PSEB 10ਵੀਂ 'ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆ

PSEB 10ਵੀਂ 'ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆ

Post by : Jan Punjab Bureau

Feb. 16, 2026 3:59 p.m. 191

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ. ਦੱਸ ਦਈਏ ਕਿ ਇਹ ਬੋਰਡ ਪ੍ਰੀਖਿਆਵਾਂ ਕੱਲ੍ਹ ਯਾਨੀ ਕਿ 17 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। 

ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਹ ਪ੍ਰੀਖਿਆਵਾਂ ਨਿਰਪੱਖ, ਸੁਚੱਜੇ ਅਤੇ ਨਕਲ ਰਹਿਤ ਢੰਗ ਨਾਲ ਲੈਣ ਲਈ ਹਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਪ੍ਰੀਖਿਆਵਾਂ ਦੀ ਸੁਚਾਰੂ ਨਿਗਰਾਨੀ ਲਈ ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਇਹ ਕੰਟਰੋਲ ਰੂਮ ਪ੍ਰੀਖਿਆ ਕੇਂਦਰਾਂ 'ਚ ਅਮਲੇ ਨੂੰ ਪੇਸ਼ ਆਉਣ ਵਾਲੀਆਂ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕਰਨਗੇ ਅਤੇ ਬੋਰਡ ਨਾਲ ਤਾਲਮੇਲ ਬਣਾਏ ਰੱਖਣਗੇ।

ਨਕਲ ਵਿਰੋਧੀ ਕਾਰਵਾਈ ਨੂੰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ "ਫਲਾਇੰਗ ਸਕੁਐਡ" ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਪ੍ਰਾਇਮਰੀ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡਾਇਟ ਪ੍ਰਿੰਸੀਪਲ ਸ਼ਾਮਿਲ ਹਨ। ਇਨ੍ਹਾਂ ਦੇ ਨਾਲ-ਨਾਲ ਜ਼ਿਲ੍ਹਾ ਦੇ ਸੀਨੀਅਰ ਪ੍ਰਿੰਸੀਪਲਾਂ ਨੂੰ ਵੱਖ-ਵੱਖ ਬਲਾਕਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਤਾਂ ਜੋ ਪ੍ਰੀਖਿਆ ਦੀ ਪਵਿੱਤਰਤਾ ਬਣੀ ਰਹੇ।

ਜ਼ਿਲਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਾਰੇ ਕੇਂਦਰਾਂ ਵਿੱਚ ਬੈਠਣ ਦੇ ਪ੍ਰਬੰਧ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 

 
 

#World News #ਜਨ ਪੰਜਾਬ #ਰਾਜਨੀਤੀ #latest news punjab #jan punjab news
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਸਿੱਖਿਆ ਖੇਤਰ - ਸਕੂਲ–ਕਾਲਜ अपडेट्स