ਚੰਡੀਗੜ੍ਹ ਅਦਾਲਤ ‘ਚ ਅੱਜ ਸੁਖਬੀਰ ਬਾਦਲ ਦੀ ਪੇਸ਼ੀ, ਜਾਣੋ ਕੀ ਹੈ ਪੂਰਾ ਮਾਮਲਾ ?

ਚੰਡੀਗੜ੍ਹ ਅਦਾਲਤ ‘ਚ ਅੱਜ ਸੁਖਬੀਰ ਬਾਦਲ ਦੀ ਪੇਸ਼ੀ, ਜਾਣੋ ਕੀ ਹੈ ਪੂਰਾ ਮਾਮਲਾ ?

Post by : Jan Punjab Bureau

Feb. 14, 2026 2:19 p.m. 2333

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ  ਮੰਤਰੀ ਸੁਖਬੀਰ ਸਿੰਘ ਬਾਦਲ ਅੱਜ 8 ਸਾਲ ਪੁਰਾਣੇ ਮਾਨਹਾਨੀ ਕੇਸ ਵਿੱਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣਗੇ। ਸੁਖਬੀਰ ਬਾਦਲ ਨੇ 2 ਫਰਵਰੀ 2026 ਨੂੰ ਨਿਰਧਾਰਿਤ ਸੁਣਵਾਈ ਦੌਰਾਨ ਨਿੱਜੀ ਪੇਸ਼ੀ ਤੋਂ ਛੂਟ ਲਈ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕੀਤੀ ਹੈ।

ਅਰਜ਼ੀ ਵਿੱਚ ਦਰਸਾਇਆ ਗਿਆ ਹੈ ਕਿ ਉਸੇ ਦਿਨ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਮਹੱਤਵਪੂਰਨ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਹੋਰ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਵਰਕਰਾਂ ਅਤੇ ਸਮਰਥਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।ਅਰਜ਼ੀ ਅਨੁਸਾਰ, ਮੀਟਿੰਗ ਵਿੱਚ ਸੁਖਬੀਰ ਬਾਦਲ ਦੀ ਹਾਜ਼ਰੀ ਬਹੁਤ ਜ਼ਰੂਰੀ ਹੈ। ਜੇਕਰ ਉਹ ਮੀਟਿੰਗ ਵਿੱਚ ਸ਼ਾਮਲ ਨਹੀਂ ਹੁੰਦੇ, ਤਾਂ ਦੂਰ-ਦੂਰ ਤੋਂ ਆਏ ਲੋਕਾਂ ਨੂੰ ਬਿਨਾਂ ਕਿਸੇ ਨਤੀਜੇ ਦੇ ਵਾਪਸ ਜਾਣਾ ਪੈ ਸਕਦਾ ਹੈ।

ਅਰਜ਼ੀ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਦੀ ਗੈਰਹਾਜ਼ਰੀ ਜਾਣ-ਬੁੱਝ ਕੇ ਨਹੀਂ ਹੋਵੇਗੀ ਅਤੇ ਉਹ ਅਗਲੀ ਤਾਰੀਖ਼ ‘ਤੇ ਅਦਾਲਤ ਵਿੱਚ ਹਾਜ਼ਰ ਹੋਣ ਦਾ ਭਰੋਸਾ ਦਿੰਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਅਦਾਲਤ ਇਸ ਅਰਜ਼ੀ ‘ਤੇ ਕੀ ਫੈਸਲਾ ਲੈਂਦੀ ਹੈ।

#World News #ਜਨ ਪੰਜਾਬ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स