Science City Tour : ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀਆਂ ਨੇ Pushpa Gujral Science City ਦਾ ਕੀਤਾ ਵਿਦਿਅਕ ਦੌਰਾ

Science City Tour : ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀਆਂ ਨੇ Pushpa Gujral Science City ਦਾ ਕੀਤਾ ਵਿਦਿਅਕ ਦੌਰਾ

Author : Kanwalinder Pal Singh Sra

May 21, 2026 2:41 p.m. 267

ਫਰੀਦਕੋਟ : ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀਆਂ ਵੱਲੋਂ ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਦੀ ਸਰਪ੍ਰਸਤੀ ਹੇਠ ਅਤੇ ਅਧਿਆਪਕਾ ਸ਼੍ਰੀਮਤੀ ਜੋਤੀ ਦੀ ਯੋਗ ਅਗਵਾਈ ਵਿੱਚ Pushpa Gujral Science City, ਕਪੂਰਥਲਾ ਦਾ ਇੱਕ ਦਿਨਾ ਵਿਦਿਅਕ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ ਨਾਲ ਸੰਬੰਧਿਤ ਨਵੀਂ ਅਤੇ ਰੁਚਿਕਰ ਜਾਣਕਾਰੀ ਹਾਸਲ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਨੇ ਦੱਸਿਆ ਕਿ ਇਸ ਵਿਦਿਅਕ ਦੌਰੇ ਵਿੱਚ ਸਕੂਲ ਦੀ ਨੌਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਲੜਕੀਆਂ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸਕੂਲ ਤੋਂ ਸਾਇੰਸ ਸਿਟੀ ਲੈ ਜਾਣ, ਵਾਪਸ ਸਕੂਲ ਤੱਕ ਲਿਆਂਦਾ ਜਾਣ ਅਤੇ ਪ੍ਰਵੇਸ਼ ਫੀਸ ਸਮੇਤ ਸਾਰੇ ਪ੍ਰਬੰਧ ਸਿੱਖਿਆ ਵਿਭਾਗ ਵੱਲੋਂ ਬਿਲਕੁਲ ਮੁਫ਼ਤ ਕੀਤੇ ਗਏ ਸਨ।

ਦੌਰੇ ਦੌਰਾਨ ਅਧਿਆਪਕਾ ਸ਼੍ਰੀਮਤੀ ਜੋਤੀ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ Science City ਵਿੱਚ ਮੌਜੂਦ ਵੱਖ-ਵੱਖ ਵਿਗਿਆਨਕ ਮਾਡਲਾਂ, ਪ੍ਰਦਰਸ਼ਨੀਆਂ ਅਤੇ ਤਕਨੀਕੀ ਜਾਣਕਾਰੀਆਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਵਿਦਿਆਰਥੀਆਂ ਨੇ ਇਸ ਦੌਰੇ ਦੌਰਾਨ ਡੂੰਘੀ ਦਿਲਚਸਪੀ ਦਿਖਾਈ ਅਤੇ ਨਵੀਂ ਜਾਣਕਾਰੀ ਪ੍ਰਾਪਤ ਕਰਕੇ ਖੁਸ਼ੀ ਮਹਿਸੂਸ ਕੀਤੀ।

ਸ਼੍ਰੀਮਤੀ ਅਨੀਤਾ ਅਰੋੜਾ ਨੇ ਦੱਸਿਆ ਕਿ Science City ਦੇ ਅਧਿਕਾਰੀਆਂ ਵੱਲੋਂ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਸਾਇੰਸ ਸਿਟੀ ਪਾਰਕ ਵਿੱਚ ਮਨੋਰੰਜਨ ਕਰਦੇ ਹੋਏ ਆਪਣੇ ਦੌਰੇ ਦਾ ਆਨੰਦ ਵੀ ਮਾਣਿਆ।

ਉਨ੍ਹਾਂ ਕਿਹਾ ਕਿ ਅਜਿਹੇ ਵਿਦਿਅਕ ਦੌਰੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਿਗਿਆਨ ਅਤੇ ਤਕਨਾਲੋਜੀ ਪ੍ਰਤੀ ਹੋਰ ਜਾਗਰੂਕ ਬਣਾਉਂਦੇ ਹਨ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਸਿੱਖਿਆ ਖੇਤਰ - ਸਕੂਲ–ਕਾਲਜ अपडेट्स