ਬਿਜਲੀ ਸੋਧ ਬਿੱਲ ਤੇ ਪੰਜਾਬ ਸਰਕਾਰ ਤੇ ਕਿਸਾਨ–ਮਜ਼ਦੂਰ ਜਥੇਬੰਦੀਆਂ ਵਿਚਕਾਰ ਸਹਿਮਤੀ 20 ਦਸੰਬਰ ਦਾ ਰੇਲ ਰੋਕੋ ਅੰਦੋਲਨ ਮੁਲਤਵੀ

ਬਿਜਲੀ ਸੋਧ ਬਿੱਲ ਤੇ ਪੰਜਾਬ ਸਰਕਾਰ ਤੇ ਕਿਸਾਨ–ਮਜ਼ਦੂਰ ਜਥੇਬੰਦੀਆਂ ਵਿਚਕਾਰ ਸਹਿਮਤੀ 20 ਦਸੰਬਰ ਦਾ ਰੇਲ ਰੋਕੋ ਅੰਦੋਲਨ ਮੁਲਤਵੀ

Post by : Bandan Preet

Dec. 20, 2025 7:25 p.m. 634

ਬਿਜਲੀ ਸੋਧ ਬਿੱਲ ਤੇ ਪੰਜਾਬ ਸਰਕਾਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਿਚਕਾਰ ਬਣੀ ਸਹਿਮਤੀ ਤੋਂ ਬਾਅਦ 20 ਦਸੰਬਰ ਦਾ ਰੇਲ ਰੋਕੋ ਅੰਦੋਲਨ ਮੁਲਤਵੀ ਕੀਤਾ ਗਿਆ। ਗੁਰਦੁਆਰਾ ਆਰਿਫ਼ ਕੇ ਵਿਖੇ ਹੋਈ |

ਫ਼ਿਰੋਜ਼ਪੁਰ | 20 ਦਸੰਬਰ (ਗੁਰਮੇਜ ਸਿੰਘ)

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਚਲਾਏ ਜਾ ਰਹੇ ਲਗਾਤਾਰ ਸੰਘਰਸ਼ ਦਾ ਅਸਰ ਦਿਖਾਈ ਦਿੱਤਾ ਹੈ। ਕਿਸਾਨਾਂ ਅਤੇ ਮਜ਼ਦੂਰਾਂ ਦੇ ਦਬਾਅ ਹੇਠ ਪੰਜਾਬ ਸਰਕਾਰ ਨੇ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਨ ਅਤੇ ਕਮੇਟੀ ਦੀਆਂ ਕਈ ਅਹਿਮ ਮੰਗਾਂ ’ਤੇ ਸਹਿਮਤੀ ਜਤਾਈ ਹੈ, ਜਿਸ ਤੋਂ ਬਾਅਦ 20 ਦਸੰਬਰ ਨੂੰ ਦਿੱਤਾ ਗਿਆ ਰੇਲ ਰੋਕੋ ਅੰਦੋਲਨ ਦਾ ਸੱਦਾ ਮੁਲਤਵੀ ਕਰ ਦਿੱਤਾ ਗਿਆ।ਇਸ ਸਬੰਧੀ ਗੁਰਦੁਆਰਾ ਆਰਿਫ਼ ਕੇ (ਫ਼ਿਰੋਜ਼ਪੁਰ) ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕ ਵੱਡੀ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਆਗੂਆਂ ਨੇ ਸਰਕਾਰ ਨਾਲ ਹੋਈ ਮੀਟਿੰਗ ਅਤੇ ਬਣੀ ਸਹਿਮਤੀ ਬਾਰੇ ਇਕੱਠੇ ਹੋਏ ਕਿਸਾਨਾਂ ਤੇ ਮਜ਼ਦੂਰਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਕਮੇਟੀ ਆਗੂਆਂ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਸਰਕਾਰ ਅਤੇ ਕਿਸਾਨ ਮਜ਼ਦੂਰ ਮੋਰਚੇ ਦਰਮਿਆਨ ਲੰਬੀ ਮੀਟਿੰਗ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਨੇ ਬਿਜਲੀ ਸੋਧ ਬਿੱਲ ਦੇ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਉਣ ਦੀ ਗੱਲ ਮੰਨੀ ਹੈ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਲਿਖਤੀ ਰੂਪ ਵਿੱਚ ਵਿਰੋਧ ਭੇਜਣ ਬਾਰੇ ਵੀ ਭਰੋਸਾ ਦਿੱਤਾ ਗਿਆ ਹੈ।

ਮੀਟਿੰਗ ਵਿੱਚ ਇਹ ਵੀ ਦੱਸਿਆ ਗਿਆ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਦੇ ਮੁਆਵਜ਼ੇ, ਫਸਲ ਨੁਕਸਾਨ, ਕਰਜ਼ਾ ਮਾਫ਼ੀ ਅਤੇ ਪਿਛਲੇ ਅੰਦੋਲਨਾਂ ਦੌਰਾਨ ਦਰਜ ਕੇਸਾਂ ਸਬੰਧੀ ਮਸਲਿਆਂ ’ਤੇ ਅਗਲੀਆਂ ਮੀਟਿੰਗਾਂ ਵਿੱਚ ਚਰਚਾ ਕਰਕੇ ਹੱਲ ਕੱਢਣ ਲਈ ਸਰਕਾਰ ਸਹਿਮਤ ਹੋਈ ਹੈ।

ਸਰਕਾਰ ਨਾਲ ਬਣੀ ਸਹਿਮਤੀ ਤੋਂ ਬਾਅਦ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਆਰਿਫ਼ ਕੇ ਟੋਲ ਪਲਾਜ਼ਾ ਕੁਝ ਸਮੇਂ ਲਈ ਫ਼ਰੀ ਕੀਤਾ ਗਿਆ ਅਤੇ ਧਰਨਾ ਸਮਾਪਤ ਕਰ ਦਿੱਤਾ ਗਿਆ।

ਕਮੇਟੀ ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ ਸਰਕਾਰ ਵੱਲੋਂ ਕੀਤੀਆਂ ਗਈਆਂ ਸਹਿਮਤੀਆਂ ’ਤੇ ਅਮਲ ਨਹੀਂ ਹੁੰਦਾ, ਤਾਂ ਸੰਘਰਸ਼ ਨੂੰ ਮੁੜ ਹੋਰ ਤੇਜ਼ ਕੀਤਾ ਜਾਵੇਗਾ।

#Law and Order Punjab #latest news punjab #freozpur news #kisan majdoor union
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਪੰਜਾਬ - ਮਾਲਵਾ अपडेट्स