Author : Kanwalinder Pal Singh Sra
ਫਰੀਦਕੋਟ: ਸਮਾਜ ਸੇਵਾ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਰੋਟਰੀ ਕਲੱਬ ਫਰੀਦਕੋਟ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿਖੇ ਮੁਫ਼ਤ ਕੈਂਸਰ ਜਾਂਚ ਅਤੇ ਸਕ੍ਰੀਨਿੰਗ ਕੈਂਪ ਦਾ ਆਯੋਜਨ ਕੀਤਾ। ਕੈਂਪ ਵਿੱਚ ਲਗਭਗ 72 ਮਹਿਲਾਵਾਂ ਅਤੇ ਪੁਰਸ਼ਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ।
ਇਸ ਕੈਂਪ ਦਾ ਉਦੇਸ਼ ਲੋਕਾਂ ਵਿੱਚ ਕੈਂਸਰ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਬਿਮਾਰੀ ਦੀ ਸ਼ੁਰੂਆਤੀ ਪੜਾਅ ਵਿੱਚ ਪਛਾਣ ਨੂੰ ਉਤਸ਼ਾਹਿਤ ਕਰਨਾ ਸੀ।
ਕੈਂਪ ਦੇ ਮੁੱਖ ਮਹਿਮਾਨ ਪ੍ਰੋਫੈਸਰ (ਡਾ.) ਨੀਤੂ ਕੁੱਕੜ, ਮੈਡੀਕਲ ਸੁਪਰਡੈਂਟ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਸਨ।
ਕੈਂਪ ਦੇ ਪ੍ਰੋਜੈਕਟ ਚੇਅਰਮੈਨ ਡਾ. ਸ਼ਮੀਮ ਮੌਂਗਾ ਅਤੇ ਪ੍ਰੋਜੈਕਟ ਕੋ-ਚੇਅਰਮੈਨ ਡਾ. ਸ਼ਸ਼ੀਕਾਂਤ ਧੀਰ (HOD, ਬੱਚਾ ਵਿਭਾਗ) ਰਹੇ।
ਇਹ ਕੈਂਪ ਰੋਟਰੀ ਡਿਸਟ੍ਰਿਕਟ 3090 ਦੇ ਡਿਸਟ੍ਰਿਕ ਗਵਰਨਰ ਰੋਟੇਰੀਅਨ ਸੀ.ਏ. ਅਮਿਤ ਸਿੰਗਲਾ (2026-27) ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਲੱਬ ਪ੍ਰਧਾਨ ਦਵਿੰਦਰ ਸਿੰਘ (ਪੰਜਾਬ ਮੋਟਰਜ਼) ਅਤੇ ਕਲੱਬ ਸਕੱਤਰ ਕੇ.ਪੀ. ਸਿੰਘ ਸਰਾਂ ਦੀ ਅਗਵਾਈ ਵਿੱਚ ਲਗਾਇਆ ਗਿਆ।
ਕੈਂਪ ਦੌਰਾਨ ਕੁੱਲ 72 ਲੋਕਾਂ ਨੇ ਮੁਫ਼ਤ ਸਿਹਤ ਜਾਂਚ ਅਤੇ ਕੈਂਸਰ ਸਕ੍ਰੀਨਿੰਗ ਕਰਵਾਈ।
Read Also :- Che Guevara ਕੌਣ ਸਨ? ਜਾਣੋ ਕਿਊਬਾ ਦੀ ਕ੍ਰਾਂਤੀ ਦੇ ਇਸ ਵਿਵਾਦਿਤ ਅਤੇ ਪ੍ਰਭਾਵਸ਼ਾਲੀ ਨੇਤਾ ਦੀ ਪੂਰੀ ਕਹਾਣੀ
ਡਾਕਟਰਾਂ ਨੇ ਜਾਂਚ ਦੇ ਨਾਲ-ਨਾਲ ਲੋਕਾਂ ਨੂੰ ਕੈਂਸਰ ਦੇ ਸ਼ੁਰੂਆਤੀ ਲੱਛਣ, ਬਚਾਅ ਦੇ ਤਰੀਕੇ ਅਤੇ ਸਮੇਂ-ਸਮੇਂ 'ਤੇ ਸਕ੍ਰੀਨਿੰਗ ਕਰਵਾਉਣ ਦੀ ਸਲਾਹ ਵੀ ਦਿੱਤੀ।
ਪ੍ਰੈਸ ਕਾਨਫਰੰਸ ਦੌਰਾਨ ਡਾ. ਨੀਤੂ ਕੁੱਕੜ ਨੇ ਰੋਟਰੀ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ:
"ਸਮੇਂ ਸਿਰ ਜਾਂਚ ਨਾਲ ਕੈਂਸਰ ਵਰਗੀ ਗੰਭੀਰ ਬਿਮਾਰੀ ਦਾ ਇਲਾਜ ਸੰਭਵ ਹੈ। ਰੋਟਰੀ ਕਲੱਬ ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ ਤਾਂ ਹਸਪਤਾਲ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।"
ਕਲੱਬ ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਕਿ:
"ਕੈਂਸਰ ਤੋਂ ਡਰਨ ਦੀ ਲੋੜ ਨਹੀਂ, ਸਗੋਂ ਸਮੇਂ ਸਿਰ ਜਾਂਚ ਕਰਵਾਉਣ ਦੀ ਲੋੜ ਹੈ। ਜੇਕਰ ਬਿਮਾਰੀ ਦਾ ਸ਼ੁਰੂਆਤੀ ਪੜਾਅ ਵਿੱਚ ਪਤਾ ਲੱਗ ਜਾਵੇ ਤਾਂ ਇਲਾਜ ਕਾਫ਼ੀ ਆਸਾਨ ਹੋ ਜਾਂਦਾ ਹੈ।"
ਉਨ੍ਹਾਂ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਵੀ ਕੀਤੀ।
ਕੈਂਪ ਦੀ ਸਫਲਤਾ ਲਈ ਡਾ. ਨੀਤੂ ਕੁੱਕੜ, ਡਾ. ਸ਼ਮੀਮ ਮੌਂਗਾ, ਡਾ. ਸ਼ਸ਼ੀਕਾਂਤ ਧੀਰ ਅਤੇ ਹੋਰ ਡਾਕਟਰਾਂ ਨੂੰ ਰੋਟਰੀ ਕਲੱਬ ਵੱਲੋਂ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਕੈਂਪ ਵਿੱਚ ਰੋਟਰੀ ਕਲੱਬ ਦੇ ਕਈ ਮੈਂਬਰਾਂ, ਡਾਕਟਰਾਂ, ਸਿਹਤ ਕਰਮਚਾਰੀਆਂ ਅਤੇ ਸਮਾਜਸੇਵੀਆਂ ਨੇ ਹਿੱਸਾ ਲਿਆ।
ਮਹਿਲਾਵਾਂ ਨੂੰ ਕੈਂਪ ਤੱਕ ਲਿਆਉਣ ਅਤੇ ਜਾਗਰੂਕ ਕਰਨ ਵਿੱਚ ਚਰਨਜੀਤ ਕੌਰ, ਪ੍ਰਿੰਸੀਪਲ ਦਸ਼ਮੇਸ਼ ਪਬਲਿਕ ਹਾਈ ਸਕੂਲ ਰੁਮਾਣਾ ਅਜੀਤ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।
ਕੈਂਪ ਦੌਰਾਨ ਡਾਕਟਰਾਂ ਨੇ ਕਿਹਾ ਕਿ ਕੈਂਸਰ ਤੋਂ ਬਚਾਅ ਲਈ:
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼