Post by : Jan Punjab Bureau
ਧੂਰੀ ਦੇ ਵਾਰਡ ਨੰਬਰ 10 ਵਿੱਚ ਆਪ (AAP) ਵਰਕਰਾਂ ਅਤੇ ਵਿਰੋਧੀ ਧਿਰ ਦੇ ਸਮਰਥਕਾਂ ਵਿਚਾਲੇ ਹੋਏ ਹਿੰਸਕ ਝਗੜੇ ਦੇ ਮਾਮਲੇ ਵਿੱਚ ਪੁਲੀਸ ਨੇ ਵੱਡੀ ਕਾਰਵਾਈ ਕੀਤੀ ਹੈ। ਆਪ ਵਰਕਰਾਂ ’ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਭਾਜਪਾ ਨਾਲ ਸੰਬੰਧਿਤ 17 ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਆਪ ਆਗੂ ਸਤਿੰਦਰ ਸਿੰਘ ਚੱਠਾ ਦੇ ਪੁੱਤਰ ਵਿਕਰਾਤ ਸਿੰਘ ਚੱਠਾ ਦੀ ਜਿੱਤ ਤੋਂ ਬਾਅਦ ਸਮਰਥਕ ਜਸ਼ਨ ਮਨਾ ਰਹੇ ਸਨ। ਇਸ ਦੌਰਾਨ ਸਾਬਕਾ ਕੌਂਸਲਰ ਹਰੀਕਿਸ਼ਨ ਮਨੀ ਦੇ ਸਮਰਥਕਾਂ ਵੱਲੋਂ ਕਥਿਤ ਤੌਰ ’ਤੇ ਹਮਲਾ ਕੀਤਾ ਗਿਆ, ਜਿਸ ਵਿੱਚ ਦਰਜਨ ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋ ਗਏ। ਇੱਕ ਜ਼ਖਮੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜੋ ਚੰਡੀਗੜ੍ਹ ਦੇ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਸ਼ਿਕਾਇਤ ਦੇ ਆਧਾਰ ‘ਤੇ ਪੁਲੀਸ ਨੇ ਜਾਂਚ ਤੋਂ ਬਾਅਦ 16 ਨਾਮਜ਼ਦ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ। ਦਰਜ ਕੀਤੇ ਗਏ ਨਾਮਾਂ ਵਿੱਚ ਸਾਬਕਾ ਕੌਂਸਲਰ ਹਰੀਕਿਸ਼ਨ ਮਨੀ ਸਮੇਤ ਕਈ ਵਿਅਕਤੀ ਸ਼ਾਮਲ ਹਨ।
ਦੂਜੇ ਪਾਸੇ ਆਪ ਸਮਰਥਕਾਂ ਨੇ ਮੰਗ ਕੀਤੀ ਹੈ ਕਿ ਮਾਮਲੇ ਵਿੱਚ ਇਰਾਦਾ ਕਤਲ ਦੀ ਧਾਰਾ ਵੀ ਸ਼ਾਮਲ ਕੀਤੀ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਪੁਲੀਸ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਜਲਦ ਗ੍ਰਿਫ਼ਤਾਰੀ ਦਾ ਭਰੋਸਾ ਵੀ ਦਿੱਤਾ ਹੈ।
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ
Gursimran Singh Mand News: ਹਰਿਆਣਾ ਦੇ ਪੰਜੋਖਰਾ ਸਾਹਿਬ ’ਚ ਕਥਿਤ ਕ...
ਹਰਿਆਣਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਜਾਂ
Commonwealth Games 2026: Sharmila Dhankhar ਨੇ ਪੈਰਾ-ਐਥਲੈਟਿਕਸ ...
Commonwealth Games 2026 ਵਿੱਚ Sharmila Dhankhar ਨੇ Para Shot Put F57 ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਲਈ ਇਤ
ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ! ਮੌਤਾਂ ਦੀ ਗਿਣਤੀ 68 ਹੋਈ, 5 ਲੱਖ ਤੋ...
ਅਸਾਮ ਵਿੱਚ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 68 ਹੋ ਗਈ। 5.24 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 354 ਰਾਹਤ ਕੈਂਪ ਚੱਲ ਰਹੇ
Che Guevara ਕੌਣ ਸਨ? ਜਾਣੋ ਕਿਊਬਾ ਦੀ ਕ੍ਰਾਂਤੀ ਦੇ ਇਸ ਵਿਵਾਦਿਤ ਅਤੇ ...
ਚੇ ਗਵੇਰਾ ਦੀ ਪੂਰੀ ਜੀਵਨੀ ਪੰਜਾਬੀ ਵਿੱਚ ਪੜ੍ਹੋ। ਅਰਜਨਟੀਨਾ ਤੋਂ ਕਿਊਬਾ ਦੀ ਕ੍ਰਾਂਤੀ, ਫਿਡੇਲ ਕਾਸਤ੍ਰੋ ਨਾਲ ਸਫ਼ਰ, ਬੋਲ
CJP Protest March: ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ...
ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਖ਼ਤਮ ਕੀਤੀ। ਸੰਸਦ ਮਾਰਚ ਤੋਂ ਪਹਿਲਾਂ ਦਿੱਲੀ ਵਿੱਚ ਹਾਈ ਅ
Medicine Rates 2026: ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ...
ਐਨਪੀਪੀਏ ਨੇ ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ਨਵੀਆਂ ਕੀਮਤਾਂ ਤੈਅ ਕੀਤੀਆਂ। ਕੰਪਨੀਆਂ ਹੁਣ ਨਿਰਧਾਰਤ ਰੇਟ ਤ