Fatehgarh Sahib Medical College Protest: ਮੈਡੀਕਲ ਕਾਲਜ 'ਚ ਹੰਗਾਮਾ, ਵਿਦਿਆਰਥੀਆਂ ਦੇ ਗੰਭੀਰ ਇਲਜ਼ਾਮ

Fatehgarh Sahib Medical College Protest: ਮੈਡੀਕਲ ਕਾਲਜ 'ਚ ਹੰਗਾਮਾ, ਵਿਦਿਆਰਥੀਆਂ ਦੇ ਗੰਭੀਰ ਇਲਜ਼ਾਮ

Post by : Jan Punjab Bureau

May 9, 2026 10:08 a.m. 1797

ਫ਼ਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਸਥਿਤ ਇਕ ਨਿੱਜੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਬੀ.ਐਸ.ਸੀ. ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਕਾਲਜ ਪ੍ਰਬੰਧਕਾਂ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਨਾਲ ਧੋਖਾਧੜੀ ਹੋਈ ਹੈ ਅਤੇ ਫੀਸਾਂ ਲੈਣ ਦੇ ਬਾਵਜੂਦ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਡਿਗਰੀਆਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ।

ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕਾਲਜ ਵੱਲੋਂ ਆਪਣੇ ਆਪ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨਾਲ ਪ੍ਰਮਾਣਿਤ ਦੱਸ ਕੇ ਉਨ੍ਹਾਂ ਤੋਂ ਭਾਰੀ ਫੀਸਾਂ ਵਸੂਲੀਆਂ ਗਈਆਂ, ਪਰ ਹੁਣ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਵੀ ਉਨ੍ਹਾਂ ਦੇ ਅਕਾਦਮਿਕ ਦਸਤਾਵੇਜ਼ ਰੋਕ ਕੇ ਰੱਖੇ ਗਏ ਹਨ।

ਰੋਸ ਵਧਣ ‘ਤੇ ਵਿਦਿਆਰਥੀਆਂ ਨੇ ਪਹਿਲਾਂ ਕਾਲਜ ਅੰਦਰ ਪ੍ਰਦਰਸ਼ਨ ਕੀਤਾ ਅਤੇ ਬਾਅਦ ਵਿੱਚ ਸਰਹਿੰਦ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ। ਇਸ ਦੌਰਾਨ ਟ੍ਰੈਫਿਕ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਅਤੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਵਿਦਿਆਰਥੀਆਂ ਨੇ ਇਹ ਵੀ ਦੋਸ਼ ਲਗਾਇਆ ਕਿ ਜਦੋਂ ਉਹਨਾਂ ਨੇ ਆਪਣੀਆਂ ਡਿਗਰੀਆਂ ਅਤੇ ਸਰਟੀਫਿਕੇਟਾਂ ਦੀ ਮੰਗ ਕੀਤੀ ਤਾਂ ਪ੍ਰਬੰਧਕਾਂ ਵੱਲੋਂ ਲਗਾਤਾਰ ਟਾਲਮਟੋਲ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਰੋਧ ਵਧਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਦਫਤਰ ਵੀ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਕਾਲਜ ਖਿਲਾਫ ਕੇਸ ਚੱਲਣ ਕਾਰਨ ਇਹ ਸੰਸਥਾ ਹੁਣ ਪ੍ਰਮਾਣਿਤ ਨਹੀਂ ਰਹੀ।

ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਦਾਅਵਾ ਕੀਤਾ ਕਿ ਰਾਤ ਦੇ ਸਮੇਂ ਹੋਏ ਪ੍ਰਦਰਸ਼ਨ ਦੌਰਾਨ ਕੁਝ ਵਿਦਿਆਰਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲਿਆ ਸੀ, ਜਿਸ ਦੇ ਵਿਰੋਧ ਵਿੱਚ ਅੱਜ ਹਾਈਵੇ ਜਾਮ ਕਰਕੇ ਆਵਾਜ਼ ਉਠਾਈ ਗਈ।

ਦੂਜੇ ਪਾਸੇ ਫਤਿਹਗੜ੍ਹ ਸਾਹਿਬ ਦੇ ਡੀਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਣਚ ਕੀਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਗੱਲਬਾਤ ਕਰਕੇ ਜਲਦ ਹੀ ਹੱਲ ਕੱਢਿਆ ਜਾਵੇਗਾ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਸਿੱਖਿਆ ਖੇਤਰ - ਸਕੂਲ–ਕਾਲਜ अपडेट्स