Post by : Jan Punjab Bureau
ਫਰੀਦਕੋਟ ਸਾਦਿਕ ਰੋਡ ’ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਫੌਜੀ ਟਰੱਕ 'ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ । ਇਸ ਦਰਦਨਾਕ ਹਾਦਸੇ 'ਚ ਦੋ ਨੌਜਵਾਨ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਹਰਸਾਂਝ ਸਿੰਘ ਅਤੇ ਧੀਰਜ ਵਜੋਂ ਕੀਤੀ ਗਈ ਹੈ।
ਜਾਣਕਾਰੀ ਮੁਤਾਬਿਕ ਇਹ ਦੋਵੇਂ ਨੌਜਵਾਨ ਪਿੰਡ ਝੋਟੀਵਾਲਾ ਦੇ ਰਹਿਣ ਵਾਲੇ ਸਨ ਅਤੇ 12ਵੀਂ ਕਲਾਸ 'ਚ ਪੜ੍ਹਦੇ ਸਨ। ਦੋਵੇਂ ਵਿਦਿਆਰਥੀ ਸ਼ਾਮ ਦੇ ਸਮੇਂ ਫਰੀਦਕੋਟ ਤੋਂ ਟਿਊਸ਼ਨ ਪੜ੍ਹ ਕੇ ਮੋਟਰਸਾਈਕਲ ’ਤੇ ਆਪਣੇ ਪਿੰਡ ਵਾਪਸ ਜਾ ਰਹੇ ਸਨ।
ਜਦੋਂ ਦੋਵੇਂ ਨੌਂਜਵਾਨ ਫਰੀਦਕੋਟ-ਸਾਦਿਕ ਰੋਡ 'ਤੇ ਛਾਉਣੀ ਕੋਲ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਫੌਜੀ ਟਰੱਕ ਜੋ ਅਚਾਨਕ ਛਾਉਣੀ ਦੇ ਗੇਟ ਵੱਲ ਮੁੜ ਗਿਆ, ਜਿਸ ਕਾਰਨ ਦੋਵੇਂ ਨੌਜਵਾਨਾਂ ਦਾ ਮੋਟਰਸਾਈਕਲ ਫੌਜੀ ਟਰੱਕ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਘਟਨਾ ਵਾਲੀ ਥਾਂ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ. ਫਿਲਹਾਲ ਪੁਲਿਸ ਵੱਲੋਂ ਫੌਜੀ ਟਰੱਕ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼