Author : Kanwalinder Pal Singh Sra
ਫ਼ਰੀਦਕੋਟ, 16 ਮਾਰਚ — ਫ਼ਰੀਦਕੋਟ ਦੀ ਨਵੀਂ ਦਾਣਾ ਮੰਡੀ ਵਿੱਚ ਅੱਜ “ਪੰਜਾਬ ਬਚਾਓ ਮੁਹਿੰਮ” ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਵਿਸ਼ਾਲ ਰੈਲੀ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਰਹੀ। ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਦਿੱਲੀ ਆਧਾਰਿਤ ਰਾਜਨੀਤਿਕ ਪਾਰਟੀਆਂ ’ਤੇ ਤਿੱਖੇ ਹਮਲੇ ਕੀਤੇ ਅਤੇ ਕਿਹਾ ਕਿ ਅਕਾਲੀ ਦਲ ਪੰਜਾਬ ਨਾਲ ਹੋਏ ਇਤਿਹਾਸਕ ਅਨਿਆਂ ਨੂੰ ਦਰੁਸਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਹਨਾਂ ਆਪਣੇ ਭਾਸ਼ਣ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਪੰਜਾਬ ਦੇ ਨਾਲ ਸਦਾ ਹੀ ਅਨਿਆਇ ਹੁੰਦਾ ਆ ਰਿਹਾ ਹੈ। ਉਹਨਾਂ ਦੋਸ਼ ਲਾਇਆ ਕਿ ਦਿੱਲੀ ਆਧਾਰਿਤ ਪਾਰਟੀਆਂ ਨੇ ਸੂਬੇ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਪੰਜਾਬ ਨੂੰ ਆਪਣੀ ਪੂਰੀ ਰਾਜਧਾਨੀ ਤੱਕ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਭਾਸ਼ਾਈ ਆਧਾਰ ’ਤੇ ਸੂਬਿਆਂ ਦੇ ਪੁਨਰਗਠਨ ਸਮੇਂ ਪੰਜਾਬੀ ਬੋਲਦੇ ਕਈ ਇਲਾਕਿਆਂ ਨੂੰ ਸੂਬੇ ਤੋਂ ਬਾਹਰ ਰੱਖਿਆ ਗਿਆ, ਜਿਸ ਨਾਲ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਿਆ।
ਸੁਖਬੀਰ ਬਾਦਲ ਨੇ ਦਰਿਆਈ ਪਾਣੀ ਦੇ ਮਸਲੇ ਨੂੰ ਖਾਸ ਤੌਰ ’ਤੇ ਉਠਾਇਆ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਪਹਿਲਾ ਹੱਕ ਪੰਜਾਬ ਦਾ ਹੈ, ਪਰ ਕਾਂਗਰਸ ਸਰਕਾਰਾਂ ਨੇ ਰਾਈਪੇਰੀਅਨ ਸਿਧਾਂਤ ਦੀ ਉਲੰਘਣਾ ਕਰਦਿਆਂ ਸੂਬੇ ਦਾ ਵੱਡਾ ਹਿੱਸਾ ਪਾਣੀ ਰਾਜਸਥਾਨ ਵੱਲ ਮੋੜ ਦਿੱਤਾ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਪੂਰੀ ਹੋ ਗਈ ਤਾਂ ਪੰਜਾਬ ਲਈ ਗੰਭੀਰ ਨਤੀਜੇ ਨਿਕਲ ਸਕਦੇ ਹਨ ਅਤੇ ਖੇਤੀਬਾੜੀ ਨੂੰ ਭਾਰੀ ਨੁਕਸਾਨ ਹੋਵੇਗਾ।
ਉਹਨਾਂ ਦਾਅਵਾ ਕੀਤਾ ਕਿ ਸਿਰਫ ਅਕਾਲੀ ਦਲ ਨੇ ਹੀ SYL ਮਾਮਲੇ ’ਚ ਪੰਜਾਬ ਦੇ ਹੱਕਾਂ ਦੀ ਰੱਖਿਆ ਕੀਤੀ ਹੈ ਅਤੇ ਇਸ ਨਹਿਰ ਰਾਹੀਂ ਪਾਣੀ ਹਰਿਆਣਾ ਤੱਕ ਜਾਣ ਤੋਂ ਰੋਕਿਆ ਹੈ। ਉਹਨਾਂ ਕਿਹਾ ਕਿ ਜੇਕਰ ਇਹ ਪਾਣੀ ਚਲਾ ਗਿਆ ਤਾਂ ਪੰਜਾਬ ਦਾ ਵੱਡਾ ਹਿੱਸਾ ਮਾਰੂਥਲ ਬਣ ਸਕਦਾ ਹੈ।
ਦਿੱਲੀ ਦੀਆਂ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਉਹਨਾਂ ਕਿਹਾ ਕਿ ਇਹ ਪਾਰਟੀਆਂ ਸਿਰਫ ਸੱਤਾ ਹਾਸਲ ਕਰਨ ਅਤੇ ਸੂਬੇ ਦੇ ਸਰੋਤਾਂ ਦੀ ਲੁੱਟ ਕਰਨ ਲਈ ਆਉਂਦੀਆਂ ਹਨ, ਜਦਕਿ ਅਕਾਲੀ ਦਲ ਸੇਵਾ ਅਤੇ ਪੰਜਾਬ ਦੇ ਵਿਕਾਸ ਲਈ ਕੰਮ ਕਰਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਤਜਰਬਿਆਂ ਦੇ ਨਾਮ ’ਤੇ ਭਟਕਣ ਤੋਂ ਬਚਣ ਅਤੇ ਅਜਿਹੀਆਂ ਤਾਕਤਾਂ ਤੋਂ ਸਾਵਧਾਨ ਰਹਿਣ ਜੋ ਸਿੱਖ ਸੰਸਥਾਵਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਦੀਆਂ ਹਨ।
ਸੁਖਬੀਰ ਬਾਦਲ ਨੇ ਆਪਣੇ ਭਾਸ਼ਣ ਦੌਰਾਨ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੀ ਵੀ ਚਰਚਾ ਕੀਤੀ। ਉਹਨਾਂ ਕਿਹਾ ਕਿ ਮਾਲਵਾ ਖੇਤਰ ਦੀ ਖੁਸ਼ਹਾਲੀ ਵਿੱਚ ਅਕਾਲੀ ਦਲ ਦਾ ਵੱਡਾ ਯੋਗਦਾਨ ਹੈ। ਉਹਨਾਂ ਦੱਸਿਆ ਕਿ ਕਿਸਾਨਾਂ ਲਈ ਕਣਕ ਅਤੇ ਝੋਨੇ ’ਤੇ ਐਮਐਸਪੀ ਲਾਗੂ ਕਰਵਾਈ ਗਈ, ਸੇਮ ਦੀ ਸਮੱਸਿਆ ਨੂੰ ਖਤਮ ਕੀਤਾ ਗਿਆ ਅਤੇ ਬਾਬਾ ਫਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਦੀ ਸਥਾਪਨਾ ਨਾਲ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ।
ਮੌਜੂਦਾ ਰਾਜਨੀਤਿਕ ਹਾਲਾਤਾਂ ’ਤੇ ਗੱਲ ਕਰਦਿਆਂ ਉਹਨਾਂ ਆਮ ਆਦਮੀ ਪਾਰਟੀ ’ਤੇ ਸਖ਼ਤ ਨਿਸ਼ਾਨਾ ਸਾਧਿਆ। ਉਹਨਾਂ ਕਿਹਾ ਕਿ 2022 ਦੀਆਂ ਚੋਣਾਂ ਜਿੱਤਣ ਲਈ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਗਏ। ਉਹਨਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਕਰਜ਼ੇ ’ਤੇ ਚੱਲ ਰਹੀ ਹੈ ਅਤੇ ਸੂਬੇ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰ ਰਹੀ ਹੈ।
ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਲੱਖਾਂ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ, ਜਿਸ ਨਾਲ ਪੰਜਾਬ ਦੀ ਆਰਥਿਕ ਸਥਿਤੀ ਖ਼ਰਾਬ ਹੋ ਰਹੀ ਹੈ। ਇਸਦੇ ਨਾਲ ਹੀ ਉਹਨਾਂ ਕਾਂਗਰਸ ਅਤੇ ਮੌਜੂਦਾ ਸਰਕਾਰ ’ਤੇ ਸਿਆਸੀ ਵਿਰੋਧੀਆਂ ਖਿਲਾਫ ਝੂਠੇ ਕੇਸ ਦਰਜ ਕਰਨ ਦੇ ਦੋਸ਼ ਵੀ ਲਗਾਏ ਅਤੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਇੱਕ ਸੁਤੰਤਰ ਕਮਿਸ਼ਨ ਬਣਾਇਆ ਜਾਵੇਗਾ, ਜੋ ਤਿੰਨ ਮਹੀਨਿਆਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗਾ।
ਪੰਜਾਬ ਦੇ ਭਵਿੱਖ ਲਈ ਆਪਣੀ ਯੋਜਨਾ ਬਾਰੇ ਦੱਸਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪਾਣੀ ਦੇ ਮਸਲੇ ’ਤੇ ਕੋਈ ਸਮਝੌਤਾ ਨਹੀਂ ਕਰੇਗਾ। ਉਹਨਾਂ ਕਿਹਾ ਕਿ ਰਾਜਸਥਾਨ ਨਹਿਰ ਰਾਹੀਂ ਜਾਂਦਾ ਪਾਣੀ ਮੁੜ ਪੰਜਾਬ ਦੇ ਖੇਤਾਂ ਵੱਲ ਮੋੜਿਆ ਜਾਵੇਗਾ ਅਤੇ ਦਰਿਆਵਾਂ ਵਿੱਚ ਉਦਯੋਗਿਕ ਅਤੇ ਗੰਦਲੇ ਪਾਣੀ ਦੇ ਮਿਲਾਪ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣਗੇ, ਤਾਂ ਜੋ ਮਾਲਵਾ ਖੇਤਰ ਵਿੱਚ ਕੈਂਸਰ ਵਰਗੀਆਂ ਬਿਮਾਰੀਆਂ ਨਾਲ ਨਜਿੱਠਿਆ ਜਾ ਸਕੇ।
ਉਹਨਾਂ ਵਪਾਰੀਆਂ ਲਈ ਵੀ ਵੱਡੇ ਐਲਾਨ ਕੀਤੇ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਵਪਾਰੀਆਂ ਨੂੰ ਟੈਕਸ ਸੰਬੰਧੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਪਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ‘ਰਾਹਤ ਸਕੀਮ’ ਮੁੜ ਸ਼ੁਰੂ ਕੀਤੀ ਜਾਵੇਗੀ।
ਨੌਜਵਾਨਾਂ ਅਤੇ ਆਮ ਲੋਕਾਂ ਲਈ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ਵਿਆਜ਼ ਦੇ 10 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ। ਆਟਾ-ਦਾਲ ਸਕੀਮ ਮੁੜ ਲਾਗੂ ਕੀਤੀ ਜਾਵੇਗੀ, ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਦੀ ਰਕਮ 1 ਲੱਖ ਰੁਪਏ ਤੱਕ ਵਧਾਈ ਜਾਵੇਗੀ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਦਿਨ ਦੇ ਸਮੇਂ 12 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਰੈਲੀ ਦੇ ਅੰਤ ’ਚ ਹੋਰ ਸੀਨੀਅਰ ਆਗੂਆਂ ਵਿੱਚ ਪਰਮਬੰਸ ਸਿੰਘ ਰੋਮਾਣਾ, ਮਨਤਾਰ ਸਿੰਘ ਬਰਾੜ, ਐਨ.ਕੇ. ਸ਼ਰਮਾ, ਸਤੀਸ਼ ਗਰੋਵਰ, ਸੂਬਾ ਸਿੰਘ ਬਾਦਲ, ਸ਼ੇਰ ਸਿੰਘ ਮੰਡਵਾਲਾ ਅਤੇ ਗੁਰਿੰਦਰ ਕੌਰ ਭੋਲੂਵਾਲਾ ਨੇ ਵੀ ਸੰਬੋਧਨ ਕੀਤਾ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ