Post by : Jan Punjab Bureau
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਕਸਬੇ ਦੇ ਪਿੰਡ ਕੜਮਾ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 2 ਧਿਰਾਂ ਵਿਚਾਕਰ ਗੋਲੀਬਾਰੀ ਹੋਈ ਸੀ। ਇਸ ਗੋਲੀਬਾਰੀ ‘ਚ 2 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਟਕਰਾਅ ਕਬੂਤਰਬਾਜ਼ੀ ਨੂੰ ਲੈ ਕੇ ਬੱਚਿਆਂ ਵਿਚਕਾਰ ਹੋਈ ਬਹਿਸ ਤੋਂ ਸ਼ੁਰੂ ਹੋਇਆ ਸੀ, ਜੋ ਬਾਅਦ ਵਿੱਚ ਵੱਡੇ ਲੋਕਾਂ ਤੱਕ ਪਹੁੰਚ ਕੇ ਹਿੰਸਕ ਰੂਪ ਧਾਰ ਗਿਆ।
ਜਾਣਕਾਰੀ ਮੁਤਾਬਕ, ਹੋਲੀ ਦੇ ਮੌਕੇ ‘ਤੇ ਬੱਚਿਆਂ ਵਿਚਕਾਰ ਤਕਰਾਰ ਹੋਈ ਸੀ। ਬਾਅਦ ਵਿੱਚ ਉਸੇ ਸ਼ਾਮ ਦੋਵਾਂ ਧਿਰਾਂ ਦੇ ਮੈਂਬਰ ਮਾਮਲੇ ਦਾ ਰਾਜ਼ੀਨਾਮਾ ਕਰਨ ਲਈ ਇਕੱਠੇ ਹੋਏ। ਗੱਲਬਾਤ ਦੌਰਾਨ ਬਹਿਸ ਵਧ ਗਈ ਅਤੇ ਇੱਕ ਧਿਰ ਦੇ ਵਿਅਕਤੀ ਨੇ ਦੂਜੇ ਧਿਰ ਦੇ ਮੈਂਬਰ ‘ਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਦੂਜੇ ਪਾਸੇ ਦੇ ਲੋਕਾਂ ਨੇ ਹਥਿਆਰ ਖੋਹ ਕੇ ਜਵਾਬੀ ਗੋਲੀਬਾਰੀ ਕਰ ਦਿੱਤੀ।
ਇਸ ਗੋਲੀਬਾਰੀ ਵਿੱਚ ਦੋਵਾਂ ਧਿਰਾਂ ਦੇ ਇੱਕ-ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਕੜਮਾ ਦੇ ਵਸਨੀਕ ਖਲਾਰਾ ਸਿੰਘ ਉਰਫ਼ ਮੁੰਨਾ (45) ਅਤੇ ਪਿੰਡ ਟਿੱਬੀ ਕਲਾਂ ਦੇ ਵਸਨੀਕ ਜੱਗੀ ਸਿੰਘ ਉਰਫ਼ ਜੱਜ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਦੋਵਾਂ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਸੁਪਰਡੈਂਟ ਭੁਪਿੰਦਰ ਸਿੰਘ ਸਿੱਧੂ ਸਮੇਤ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਸਥਿਤੀ ਨੂੰ ਕਾਬੂ ਵਿੱਚ ਕੀਤਾ। ਐਸਐਸਪੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੱਚਿਆਂ ਦੇ ਝਗੜੇ ਤੋਂ ਬਾਅਦ ਦੋਵਾਂ ਧਿਰਾਂ ਰਾਜ਼ੀਨਾਮੇ ਲਈ ਮਿਲੀਆਂ ਸਨ, ਪਰ ਗੱਲਬਾਤ ਦੌਰਾਨ ਤਕਰਾਰ ਵਧਣ ਕਾਰਨ ਮਾਮਲਾ ਗੋਲੀਬਾਰੀ ਤੱਕ ਪਹੁੰਚ ਗਿਆ।
ਪੁਲਿਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਣ ਲਈ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼