Author : Kanwalinder Pal Singh Sra
ਫਰੀਦਕੋਟ, 08 ਜੂਨ: ਅੱਜ ਦੇ ਸਮੇਂ ਵਿੱਚ ਔਰਤਾਂ ਸਮਾਜ ਦੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਨਾਲ-ਨਾਲ ਸਮਾਜ ਦਾ ਨਾਮ ਵੀ ਰੌਸ਼ਨ ਕਰ ਰਹੀਆਂ ਹਨ। ਅਜਿਹੀਆਂ ਪ੍ਰਤਿਭਾਸ਼ਾਲੀ ਮਹਿਲਾਵਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀਆਂ ਉਪਲਬਧੀਆਂ ਦਾ ਸਨਮਾਨ ਕਰਨ ਲਈ ਲਾਰਡ ਬੁੱਧਾ ਚੈਰੀਟੇਬਲ ਟਰੱਸਟ (LBCT) ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ।
ਟਰੱਸਟ ਦੇ ਸੰਸਥਾਪਕ ਚੇਅਰਮੈਨ ਜਗਦੀਸ਼ ਰਾਏ ਢੋਸੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜ ਸੇਵਾ, ਸਾਹਿਤ, ਕਲਾ, ਸਿੱਖਿਆ, ਖੇਡਾਂ, ਪੱਤਰਕਾਰੀ, ਪ੍ਰਬੰਧਨ ਅਤੇ ਹੋਰ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ 13 ਪ੍ਰਤਿਭਾਸ਼ਾਲੀ ਔਰਤਾਂ ਨੂੰ ਟਰੱਸਟ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਚੁਣੀਆਂ ਗਈਆਂ ਮਹਿਲਾਵਾਂ ਨੂੰ ਯਾਦਗਾਰੀ ਸਨਮਾਨ ਚਿੰਨ ਭੇਂਟ ਕਰਕੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਜਾਵੇਗੀ।
ਇਸ ਸਬੰਧੀ ਟਰੱਸਟ ਦੇ ਉੱਚ ਪੱਧਰੀ ਵਫ਼ਦ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ (IAS) ਨਾਲ ਮੁਲਾਕਾਤ ਕਰਕੇ ਸਨਮਾਨ ਸਮਾਰੋਹ ਵਿੱਚ ਸ਼ਮੂਲੀਅਤ ਅਤੇ ਸਨਮਾਨ ਚਿੰਨ ਭੇਂਟ ਕਰਨ ਲਈ ਬੇਨਤੀ ਕੀਤੀ। ਵਫ਼ਦ ਵਿੱਚ ਜਿਲ੍ਹਾ ਚੇਅਰਮੈਨ ਡਾ. ਹਰਪਾਲ ਸਿੰਘ, ਜਿਲ੍ਹਾ ਪ੍ਰਧਾਨ ਡੀ.ਪੀ.ਐੱਸ. ਭੋਲਾ, ਵਾਈਸ ਪ੍ਰਧਾਨ ਇੰਸਪੈਕਟਰ ਰਮੇਸ਼ ਕੁਮਾਰ, ਮੁੱਖ ਸਲਾਹਕਾਰ ਕ੍ਰਿਸ਼ਨ ਆਰ.ਏ., ਪ੍ਰੈਸ ਸਕੱਤਰ ਕੇ.ਪੀ. ਸਿੰਘ ਸਰਾਂ, ਸਹਾਇਕ ਪ੍ਰੈਸ ਸਕੱਤਰ ਸ਼ਿਵ ਨਾਥ ਦਰਦੀ ਅਤੇ ਮੈਂਬਰ ਮਹਿੰਦਰ ਕੌਰ ਸਮੇਤ ਹੋਰ ਅਹੁਦੇਦਾਰ ਸ਼ਾਮਲ ਸਨ।
ਡੀ.ਪੀ.ਐੱਸ. ਭੋਲਾ ਨੇ ਦੱਸਿਆ ਕਿ ਸਨਮਾਨ ਲਈ ਯੋਗ ਮਹਿਲਾਵਾਂ ਆਪਣੇ ਬਾਰੇ ਪੂਰੀ ਜਾਣਕਾਰੀ ਅਤੇ ਫੋਟੋ 14 ਜੂਨ ਤੱਕ ਮੋਬਾਈਲ ਨੰਬਰ 99144-23732 ’ਤੇ ਭੇਜ ਸਕਦੀਆਂ ਹਨ। ਪ੍ਰਾਪਤ ਨਾਮਜ਼ਦਗੀਆਂ ਵਿੱਚੋਂ ਟਰੱਸਟ ਦੀ ਹਾਈ ਲੈਵਲ ਕਮੇਟੀ ਵੱਲੋਂ 13 ਮਹਿਲਾਵਾਂ ਦੀ ਚੋਣ ਕੀਤੀ ਜਾਵੇਗੀ।
ਟਰੱਸਟ ਦਾ ਮੰਨਣਾ ਹੈ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਮਹਿਲਾਵਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਹੋਰਨਾਂ ਨੂੰ ਵੀ ਪ੍ਰੇਰਿਤ ਕਰਨਗੇ।
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ
Gursimran Singh Mand News: ਹਰਿਆਣਾ ਦੇ ਪੰਜੋਖਰਾ ਸਾਹਿਬ ’ਚ ਕਥਿਤ ਕ...
ਹਰਿਆਣਾ ਦੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਜਾਂ
Commonwealth Games 2026: Sharmila Dhankhar ਨੇ ਪੈਰਾ-ਐਥਲੈਟਿਕਸ ...
Commonwealth Games 2026 ਵਿੱਚ Sharmila Dhankhar ਨੇ Para Shot Put F57 ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਲਈ ਇਤ
ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ! ਮੌਤਾਂ ਦੀ ਗਿਣਤੀ 68 ਹੋਈ, 5 ਲੱਖ ਤੋ...
ਅਸਾਮ ਵਿੱਚ ਹੜ੍ਹਾਂ ਕਾਰਨ ਮੌਤਾਂ ਦੀ ਗਿਣਤੀ 68 ਹੋ ਗਈ। 5.24 ਲੱਖ ਤੋਂ ਵੱਧ ਲੋਕ ਪ੍ਰਭਾਵਿਤ, 354 ਰਾਹਤ ਕੈਂਪ ਚੱਲ ਰਹੇ