ਪੰਜਾਬ ਸਰਕਾਰ ਨੇ 'ਪੰਜਾਬ ਕ੍ਰਿਕਟ ਲੀਗ' ਨੂੰ ਦਿੱਤੀ ਮਨਜ਼ੂਰੀ

ਪੰਜਾਬ ਸਰਕਾਰ ਨੇ 'ਪੰਜਾਬ ਕ੍ਰਿਕਟ ਲੀਗ' ਨੂੰ ਦਿੱਤੀ ਮਨਜ਼ੂਰੀ

Post by : Jan Punjab Bureau

Feb. 13, 2026 3:51 p.m. 237

ਪੰਜਾਬ ਸਰਕਾਰ ਨੇ ਨੌਜਵਾਨ ਖਿਡਾਰੀਆਂ ਦੇ ਹੁਨਰ ਨੂੰ ਉਭਾਰਨ ਅਤੇ ਉਨ੍ਹਾਂ ਨੂੰ ਵੱਡੇ ਮੈਦਾਨਾਂ ਨਾਲ ਜੋੜਨ ਲਈ ‘ਪੰਜਾਬ ਕ੍ਰਿਕਟ ਲੀਗ’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ  'ਐਕਸ'  ਤੇ ਦਿੱਤੀ ਹੈ।
 
CM ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਸਾਂਝੀ ਕਰਿਦਆਂ ਲਿਖਿਆ, “ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਕੌਮਾਂਤਰੀ ਪੱਧਰ ‘ਤੇ ਲੈ ਕੇ ਜਾਣ ਲਈ ਅਸੀਂ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ"। ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਕ੍ਰਿਕਟ ਲੀਗ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਤਾਂ ਜੋ ਨੌਜਵਾਨ ਖਿਡਾਰੀ ਵੱਧ ਤੋਂ ਵੱਧ ਖੇਡ ਮੈਦਾਨਾਂ ਨਾਲ ਜੁੜ ਸਕਣ।”
       
ਜਾਣਕਾਰੀ ਮੁਤਾਬਕ, ਇਹ ਲੀਗ IPL ਦੀ ਤਰਜ਼ ‘ਤੇ ਹੋਵੇਗੀ ਅਤੇ ਇਸ ਵਿੱਚ ਜ਼ਿਲ੍ਹਾ ਅਤੇ ਖੇਤਰੀ ਟੀਮਾਂ  ਸ਼ਾਮਲ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਇਸ ਲੀਗ ਦੇ ਆਯੋਜਨ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਨਾਲ ਤਾਲਮੇਲ ਕਰੇਗੀ।

 

#World News #ਜਨ ਪੰਜਾਬ #ਰਾਜਨੀਤੀ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖੇਡ | ਮਨੋਰੰਜਨ - ਪੰਜਾਬ ਖੇਡਾਂ अपडेट्स