Author : Kanwalinder Pal Singh Sra
ਫਰੀਦਕੋਟ: ਪੰਜਾਬ ਸਟੇਟ ਮਾਸਟਰਜ਼ ਬੈਡਮਿੰਟਨ ਚੈਪੀਅਨਸ਼ਿਪ 2026 ਦਾ ਆਯੋਜਨ ਜ਼ਿਲਾ ਬੈਡਮਿੰਟਨ ਐਸੋਸੀਏਸ਼ਨ ਫਰੀਦਕੋਟ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੀ ਧਰਤੀ ‘ਤੇ ਕੀਤਾ ਜਾ ਰਿਹਾ ਹੈ। ਇਸ ਟੂਰਨਾਮੈਂਟ ਦਾ ਰਸਮੀ ਉਦਘਾਟਨ ਵੱਡੇ ਸ਼ਾਨ-ਸ਼ੌਕਤ ਨਾਲ ਕਰਵਾਇਆ ਗਿਆ, ਜਿਸ ਵਿੱਚ 35 ਤੋਂ 75 ਸਾਲ ਉਮਰ ਦੇ ਵੈਟਰਨ ਖਿਡਾਰੀ ਹਿੱਸਾ ਲੈ ਰਹੇ ਹਨ।
ਟੂਰਨਾਮੈਂਟ ਵਿੱਚ ਮਰਦਾਂ ਦੇ ਸਿੰਗਲਜ਼, ਡਬਲਜ਼, ਮਿਕਸਡ ਡਬਲਜ਼ ਅਤੇ ਔਰਤਾਂ ਦੇ ਸਿੰਗਲਜ਼ ਤੇ ਡਬਲਜ਼ ਮੁਕਾਬਲੇ ਹੋ ਰਹੇ ਹਨ। ਇਸ ਮੌਕੇ ‘ਤੇ ਡਾ. ਵਰੁਣ ਕੁਮਾਰ (ਪੀ ਸੀ ਐਸ ਐਸ ਡੀ ਐਮ ਫਰੀਦਕੋਟ) ਮੁੱਖ ਮਹਿਮਾਨ ਵਜੋਂ ਮੌਜੂਦ ਸਨ। ਹੋਰ ਵਿਸ਼ੇਸ਼ ਮਹਿਮਾਨਾਂ ਵਿੱਚ ਸ੍ਰੀ ਰਿਤਿਨ ਖੰਨਾ (ਆਨਰੇਰੀ ਸੈਕਟਰੀ ਪੰਜਾਬ ਬੈਡਮਿੰਟਨ ਐਸੋਸੀਏਸ਼ਨ) ਅਤੇ ਸ੍ਰੀ ਚਿਤਰੰਜਨ ਬਾਂਸਲ (ਸੈਕਟਰੀ ਟੈਕਨੀਕਲ) ਸ਼ਾਮਿਲ ਸਨ।
ਆਯੋਜਨ ਕਮੇਟੀ ਵੱਲੋਂ ਖਿਡਾਰੀਆਂ ਲਈ ਬਰੇਕਫਾਸਟ, ਲੰਚ ਅਤੇ ਫਲਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਹਰੇਕ ਖਿਡਾਰੀ ਨੂੰ ਟੀ-ਸ਼ਰਟ ਵੀ ਦਿੱਤੀ ਗਈ। ਸ੍ਰੀ ਰਿਤਿਕ ਖੰਨਾ ਨੇ ਟੂਰਨਾਮੈਂਟ ਦੇ ਪ੍ਰਬੰਧਾਂ ਦੀ ਸਾਰਥਕਤਾ ਦੀ ਵਧਾਈ ਦਿੱਤੀ।
ਫਰੀਦਕੋਟ ਜਿਲੇ ਵਿੱਚ ਇਹ ਪਹਿਲਾ ਰਾਜ ਪੱਧਰੀ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਹੈ ਜੋ 9 ਫਰਵਰੀ ਤੱਕ ਚੱਲੇਗਾ। ਇਸ ਟੂਰਨਾਮੈਂਟ ਦੇ ਜ਼ਰੀਏ ਵੈਟਰਨ ਖਿਡਾਰੀਆਂ ਨੂੰ ਆਪਣੇ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ ਅਤੇ ਖੇਡਾਂ ਦੇ ਪ੍ਰਚਾਰ-ਪ੍ਰਸਾਰ ਵਿੱਚ ਮਦਦ ਮਿਲ ਰਹੀ ਹੈ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana