ਡੇਰਾਬੱਸੀ ਵਿੱਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਡੇਰਾਬੱਸੀ ਵਿੱਚ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Author : Jasbir Singh

Jan. 5, 2026 6:48 p.m. 215

ਡੇਰਾਬੱਸੀ, 05 ਜਨਵਰੀ:

ਸੁਖਮਨੀ ਸੇਵਾ ਸੋਸਾਇਟੀ ਅਤੇ ਸਮੂਹ ਜੀ ਬੀ ਪੀ ਕਲੋਨੀਆਂ ਡੇਰਾਬੱਸੀ ਦੀ ਸੰਗਤ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 359ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ ਸੁਖਮਨੀ ਸੇਵਾ ਸੋਸਾਇਟੀ ਦੀ ਬੀਬੀਆਂ ਦੇ ਜੱਥੇ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਜਿਸ ਨਾਲ ਮਾਹੌਲ ਪੂਰੀ ਤਰ੍ਹਾਂ ਗੁਰਬਾਣੀਮਈ ਬਣ ਗਿਆ।

ਇਸ ਮੌਕੇ ਗਿਆਨੀ ਅਮਰੀਕ ਸਿੰਘ ਜੀ (ਬੈਂਗਲੋਰ ਵਾਲੇ) ਨੇ ਸੰਗਤ ਨੂੰ ਸੰਬੋਧਨ ਕਰਦਿਆਂ ਦਸਮ ਪਿਤਾ ਦੇ ਮਹਾਨ ਜੀਵਨ, ਕੁਰਬਾਨੀਆਂ ਅਤੇ ਧਰਮ ਦੀ ਰੱਖਿਆ ਲਈ ਕੀਤੇ ਅਦੁੱਤੀ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਸੰਗਤ ਨੂੰ ਸੱਚ, ਸਹਿਨਸ਼ੀਲਤਾ ਅਤੇ ਸੇਵਾ ਦੇ ਮਾਰਗ ‘ਤੇ ਤੁਰਨ ਲਈ ਪ੍ਰੇਰਿਤ ਕੀਤਾ।

ਉਪਰਾਂਤ ਭਾਈ ਸੁਖਜੀਤ ਸਿੰਘ ਜੀ (ਗੁਰਦੁਆਰਾ ਬਾਉਲੀ ਸਾਹਿਬ) ਵੱਲੋਂ ਰਸਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਉਪਰਾਂਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ, ਜਿਸ ਵਿੱਚ ਸੰਗਤ ਨੇ ਸ਼ਰਧਾ ਨਾਲ ਪ੍ਰਸ਼ਾਦਾ ਛਕਿਆ।

 

#World News #ਜਨ ਪੰਜਾਬ #jan punjab news
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਪੰਜਾਬ - ਸ਼ਹਿਰੀ ਪੰਜਾਬ अपडेट्स