Author : Jasbir Singh
ਡੇਰਾਬੱਸੀ ਮੁਸਲਿਮ ਵੈੱਲਫੇਅਰ ਕਮੇਟੀ (ਰਜਿ: 8360) ਵੱਲੋਂ ਡੇਰਾਬੱਸੀ ਦੇ ਗੁਲਾਬਗੜ੍ਹ ਰੋਡ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਲੰਗਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ।
ਲੰਗਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਵਿੱਚ ਪੰਜਾਬ ਅਤੇ ਪੰਜਾਬੀਅਤ ਪ੍ਰਤੀ ਪਿਆਰ, ਆਪਸੀ ਭਾਈਚਾਰਕ ਸਾਂਝ ਅਤੇ ਧਾਰਮਿਕ ਏਕਤਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਤਿਕਾਰ ਸਹਿਤ ਯਾਦ ਕੀਤਾ।
ਸਮਾਗਮ ਦਾ ਆਯੋਜਨ ਡੇਰਾਬੱਸੀ ਮੁਸਲਿਮ ਵੈੱਲਫੇਅਰ ਕਮੇਟੀ ਵੱਲੋਂ ਕੀਤਾ ਗਿਆ ਜੋ ਵੱਖ-ਵੱਖ ਭਾਈਚਾਰਿਆਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਕੰਮ ਕਰਦੀ ਹੈ। ਲੰਗਰ ਸਾਰਿਆਂ ਲਈ ਖੁੱਲ੍ਹਾ ਸੀ, ਜਿਸ ਵਿੱਚ ਕਿਸੇ ਵੀ ਜਾਤ, ਨਸਲ ਜਾਂ ਮਜ਼ਹਬ ਦੀ ਪਰੇਵਾ ਨਾ ਕੀਤੀ ਗਈ। ਇਹ ਲੰਗਰ ਸਿੱਖਿਆ ਦਾ ਸੁਨੇਹਾ ਦਿੰਦਾ ਹੈ ਕਿ ਸਾਰਿਆਂ ਵਿੱਚ ਬਰਾਬਰੀ ਅਤੇ ਏਕਤਾ ਹੋਣੀ ਚਾਹੀਦੀ ਹੈ।
ਇਹ ਲੰਗਰ ਹਰ ਸਾਲ ਸਿੱਖ-ਮੁਸਲਿਮ ਸਾਂਝ ਅਤੇ ਜਮਾਤ-ਏ-ਸਲਮਾਨੀ ਬਿਰਾਦਰੀ ਵੱਲੋਂ ਲਗਾਇਆ ਜਾਂਦਾ ਹੈ। ਲੰਗਰ ਵਿੱਚ ਸੇਵਾ ਕਰਨ ਵਾਲੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਕਿਹਾ ਕਿ ਉਹ ਮਨੁੱਖਤਾ ਦੀ ਸੇਵਾ ਲਈ ਇੱਥੇ ਆਏ ਹਨ ਅਤੇ ਧਰਮ ਜੋੜਦਾ ਹੈ, ਤੋੜਦਾ ਨਹੀਂ।
ਵਿਧਾਇਕ ਰੰਧਾਵਾ ਨੇ ਲੰਗਰ ਰਾਹੀਂ ਭਾਈਚਾਰੇ ਨੂੰ ਇਕੱਠਾ ਕਰਨ ਦੇ ਯਤਨਾਂ ਲਈ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਤੁਰੰਤ ਸੁਨੇਹਾ ਦੇਂਦਾ ਹੈ ਕਿ ਸਾਡਾ ਸਮਾਜ ਹਰ ਧਰਮ ਦੇ ਲੋਕਾਂ ਨਾਲ ਮਿਲ ਕੇ ਅੱਗੇ ਵੱਧ ਸਕਦਾ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼