Author : Kanwalinder Pal Singh Sra
ਫਰੀਦਕੋਟ, 25 ਫਰਵਰੀ – ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਅਤੇ ਸਨਮਾਨ ਲਈ ਚਲਾਈ ਜਾ ਰਹੀ “ਸਾਡਾ ਬਜ਼ੁਰਗ ਸਾਡਾ ਮਾਣ” ਮੁਹਿੰਮ ਦੇ ਤਹਿਤ ਮਿਤੀ 26 ਫਰਵਰੀ 2026 ਨੂੰ ਸਵੇਰੇ 11 ਵਜੇ ਤਾਜ ਪੈਲੇਸ ਕੋਟਕਪੂਰਾ ਰੋਡ ਫਰੀਦਕੋਟ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
ਮੁੱਖ ਮਹਿਮਾਨ ਵਜੋਂ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਸਮਾਗਮ ਦੌਰਾਨ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਸੇਵਾਵਾਂ ਉਪਲਬਧ ਹੋਣਗੀਆਂ। ਮਾਹਿਰ ਡਾਕਟਰਾਂ ਵੱਲੋਂ ਅੱਖਾਂ, ਨੱਕ-ਕੰਨ-ਗਲਾ, ਹੱਡੀਆਂ, ਚਮੜੀ ਰੋਗ ਅਤੇ ਜਰਨਲ ਮੈਡੀਸਨ ਦੇ ਵਿਸ਼ੇਸ਼ ਚੈਕਅੱਪ ਕਰਵਾਏ ਜਾਣਗੇ। ਇਸ ਨਾਲ ਹੀ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਣਗੀਆਂ।
ਸਮਾਗਮ ਵਿੱਚ ਸੀਨੀਅਰ ਸਿਟੀਜ਼ਨ ਲਈ ਸਰਕਾਰੀ ਸੁਰੱਖਿਆ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਮੌਕੇ ’ਤੇ ਪੈਨਸ਼ਨ ਕਾਰਡ, ਸੀਨੀਅਰ ਸਿਟੀਜ਼ਨ ਕਾਰਡ, ਲਾਭਪਾਤਰੀ ਕਾਪੀਆਂ, ਸਿਹਤ ਬੀਮਾ ਕਾਰਡ ਤਿਆਰ ਕਰਕੇ ਸੌਂਪੇ ਜਾਣਗੇ। ਜ਼ਰੂਰਤਮੰਦ ਬਜ਼ੁਰਗ ਅਤੇ ਦਿਵਿਆਂਗ ਵਿਅਕਤੀਆਂ ਨੂੰ ਮੁਫ਼ਤ ਟ੍ਰਾਈਸਾਈਕਲ, ਵਾਕਿੰਗ ਸਟਿਕਸ ਆਦਿ ਸਹਾਇਕ ਉਪਕਰਨ ਵੀ ਦਿੱਤੇ ਜਾਣਗੇ।
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਬਜ਼ੁਰਗਾਂ ਦੀ ਖੁਸ਼ਹਾਲੀ ਅਤੇ ਸੁਖ-ਸਹੂਲਤ ਨੂੰ ਯਕੀਨੀ ਬਣਾਇਆ ਜਾ ਸਕੇ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana