Author : Kanwalinder Pal Singh Sra
ਫਰੀਦਕੋਟ: ਪੰਜਾਬ ਅਤੇ ਪੰਥ ਨਾਲ ਜੁੜੇ ਲੰਮੇ ਸਮੇਂ ਤੋਂ ਲਟਕਦੇ ਮਸਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅੱਜ ਫਰੀਦਕੋਟ ਵਿੱਚ ਇੱਕ ਵਿਸਥਾਰਤ 10 ਨੁਕਾਤੀ ਮੰਗ ਪੱਤਰ ਸਰਕਾਰ ਨੂੰ ਸੌਂਪਿਆ ਗਿਆ।
ਇਹ ਮੈਮੋਰੰਡਮ ਰਣਜੀਤ ਸਿੰਘ ਔਲਖ (ਜ਼ਿਲ੍ਹਾ ਸ਼ਹਿਰੀ ਅਤੇ ਦਿਹਾਤੀ ਪ੍ਰਧਾਨ) ਅਤੇ ਐਡਵੋਕੇਟ ਅਮਨਇੰਦਰ ਸਿੰਘ ਬੰਨੀ ਬਰਾੜ (ਸਟੇਟ ਵਰਕਿੰਗ ਕਮੇਟੀ ਸੀਨੀਅਰ ਮੈਂਬਰ ਅਤੇ ਪਾਰਟੀ ਬੁਲਾਰੇ) ਦੀ ਅਗਵਾਈ ਹੇਠ ਮਾਨਯੋਗ ਐਸ.ਡੀ.ਐਮ ਸ੍ਰੀ ਪੁਨੀਤ ਸ਼ਰਮਾ ਨੂੰ ਸੌਂਪਿਆ ਗਿਆ। ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਇਹ ਮੈਮੋਰੰਡਮ ਗਵਰਨਰ ਪੰਜਾਬ ਦੇ ਨਾਮ ਰਾਹੀਂ ਅੱਗੇ ਭੇਜਣ ਲਈ ਪ੍ਰਾਪਤ ਕੀਤਾ ਗਿਆ।
ਪਾਰਟੀ ਨੇ ਕਿਹਾ ਕਿ ਪੰਜਾਬ ਲੰਮੇ ਸਮੇਂ ਤੋਂ ਧਾਰਮਿਕ, ਰਾਜਨੀਤਿਕ ਅਤੇ ਆਰਥਿਕ ਵਿਤਕਰੇ ਦਾ ਸ਼ਿਕਾਰ ਹੈ, ਜਿਸ ਕਾਰਨ ਲੋਕਾਂ ਵਿੱਚ ਨਿਰਾਸ਼ਾ ਅਤੇ ਰੋਸ ਵਧ ਰਿਹਾ ਹੈ। ਇਸ ਲਈ ਇਹ ਮੰਗ ਪੱਤਰ ਲੋਕਾਂ ਦੀਆਂ ਭਾਵਨਾਵਾਂ ਅਤੇ ਹੱਕਾਂ ਦੀ ਆਵਾਜ਼ ਵਜੋਂ ਪੇਸ਼ ਕੀਤਾ ਗਿਆ ਹੈ।
ਮੰਗ ਪੱਤਰ ਦੇ ਮੁੱਖ 10 ਨੁਕਤੇ
ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮੰਗ ਪੱਤਰ ਸਿਰਫ਼ ਇੱਕ ਸਿਆਸੀ ਦਸਤਾਵੇਜ਼ ਨਹੀਂ, ਸਗੋਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਸਮੁੱਚੀ ਸਿੱਖ ਕੌਮ ਦੀ ਆਵਾਜ਼ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਮਸਲਿਆਂ ਨੂੰ ਅਣਗੌਲਿਆ ਕੀਤਾ ਤਾਂ ਲੋਕਤੰਤਰੀ ਢੰਗ ਨਾਲ ਵੱਡਾ ਜਨ ਅੰਦੋਲਨ ਖੜ੍ਹਾ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਫਰੀਦਕੋਟ ਦੇ ਕਈ ਅਹੁਦੇਦਾਰ ਅਤੇ ਵਰਕਰ ਮੌਜੂਦ ਰਹੇ, ਜਿਨ੍ਹਾਂ ਵਿੱਚ ਬੂਟਾ ਸਿੰਘ ਰੋਮਾਣਾ, ਗੁਰਜੰਟ ਸਿੰਘ ਗਿੱਲ, ਜਗਦੇਵ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ ਅਤੇ ਹੋਰ ਕਈ ਆਗੂ ਸ਼ਾਮਲ ਸਨ।
Medicine Rates 2026: ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ...
ਐਨਪੀਪੀਏ ਨੇ ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ਨਵੀਆਂ ਕੀਮਤਾਂ ਤੈਅ ਕੀਤੀਆਂ। ਕੰਪਨੀਆਂ ਹੁਣ ਨਿਰਧਾਰਤ ਰੇਟ ਤ
Moga Blast News : ਮੋਗਾ ਦੇ ਸਦਰ ਪੁਲਿਸ ਥਾਣੇ 'ਚ ਤੜਕੇ ਧਮਾਕਾ, ਜਾਂਚ...
ਮੋਗਾ ਦੇ ਸਦਰ ਪੁਲਿਸ ਥਾਣੇ ਵਿੱਚ ਧਮਾਕੇ ਨਾਲ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਕੋਈ ਜਾਨੀ ਨੁਕਸਾਨ ਨਹੀਂ, ਫੋਰੈਂਸਿਕ ਜਾਂਚ
ਤਪਾ ਮੰਡੀ 'ਚ ਪਿੰਡ ਦੇ ਛੱਪੜ ਵਿੱਚੋਂ ਨਵ-ਵਿਆਹੁਤਾ ਦੀ ਲਾਸ਼ ਬਰਾਮਦ, ਪੁ...
ਤਪਾ ਮੰਡੀ ਦੇ ਪਿੰਡ ਤਾਜੋਕੇ ਦੇ ਛੱਪੜ ਵਿੱਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤ
Punjab Crime News: ਮੋਰਿੰਡਾ ਨਹਿਰ 'ਚ ਮਾਂ 'ਤੇ 3 ਬੱਚਿਆਂ ਨੂੰ ਨਹਿਰ...
ਮੁਹਾਲੀ ਦੀ ਇਕ ਮਹਿਲਾ 'ਤੇ ਆਪਣੇ ਤਿੰਨ ਬੱਚਿਆਂ ਨੂੰ ਮੋਰਿੰਡਾ ਨੇੜੇ ਨਹਿਰ ਵਿੱਚ ਸੁੱਟਣ ਦੇ ਦੋਸ਼। ਦੋ ਬੱਚਿਆਂ ਦੀਆਂ ਲਾਸ
Sri Akal Takht Sahib: AAP ਵਿਧਾਇਕਾਂ ਨੇ ਮੰਨਿਆ—ਬੇਅਦਬੀ ਵਿਰੋਧੀ ਕਾ...
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਨਿਆ ਕਿ ਉਨ੍ਹਾਂ ਬੇਅਦਬੀ ਕਾਨੂੰਨ ਨੂੰ ਪੂਰੀ ਤਰ੍ਹਾਂ ਪੜ੍ਹੇ ਬਿਨਾਂ
Mohali Murder Case: ਮੁਹਾਲੀ 'ਚ ਦੋਸਤਾਂ ਨੇ ਤਲਵਾਰਾਂ ਅਤੇ ਚਾਕੂਆਂ ਨ...
ਮੁਹਾਲੀ ਵਿੱਚ ਦੋਸਤਾਂ ਵਿਚਾਲੇ ਝਗੜਾ ਖੂਨੀ ਬਣ ਗਿਆ। ਤਲਵਾਰਾਂ ਤੇ ਚਾਕੂਆਂ ਨਾਲ ਹਮਲੇ ਵਿੱਚ ਚੰਡੀਗੜ੍ਹ ਦੇ ਨੌਜਵਾਨ ਦੀ ਮੌ
Double Earthquake: ਇੱਕ ਨਹੀਂ, ਦੋ ਭੂਚਾਲ… ਸਿਰਫ਼ 40 ਸਕਿੰਟਾਂ ਵਿੱਚ...
ਵੈਨੇਜ਼ੁਏਲਾ ਵਿੱਚ 40 ਸਕਿੰਟਾਂ ਦੇ ਅੰਦਰ ਦੋ ਵੱਡੇ ਭੂਚਾਲ ਆਏ, ਜਿਸ ਨਾਲ ਭਾਰੀ ਤਬਾਹੀ, ਲੋਕਾਂ ਵਿੱਚ ਦਹਿਸ਼ਤ ਅਤੇ ਕਈ ਸ਼