Firozpur Bribery Case: ਵਿਜੀਲੈਂਸ ਬਿਊਰੋ ਵੱਲੋਂ ASI 1.30 ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Firozpur Bribery Case: ਵਿਜੀਲੈਂਸ ਬਿਊਰੋ ਵੱਲੋਂ ASI 1.30 ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Post by : Jan Punjab Bureau

June 3, 2026 4:17 p.m. 1941

ਫਿਰੋਜ਼ਪੁਰ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ. ਸਟਾਫ਼ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਇੱਕ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ, ਜੋ ਪਿੰਡ ਨੌਰੰਗ ਕੇ ਲੇਲੀ (ਜ਼ਿਲ੍ਹਾ ਫਿਰੋਜ਼ਪੁਰ) ਦੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸੀ। ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦ-ਫਰੋਖਤ ਦਾ ਕਾਰੋਬਾਰ ਕਰਦਾ ਹੈ।

ਸ਼ਿਕਾਇਤ ਅਨੁਸਾਰ, ਦੋਸ਼ੀ ASI ਨੇ ਉਸਦੇ ਰਿਸ਼ਤੇਦਾਰ ਖ਼ਿਲਾਫ਼ ਦਰਜ ਇੱਕ ਮਾਮਲੇ ਵਿੱਚ ਧਮਕੀ ਦਿੱਤੀ ਸੀ ਕਿ ਉਸਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸਦੇ ਨਾਲ ਹੀ ਉਸਨੇ ਕੇਸ ਵਿੱਚ ਰਾਹਤ ਅਤੇ ਗ੍ਰਿਫ਼ਤਾਰੀ ਤੋਂ ਬਚਾਉਣ ਲਈ 2.5 ਲੱਖ ਰੁਪਏ ਦੀ ਮੰਗ ਕੀਤੀ ਸੀ। ਦੋਸ਼ੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਇਹ ਰਕਮ ਸੀ.ਆਈ.ਏ. ਸਟਾਫ ਦੇ ਇੰਚਾਰਜ ਨੂੰ ਦਿੱਤੀ ਜਾਵੇਗੀ।

ਬਾਅਦ ਵਿੱਚ ਗੱਲਬਾਤ ਦੌਰਾਨ ਸੌਦਾ 2.3 ਲੱਖ ਰੁਪਏ ‘ਤੇ ਤੈਅ ਹੋਇਆ, ਜਿਸ ਵਿੱਚੋਂ ਸ਼ਿਕਾਇਤਕਰਤਾ ਵੱਲੋਂ ਪਹਿਲਾਂ ਹੀ 1 ਲੱਖ ਰੁਪਏ ਦਿੱਤੇ ਜਾ ਚੁੱਕੇ ਸਨ। ਬਾਕੀ ਬਚੀ ਰਕਮ ਦੀ ਮੰਗ ਦੌਰਾਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ।

ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਮੋਹਾਲੀ ਨੇ ਯੋਜਨਾ ਬਣਾਕੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਛਾਪੇਮਾਰੀ ਕੀਤੀ ਅਤੇ ASI ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਹੋਏ ਮੌਕੇ ‘ਤੇ ਹੀ ਕਾਬੂ ਕਰ ਲਿਆ।

ਇਸ ਮਾਮਲੇ ਵਿੱਚ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੋਹਾਲੀ ਵਿਜੀਲੈਂਸ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

#ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਕਾਨੂੰਨ–ਵਿਵਸਥਾ - ਕਾਨੂੰਨ ਤੇ ਕਾਰਵਾਈ अपडेट्स