Post by : Jan Punjab Bureau
ਭਾਰਤ ਨੇ ਟੀ-20 ਵਿਸ਼ਵ ਕੱਪ 'ਚ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇਹ ਟੀਮ ਇੰਡੀਆ ਦੀ ਟੀ-20 ਫਾਰਮੈਟ 'ਚ ਪਾਕਿਸਤਾਨ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਜਿੱਤ ਹੈ। ਇਹ ਟੂਰਨਾਮੈਂਟ ਦੇ ਇਤਿਹਾਸ ਵਿੱਚ ਪਾਕਿਸਤਾਨ ਦੀ ਦੂਜੀ ਸਭ ਤੋਂ ਵੱਡੀ ਹਾਰ ਵੀ ਸੀ।
ਐਤਵਾਰ ਨੂੰ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ, ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੂੰ 176 ਦੌੜਾਂ ਦਾ ਟੀਚਾ ਦਿੱਤਾ। ਜਵਾਬ ਵਿੱਚ, ਪਾਕਿਸਤਾਨੀ ਟੀਮ 18 ਓਵਰਾਂ ਵਿੱਚ 114 ਦੌੜਾਂ 'ਤੇ ਆਲ ਆਊਟ ਹੋ ਗਈ।
ਈਸ਼ਾਨ ਕਿਸ਼ਨ ਭਾਰਤ ਦੀ ਜਿੱਤ ਦਾ ਹੀਰੋ ਰਿਹਾ। ਉਸਨੇ 27 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਅਤੇ 40 ਗੇਂਦਾਂ ਵਿੱਚ 77 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਦੌਰਾਨ, ਅਭਿਸ਼ੇਕ ਸ਼ਰਮਾ ਇਸ ਸਾਲ ਚੌਥੀ ਵਾਰ ਜ਼ੀਰੋ 'ਤੇ ਆਊਟ ਹੋਏ।
ਈਸ਼ਾਨ ਕਿਸ਼ਨ ਦੀ ਧਮਾਕੇਦਾਰ ਬੱਲੇਬਬਾਜ਼ੀ
ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ਼ਾਨ ਕਿਸ਼ਨ ਨੇ ਤੂਫ਼ਾਨੀ ਅੰਦਾਜ਼ ਵਿੱਚ ਖੇਡਦੇ ਹੋਏ ਸਿਰਫ਼ 40 ਗੇਂਦਾਂ ‘ਚ 77 ਦੌੜਾਂ ਬਣਾਈਆਂ। ਉਨ੍ਹਾਂ ਨੇ 10 ਚੌਕੇ ਅਤੇ 3 ਛੱਕੇ ਲਗਾ ਕੇ ਪਾਕਿਸਤਾਨੀ ਗੇਂਦਬਾਜ਼ਾਂ ‘ਤੇ ਦਬਾਅ ਬਣਾਇਆ। ਅਭਿਸ਼ੇਕ ਸ਼ਰਮਾ ਜਲਦੀ ਆਉਟ ਹੋ ਗਏ, ਪਰ ਹੋਰ ਬੱਲੇਬਾਜ਼ਾਂ ਨੇ ਜ਼ਿੰਮੇਵਾਰੀ ਨਿਭਾਈ। ਤਿਲਕ ਵਰਮਾ ਨੇ 25 ਦੌੜਾਂ ਜੋੜੀਆਂ। ਕਪਤਾਨ ਸੂਰਿਆਕੁਮਾਰ ਯਾਦਵ ਨੇ 32 ਦੌੜਾਂ ਦੀ ਪਾਰੀ ਖੇਡੀ। ਅੰਤ ਵਿੱਚ ਸ਼ਿਵਮ ਦੁਬੇ ਨੇ 27 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ 20 ਓਵਰਾਂ ਵਿੱਚ 7 ਵਿਕਟਾਂ ‘ਤੇ 175 ਦੌੜਾਂ ਬਣਾਕੇ 176 ਦੌੜਾਂ ਦਾ ਟੀਚਾ ਰੱਖਿਆ।
ਪਾਕਿਸਤਾਨ ਦੀ ਬੱਲੇਬਾਜ਼ੀ ਨਿਰਾਸ਼ਜਨਕ ਰਹੀ
176 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਸ਼ੁਰੂਆਤ ਬਹੁਤ ਮਾੜੀ ਰਹੀ। ਪਾਵਰਪਲੇ ਵਿੱਚ ਹੀ 4 ਮੁੱਖ ਵਿਕਟਾਂ ਡਿੱਗ ਗਈਆਂ। ਸਾਹਿਬਜ਼ਾਦਾ ਫਰਹਾਨ ਖਾਤਾ ਖੋਲ੍ਹੇ ਬਿਨਾਂ ਆਉਟ ਹੋ ਗਏ। ਸੈਮ ਅਯੂਬ 6 ਅਤੇ ਕਪਤਾਨ ਸਲਮਾਨ ਅਲੀ ਆਗਾ 4 ਦੌੜਾਂ ਹੀ ਬਣਾ ਸਕੇ। ਤਜਰਬੇਕਾਰ Babar Azam ਵੀ ਸਿਰਫ਼ 5 ਦੌੜਾਂ ਕਰਕੇ ਪੈਵਿਲੀਅਨ ਲੌਟ ਗਏ। ਉਸਮਾਨ ਖਾਨ ਨੇ 44 ਦੌੜਾਂ ਨਾਲ ਕੁਝ ਲੜਾਈ ਦਿਖਾਈ, ਪਰ ਹੋਰ ਕੋਈ ਬੱਲੇਬਾਜ਼ ਸਾਥ ਨਾ ਦੇ ਸਕਿਆ। ਪੂਰੀ ਟੀਮ 18 ਓਵਰਾਂ ਵਿੱਚ 114 ਦੌੜਾਂ ‘ਤੇ ਆਉਟ ਹੋ ਗਈ।
ਬੁਮਰਾਹ ਤੇ ਅਕਸ਼ਰ ਨੇ ਨਿਭਾਈ ਅਹਿਮ ਭੂਮਿਕਾ
ਭਾਰਤ ਦੀ ਜਿੱਤ ਵਿੱਚ ਗੇਂਦਬਾਜ਼ਾਂ ਨੇ ਅਹਿਮ ਭੂਮਿਕਾ ਨਿਭਾਈ। ਜਸਪ੍ਰੀਤ ਬੁਮਰਾਹ ਅਤੇ ਅਕਸ਼ਰ ਪਟੇਲ ਨੇ 2-2 ਵਿਕਟਾਂ ਲੈ ਕੇ ਮੈਚ ਭਾਰਤ ਦੇ ਹੱਕ ਵਿੱਚ ਕਰ ਦਿੱਤਾ। ਅਕਸ਼ਰ ਪਟੇਲ ਨੇ ਉਸਮਾਨ ਖਾਨ ਨੂੰ ਆਉਟ ਕਰਕੇ ਪਾਕਿਸਤਾਨ ਦੀਆਂ ਬਾਕੀ ਉਮੀਦਾਂ ਵੀ ਖਤਮ ਕਰ ਦਿੱਤੀਆਂ।
ਵਿਸ਼ਵ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੁਣ ਤੱਕ 9 ਮੈਚ ਹੋਏ ਹਨ। ਜਿਨ੍ਹਾਂ ਵਿੱਚੋਂ ਭਾਰਤ ਨੇ 8 ਮੈਚ ਜਿੱਤ ਕੇ ਆਪਣੀ ਸਰਦਾਰੀ ਕਾਇਮ ਰੱਖੀ ਹੈ। ਇਹ ਜਿੱਤ ਭਾਰਤੀ ਟੀਮ ਲਈ ਹੌਸਲਾ ਵਧਾਉਣ ਵਾਲੀ ਸਾਬਤ ਹੋਈ ਹੈ।
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana
Punjab Police Transfer: Punjab Police ਵਿੱਚ ਵੱਡਾ ਫੇਰਬਦਲ, 8 IP...
ਪੰਜਾਬ ਪੁਲਿਸ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸਰਕਾਰ ਨੇ 8 IPS ਅਧਿਕਾਰੀਆਂ ਦੇ ਤਬਾਦਲੇ ਕਰਕੇ ਨਵੀਆਂ ਜ਼ਿੰਮ