Author : Kanwalinder Pal Singh Sra
ਫਰੀਦਕੋਟ — ਸਿੱਖਿਆ ਅਤੇ ਸਮਾਜ ਸੇਵਾ ਨਾਲ ਜੁੜੇ ਵਾਲੀਆ ਪਰਿਵਾਰ ਵੱਲੋਂ ਸਾਬਕਾ ਹੈੱਡਮਿਸਟ੍ਰੈਸ ਸ੍ਰੀਮਤੀ ਜਸਜੀਤ ਕੌਰ ਵਾਲੀਆ ਦੀ ਪੰਜਵੀਂ ਬਰਸੀ ਮੌਕੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਰਕਾਰੀ ਹਾਈ ਸਕੂਲ ਸੰਧਵਾਂ ਦੇ ਮਿਡਲ ਅਤੇ ਮੈਟ੍ਰਿਕ ਕਲਾਸਾਂ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਵਾਲੀਆ ਪਰਿਵਾਰ ਵੱਲੋਂ ਕੀਤੀ ਜਾ ਰਹੀ ਇਸ ਵਿਲੱਖਣ ਪਹਿਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਵੱਲ ਹੋਰ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀ ਮਿਹਨਤ ਨੂੰ ਮਾਣ ਦੇਣਾ ਹੈ। ਪਰਿਵਾਰ ਦਾ ਮੰਨਣਾ ਹੈ ਕਿ ਸਿੱਖਿਆ ਹੀ ਸਮਾਜ ਦੀ ਅਸਲ ਤਾਕਤ ਹੈ ਅਤੇ ਹੋਣਹਾਰ ਬੱਚਿਆਂ ਦਾ ਸਨਮਾਨ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਬਣਦਾ ਹੈ।
ਜਿਕਰਯੋਗ ਹੈ ਕਿ ਸ੍ਰੀਮਤੀ ਜਸਜੀਤ ਕੌਰ ਵਾਲੀਆ ਨੇ ਸਰਕਾਰੀ ਹਾਈ ਸਕੂਲ ਸੰਧਵਾਂ ਵਿੱਚ ਹੈੱਡਮਿਸਟ੍ਰੈਸ ਵਜੋਂ ਲੰਬੇ ਸਮੇਂ ਤੱਕ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ 31 ਅਗਸਤ 2000 ਨੂੰ ਸੇਵਾਮੁਕਤ ਹੋਏ ਸਨ। ਸਿੱਖਿਆ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਅੱਜ ਵੀ ਸਕੂਲ ਅਤੇ ਇਲਾਕੇ ਦੇ ਲੋਕ ਸਤਿਕਾਰ ਨਾਲ ਯਾਦ ਕਰਦੇ ਹਨ। 21 ਮਈ 2021 ਨੂੰ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਪਰ ਉਨ੍ਹਾਂ ਦੀਆਂ ਯਾਦਾਂ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ।
ਉਨ੍ਹਾਂ ਦੀ ਯਾਦ ਨੂੰ ਸਮਰਪਿਤ ਇਸ ਸਮਾਗਮ ਰਾਹੀਂ ਵਾਲੀਆ ਪਰਿਵਾਰ ਸਮਾਜ ਵਿੱਚ ਸਿੱਖਿਆ ਪ੍ਰਤੀ ਜਾਗਰੂਕਤਾ ਅਤੇ ਬੱਚਿਆਂ ਵਿੱਚ ਉਤਸ਼ਾਹ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸ੍ਰੀਮਤੀ ਜਸਜੀਤ ਕੌਰ ਵਾਲੀਆ ਦੇ ਪਤੀ ਕੁਲਜੀਤ ਸਿੰਘ ਵਾਲੀਆ, ਜੋ ਇੱਕ ਉੱਘੇ ਸਮਾਜ ਸੇਵੀ ਅਤੇ ਰੋਟਰੀ ਕਲੱਬ ਦੇ ਸਹਾਇਕ ਗਵਰਨਰ ਰਹਿ ਚੁੱਕੇ ਹਨ, ਨੇ ਕਿਹਾ ਕਿ ਇਹ ਸਨਮਾਨ ਸਮਾਰੋਹ ਉਨ੍ਹਾਂ ਦੀ ਧਰਮਪਤਨੀ ਦੀ ਸਿੱਖਿਆ ਪ੍ਰਤੀ ਨਿਸ਼ਠਾ ਨੂੰ ਸੱਚੀ ਸ਼ਰਧਾਂਜਲੀ ਹੈ।
ਉਨ੍ਹਾਂ ਦੱਸਿਆ ਕਿ ਵਾਲੀਆ ਪਰਿਵਾਰ ਹਮੇਸ਼ਾਂ ਤੋਂ ਸਮਾਜ ਸੇਵਾ ਅਤੇ ਸਿੱਖਿਆ ਦੇ ਖੇਤਰ ਵਿੱਚ ਸਰਗਰਮ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਸਮਾਜ ਭਲਾਈ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। ਸਕੂਲ ਪ੍ਰਬੰਧਕਾਂ ਅਤੇ ਇਲਾਕਾ ਵਾਸੀਆਂ ਵੱਲੋਂ ਵੀ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਜਾ ਰਹੀ ਹੈ।
Gurdaspur Police Arrest: ਦੀਨਾਨਗਰ ਪੁਲਿਸ ਦੀ ਵੱਡੀ ਕਾਰਵਾਈ, ਡਕੈਤੀ...
ਦੀਨਾਨਗਰ ਪੁਲਿਸ ਨੇ ਡਕੈਤੀ ਦੀ ਤਿਆਰੀ ਕਰ ਰਹੇ 6 ਮੁਲਜ਼ਮਾਂ ਨੂੰ ਕਾਬੂ ਕਰਕੇ 2 .30 ਬੋਰ ਪਿਸਤੌਲ ਤੇ 9 ਜ਼ਿੰਦਾ ਕਾਰਤੂਸ
Ranchi Student Protest: ਵਿਦਿਆਰਥੀਆਂ ਦੀ ਵੱਡੀ ਜਿੱਤ, JPSC-JSSC E...
ਰਾਂਚੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਤੋਂ ਬਾਅਦ ਸਰਕਾਰ ਨੇ JPSC ਤੇ JSSC-CGL ਪ੍ਰੀਖਿਆਵਾਂ ਰੱਦ ਕੀਤੀਆਂ, CID ਜਾਂਚ ਦ
Punjab Weather News: ਪੰਜਾਬ 'ਚ ਮੁੜ ਸਰਗਰਮ ਹੋਇਆ Monsoon, 19 ਤੋਂ...
ਪੰਜਾਬ ਵਿੱਚ 19 ਤੋਂ 22 ਅਗਸਤ ਤੱਕ ਮੀਂਹ ਦੀ ਚੇਤਾਵਨੀ, ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਤੇ ਗਰਜ-ਚਮਕ ਦੀ ਸੰਭਾਵਨਾ, ਜਾ
Arjun Aravind Case: ਅਮਰੀਕਾ 'ਚ ਮਾਂ ਤੇ 14 ਸਾਲਾ ਭਰਾ ਦੀ ਮੌਤ, 17 ...
ਅਮਰੀਕਾ ਦੇ Massachusetts ਵਿੱਚ 17 ਸਾਲਾ Arjun Aravind ’ਤੇ ਮਾਂ ਤੇ 14 ਸਾਲਾ ਭਰਾ ਦੇ ਕਤਲ ਦੇ ਦੋਸ਼, ਪੁਲਿਸ ਨੇ ਕ
Faridkot Teej Festival: 650 ਔਰਤਾਂ ਨੇ ਪੰਜਾਬੀ ਸੱਭਿਆਚਾਰ ਦੇ ਰੰਗਾ...
ਫਰੀਦਕੋਟ ਵਿੱਚ Teej Festival ਦੌਰਾਨ 650 ਔਰਤਾਂ ਨੇ ਪੰਜਾਬੀ ਸੱਭਿਆਚਾਰ, ਗਿੱਧਾ, ਲੋਕ ਗੀਤ ਅਤੇ ਨਾਰੀ ਸ਼ਕਤੀ ਦਾ ਜਸ਼ਨ
Himachal Pradesh Weather News: ਮਾਨਸੂਨ ਮੁੜ ਹੋਇਆ ਸਰਗਰਮ, 2 ਦਿਨ ...
ਹਿਮਾਚਲ ਵਿੱਚ 10-11 ਅਗਸਤ ਨੂੰ ਭਾਰੀ ਮੀਂਹ ਲਈ Orange Alert, ਕਾਂਗੜਾ ਤੇ ਸਿਰਮੌਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਦ
ਮੋਹਾਲੀ ਤੋਂ ਸ਼ੁਰੂ ਹੋਇਆ ‘Hamare Ram’ ਪ੍ਰੋਗਰਾਮ, ਪੂਰੇ ਪੰਜਾਬ ’ਚ ਹ...
ਮੋਹਾਲੀ ਤੋਂ Hamare Ram ਪ੍ਰੋਗਰਾਮ ਦੀ ਸ਼ੁਰੂਆਤ, ਪੰਜਾਬ ਭਰ ’ਚ 41 ਸ਼ੋਅ ਹੋਣਗੇ। CM Bhagwant Mann ਨੇ ਨਵੀਂ ਪੀੜ੍ਹ