ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਫਰੀਦਕੋਟ ਦੀ ਇੱਕ ਵਿਸ਼ੇਸ਼ ਮੀਟਿੰਗ ਹੋਟਲ ਦਾਸਤਾਨ ਫਰੀਦਕੋਟ ਵਿਖੇ ਹੋਈ ਤੇ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਫਰੀਦਕੋਟ ਦੀ ਇੱਕ ਵਿਸ਼ੇਸ਼ ਮੀਟਿੰਗ ਹੋਟਲ ਦਾਸਤਾਨ ਫਰੀਦਕੋਟ ਵਿਖੇ ਹੋਈ ਤੇ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

Author : Kanwalinder Pal Singh Sra

Jan. 20, 2026 3:19 p.m. 130

ਫਰੀਦਕੋਟ: 19 ਜਨਵਰੀ (ਕੰਵਲ ਸਰਾਂ) – ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਫਰੀਦਕੋਟ ਦੀ ਇੱਕ ਵਿਸ਼ੇਸ਼ ਮੀਟਿੰਗ ਹੋਟਲ ਦਾਸਤਾਨ ਫਰੀਦਕੋਟ ਵਿਖੇ ਮਨਪ੍ਰੀਤ ਸਿੰਘ ਬਰਾੜ ਭੋਲੂਵਾਲਾ (ਜਿਲ੍ਹਾ ਪ੍ਰਧਾਨ ਸ਼ਹਿਰੀ) ਅਤੇ ਰਣਜੀਤ ਸਿੰਘ ਔਲਖ (ਜਿਲ੍ਹਾ ਪ੍ਰਧਾਨ ਦਿਹਾਤੀ) ਦੀ ਯੋਗ ਅਗਵਾਈ ਹੇਠ ਸੰਗਠਿਤ ਕੀਤੀ ਗਈ। ਮੀਟਿੰਗ ਦਾ ਮੁੱਖ ਮਕਸਦ ਪਾਰਟੀ ਦੀ ਭਵਿੱਖੀ ਰਣਨੀਤੀ, ਪਿੰਡਾਂ ਵਿੱਚ ਪਾਰਟੀ ਦੀ ਮਜ਼ਬੂਤੀ ਅਤੇ ਨੀਤੀਆਂ ਦਾ ਪ੍ਰਚਾਰ ਕਰਨ ਦੀ ਯੋਜਨਾ ਤਿਆਰ ਕਰਨਾ ਸੀ।

ਮੀਟਿੰਗ ਦੀ ਸ਼ੁਰੂਆਤ ਮਨਪ੍ਰੀਤ ਸਿੰਘ ਬਰਾੜ ਭੋਲੂਵਾਲਾ ਨੇ ਕੀਤੀ, ਜਿਨ੍ਹਾਂ ਨੇ ਮੈਂਬਰਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਕਿਹਾ ਕਿ ਜੇਕਰ ਸਾਡੇ ਵਿੱਚ ਪੰਥਕ ਏਕਤਾ ਬਣੀ ਰਹੇਗੀ, ਤਾਂ 2027 ਦੀਆਂ ਚੋਣਾਂ ਵਿੱਚ ਜਿੱਤ ਯਕੀਨੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਕਿਸੇ ਵੀ ਸਿਆਸੀ ਪਾਰਟੀ ਦਾ ਦਖ਼ਲ ਨਹੀਂ ਹੋਣਾ ਚਾਹੀਦਾ, ਕਿਉਂਕਿ ਇਹ ਸਿੱਖ ਕੌਮ ਦੀ ਸਭ ਤੋਂ ਪਵਿੱਤਰ ਅਤੇ ਮੁੱਖ ਸੰਸਥਾ ਹੈ।

ਉਹਨਾਂ ਨੇ ਆਗਲੇ ਸਮੇਂ ਵਿੱਚ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਵਿੱਚ ਜ਼ਿਲ੍ਹਾ ਫਰੀਦਕੋਟ ਦੀ ਟੀਮ ਨੂੰ ਅੱਗੇ ਆ ਕੇ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ।

ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਜਗਜੀਵਨ ਸਿੰਘ ਸੰਧੂ, ਬੂਟਾ ਸਿੰਘ ਰੋਮਾਣਾ, ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ, ਸੁਖਮੰਦਰ ਸਿੰਘ, ਸੁਖਵੀਰ ਸਿੰਘ ਸਮਰਾ, ਪ੍ਰਿਤਪਾਲ ਸਿੰਘ ਕੋਹਲੀ, ਗਗਨਦੀਪ ਸਿੰਘ ਅਰਾਈਆ, ਕੇ.ਪੀ. ਸਿੰਘ ਸਰਾਂ ਅਤੇ ਗੁਰਜੰਟ ਸਿੰਘ ਗਿੱਲ ਵਰਗੇ ਅਹੁਦੇਦਾਰਾਂ ਨੇ ਪਾਰਟੀ ਦੀ ਮਜ਼ਬੂਤੀ ਅਤੇ 2027 ਚੋਣਾਂ ਦੀ ਤਿਆਰੀ ਲਈ ਯੋਜਨਾਵਾਂ ਬਾਰੇ ਵਿਚਾਰ-ਚਰਚਾ ਕੀਤੀ।

ਗੁਰਜੰਟ ਸਿੰਘ ਗਿੱਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਪ੍ਰਧਾਨ, ਸ਼ਹਿਰੀ ਅਤੇ ਦਿਹਾਤੀ ਪ੍ਰਧਾਨ ਵੱਲੋਂ ਲਗਾਈਆਂ ਜਾਣ ਵਾਲੀਆਂ ਜਿੰਮੇਵਾਰੀਆਂ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਪ੍ਰਿਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਦੀ ਟੀਮ ਪੂਰੀ ਤਰ੍ਹਾਂ ਇਕਜੁਟ ਹੈ ਅਤੇ ਫ਼ੈਸਲੇ ਆਪਸੀ ਸਲਾਹ-ਮਸ਼ਵਰੇ ਨਾਲ ਕੀਤੇ ਜਾਣਗੇ।

ਰਨਜੀਤ ਸਿੰਘ ਔਲਖ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਅਤੇ ਭਰਤੀ ਕਮੇਟੀ ਨੂੰ ਬੁਲਾਕੇ ਯੋਜਨਾਵਾਂ ਬਾਰੇ ਗੱਲਬਾਤ ਕੀਤੀ ਜਾਵੇਗੀ।

ਸੁਖਵੀਰ ਸਿੰਘ ਸਮਰਾ ਨੇ ਮੈਂਬਰਸ਼ਿਪ ਦੀ ਭਰਤੀ ਲਗਾਤਾਰ ਜਾਰੀ ਰੱਖਣ ਤੇ ਜ਼ੋਰ ਦਿੱਤਾ, ਤਾਂ ਕਿ ਪਾਰਟੀ ਮਜ਼ਬੂਤ ਹੋਵੇ। ਬੂਟਾ ਸਿੰਘ ਰੋਮਾਣਾ ਨੇ ਨਰੇਗਾ ਮਜ਼ਦੂਰਾਂ, ਕਿਸਾਨਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਦੀਆਂ ਸਮੱਸਿਆਵਾਂ ਤੇ ਚਰਚਾ ਕਰਦੇ ਹੋਏ ਭਵਿੱਖ ਵਿੱਚ ਇਸ ਮਾਮਲੇ ‘ਤੇ ਪਾਰਟੀ ਵੱਲੋਂ ਕਾਰਵਾਈ ਦੀ ਗੱਲ ਕੀਤੀ।

ਜਗਜੀਵਨ ਸਿੰਘ ਸੰਧੂ ਨੇ ਵਾਅਦਾ ਕੀਤਾ ਕਿ ਪੁਨਰ ਸੁਰਜੀਤ ਅਕਾਲੀ ਦਲ ਨਰੇਗਾ ਸਕੀਮ ਨੂੰ ਬੰਦ ਕਰਨ ਵਿਰੁੱਧ ਲੜੇਗੀ ਅਤੇ ਗਰੀਬ ਮਜ਼ਦੂਰਾਂ ਦੇ ਹੱਕ ਲਈ ਹਰ ਸੰਘਰਸ਼ ਵਿੱਚ ਅੱਗੇ ਰਹੇਗੀ। ਉਨ੍ਹਾਂ ਨੇ ਧਰਨੇ ਅਤੇ ਪ੍ਰਦਰਸ਼ਨ ਕਰਨ ਤੋਂ ਵੀ ਹਿਚਕਿਚਾਅ ਨਾ ਕਰਨ ਦਾ ਭਰੋਸਾ ਦਿਵਾਇਆ।

ਸੁਖਮੰਦਰ ਸਿੰਘ ਨੇ ਵੀ ਪਾਰਟੀ ਦੇ ਚੋਣਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਤੇ ਭਵਿੱਖੀ ਯੋਜਨਾਵਾਂ ਬਾਰੇ ਗੱਲ ਕੀਤੀ। ਮੀਟਿੰਗ ਵਿੱਚ ਹੋਰ ਮੈਂਬਰਾਂ ਜਿਵੇਂ ਭਾਈ ਜਸਵੰਤ ਸਿੰਘ, ਡਾ. ਸੁਖਵੀਰ ਸਿੰਘ, ਅਮਰੀਕ ਸਿੰਘ ਅਤੇ ਹੋਰਾਂ ਨੇ ਭੀ ਹਿੱਸਾ ਲਿਆ।

ਅੰਤ ਵਿੱਚ ਜਿਲ੍ਹਾ ਪ੍ਰਧਾਨ ਦਿਹਾਤੀ ਸ. ਰਣਜੀਤ ਸਿੰਘ ਔਲਖ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਮੀਟਿੰਗ ਖਤਮ ਕੀਤੀ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स