Post by : Jan Punjab Bureau
ਚੰਡੀਗੜ੍ਹ, 4 ਜੂਨ 2026: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (Punjab State Commission for Scheduled Castes) ਦੇ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਨਹੀਂ ਹੋਏ। ਉਨ੍ਹਾਂ ਵੱਲੋਂ ਕਮਿਸ਼ਨ ਨੂੰ ਦੱਸਿਆ ਗਿਆ ਕਿ ਉਹ ਨਿੱਜੀ ਕਾਰਨਾਂ ਕਰਕੇ ਦਿੱਲੀ ਗਏ ਹੋਏ ਹਨ।
ਉਨ੍ਹਾਂ ਦੀ ਥਾਂ ਅੱਜ ਐਡਵੋਕੇਟ ਰਮਨਦੀਪ ਸਿੰਘ ਅਤੇ ਐਡਵੋਕੇਟ ਅਨੁਤੇਜ ਸਿੰਘ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਮੰਤਰੀ ਬਿੱਟੂ ਦਾ ਪੱਖ ਰੱਖਿਆ। ਇਸ ਦੌਰਾਨ ਸੰਗਰੂਰ ਦੇ ਐਸ.ਪੀ. ਰਾਜੇਸ਼ ਛਿੱਬਰ ਵੀ ਮੌਜੂਦ ਰਹੇ ਅਤੇ ਮਾਮਲੇ ਨਾਲ ਸੰਬੰਧਤ ਜਾਣਕਾਰੀ ਸਾਂਝੀ ਕੀਤੀ ਗਈ।
ਕਮਿਸ਼ਨ ਨੇ ਦੋਹਾਂ ਪੱਖਾਂ ਦੀ ਸੁਣਵਾਈ ਕਰਨ ਤੋਂ ਬਾਅਦ ਮਾਮਲੇ ਦੀ ਅਗਲੀ ਤਾਰੀਖ 15 ਜੂਨ ਤੈਅ ਕੀਤੀ ਹੈ। ਨਾਲ ਹੀ ਹੁਕਮ ਦਿੱਤੇ ਗਏ ਹਨ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਗਲੀ ਸੁਣਵਾਈ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ।
ਯਾਦ ਰਹੇ ਕਿ ਇਹ ਮਾਮਲਾ 26 ਮਈ ਨੂੰ ਧੂਰੀ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਹੋਏ ਇਕ ਘਟਨਾ ਤੋਂ ਬਾਅਦ ਸਾਹਮਣੇ ਆਇਆ ਸੀ। ਉਸ ਸਮੇਂ ਰਵਨੀਤ ਬਿੱਟੂ ਦੀ ਪੁਲਿਸ ਕਰਮਚਾਰੀਆਂ ਨਾਲ ਹਲਕੀ ਤਕਰਾਰ ਹੋਈ ਸੀ ਅਤੇ ਕਥਿਤ ਤੌਰ ’ਤੇ ਉਨ੍ਹਾਂ ਵੱਲੋਂ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ।
ਇਸ ਘਟਨਾ ਦਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਖੁਦ ਨੋਟਿਸ ਲਿਆ ਸੀ ਅਤੇ ਮੰਤਰੀ ਨੂੰ ਪੇਸ਼ ਹੋਣ ਲਈ ਤਲਬ ਕੀਤਾ ਗਿਆ ਸੀ। ਹਾਲਾਂਕਿ ਬਿੱਟੂ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਹੀ ਮਾਫ਼ੀ ਵੀ ਮੰਗੀ ਜਾ ਚੁੱਕੀ ਹੈ।
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ
Gursimran Singh Mand News: ਹਰਿਆਣਾ ਦੇ ਪੰਜੋਖਰਾ ਸਾਹਿਬ ’ਚ ਕਥਿਤ ਕ...
ਹਰਿਆਣਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਜਾਂ
Commonwealth Games 2026: Sharmila Dhankhar ਨੇ ਪੈਰਾ-ਐਥਲੈਟਿਕਸ ...
Commonwealth Games 2026 ਵਿੱਚ Sharmila Dhankhar ਨੇ Para Shot Put F57 ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਲਈ ਇਤ
ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ! ਮੌਤਾਂ ਦੀ ਗਿਣਤੀ 68 ਹੋਈ, 5 ਲੱਖ ਤੋ...
ਅਸਾਮ ਵਿੱਚ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 68 ਹੋ ਗਈ। 5.24 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 354 ਰਾਹਤ ਕੈਂਪ ਚੱਲ ਰਹੇ
Che Guevara ਕੌਣ ਸਨ? ਜਾਣੋ ਕਿਊਬਾ ਦੀ ਕ੍ਰਾਂਤੀ ਦੇ ਇਸ ਵਿਵਾਦਿਤ ਅਤੇ ...
ਚੇ ਗਵੇਰਾ ਦੀ ਪੂਰੀ ਜੀਵਨੀ ਪੰਜਾਬੀ ਵਿੱਚ ਪੜ੍ਹੋ। ਅਰਜਨਟੀਨਾ ਤੋਂ ਕਿਊਬਾ ਦੀ ਕ੍ਰਾਂਤੀ, ਫਿਡੇਲ ਕਾਸਤ੍ਰੋ ਨਾਲ ਸਫ਼ਰ, ਬੋਲ
CJP Protest March: ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ...
ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਖ਼ਤਮ ਕੀਤੀ। ਸੰਸਦ ਮਾਰਚ ਤੋਂ ਪਹਿਲਾਂ ਦਿੱਲੀ ਵਿੱਚ ਹਾਈ ਅ
Medicine Rates 2026: ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ...
ਐਨਪੀਪੀਏ ਨੇ ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ਨਵੀਆਂ ਕੀਮਤਾਂ ਤੈਅ ਕੀਤੀਆਂ। ਕੰਪਨੀਆਂ ਹੁਣ ਨਿਰਧਾਰਤ ਰੇਟ ਤ