Author : Baljinder Kumar
ਗੜ੍ਹਸ਼ੰਕਰ/ਹੁਸ਼ਿਆਰਪੁਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੀ ਹੋਈ ਕਥਿਤ ਬੇਅਦਬੀ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਇਸ ਘਟਨਾ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਗੜ੍ਹਸ਼ੰਕਰ ਦੀ ਧਰਤੀ ‘ਤੇ ਰੋਹ ਭਰਪੂਰ “ਪੱਕਾ ਮੋਰਚਾ” ਸ਼ੁਰੂ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਮਰਥਕ ਇਕੱਠੇ ਹੋਏ।
ਇਕੱਠ ਨੂੰ ਸੰਬੋਧਨ ਕਰਦਿਆਂ ਬਸਪਾ ਪੰਜਾਬ ਦੇ ਪ੍ਰਧਾਨ ਅਤੇ ਕੇਂਦਰੀ ਇੰਚਾਰਜ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਹਕੂਮਤ ਦੀ ਨਾਕਾਮੀ ਕਾਰਨ ਬਹੁਜਨ ਸਮਾਜ ਦੇ ਮਹਾਨ ਰਹਿਬਰਾਂ ਦਾ ਅਪਮਾਨ ਸ਼ਰੇਆਮ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਢਿੱਲ-ਮੱਠ ਦੀ ਨੀਤੀ ਅਪਣਾ ਰਹੀ ਹੈ, ਜੋ ਬਸਪਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰੇਗੀ। ਕਰੀਮਪੁਰੀ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਹੁਣ ਤੱਕ ਲਗਭਗ 9 ਵਾਰ ਡਾ. ਅੰਬੇਡਕਰ ਸਾਹਿਬ ਦੀਆਂ ਪ੍ਰਤਿਮਾਵਾਂ ਜਾਂ ਚਿੰਨ੍ਹਾਂ ਦੀ ਬੇਅਦਬੀ ਹੋ ਚੁੱਕੀ ਹੈ, ਜੋ ਇਕ ਗੰਭੀਰ ਸਾਜ਼ਿਸ਼ ਦਾ ਹਿੱਸਾ ਹੈ।
ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਰਾਜ ਸਰਕਾਰ ਦੋਵਾਂ ਨੂੰ ਇਸ ਮਾਮਲੇ ਲਈ ਜ਼ਿੰਮੇਵਾਰ ਕਰਾਰ ਦਿੱਤਾ ਅਤੇ ਕਿਹਾ ਕਿ ਦੋਵਾਂ ਪੱਖਾਂ ਨੇ ਹਮੇਸ਼ਾ ਸੁਰੱਖਿਆ ਦੇ ਮਾਮਲੇ ਵਿੱਚ ਅਣਗਹਿਲੀ ਦਿਖਾਈ ਹੈ।
ਵਿਰੋਧੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ‘ਤੇ ਵੀ ਨਿਸ਼ਾਨਾ ਸਾਧਦਿਆਂ ਕਰੀਮਪੁਰੀ ਨੇ ਕਿਹਾ ਕਿ ਇਨ੍ਹਾਂ ਦੀ ਚੁੱਪੀ ਇਹ ਦਰਸਾਉਂਦੀ ਹੈ ਕਿ ਇਹ ਪਾਰਟੀਆਂ ਵੀ ਬਹੁਜਨ ਸਮਾਜ ਦੇ ਹੱਕਾਂ ਦੇ ਖਿਲਾਫ਼ ਖੜ੍ਹੀਆਂ ਹਨ ਜਾਂ ਘੱਟੋ-ਘੱਟ ਅੰਦਰਖਾਤੇ ਨਫ਼ਰਤ ਰੱਖਦੀਆਂ ਹਨ।
ਇਸ ਮੌਕੇ ਡਾ. ਕਰੀਮਪੁਰੀ ਨੇ “ਪੰਜਾਬ ਸੰਭਾਲੋ ਮੁਹਿੰਮ” ਦਾ ਜ਼ਿਕਰ ਕਰਦਿਆਂ ਕਿਹਾ ਕਿ ਬਸਪਾ ਇਸ ਮੁਹਿੰਮ ਨੂੰ ਇੱਕ ਵੱਡੇ ਜਨ-ਅੰਦੋਲਨ ਵਿੱਚ ਬਦਲੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਤਾਂ 2027 ਦੀਆਂ ਚੋਣਾਂ ਵਿੱਚ ਬਹੁਜਨ ਸਮਾਜ ਵੱਡਾ ਫੈਸਲਾ ਲਵੇਗਾ।
ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ, “ਜਿਹੜੀ ਸਰਕਾਰ ਸਾਡੇ ਰਹਿਬਰਾਂ ਦੀ ਰਾਖੀ ਨਹੀਂ ਕਰ ਸਕਦੀ, ਉਸ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ।”
ਇਸ ਮੌਕੇ ਡਾ. ਨਛੱਤਰ ਪਾਲ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਉਹ ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਜ਼ੋਰ ਨਾਲ ਉਠਾਉਣਗੇ ਅਤੇ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਜੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਸ ਰੋਹ ਭਰਪੂਰ ਮੋਰਚੇ ਦੌਰਾਨ ਕਈ ਸਥਾਨਕ ਅਤੇ ਸੂਬਾਈ ਆਗੂ ਵੀ ਮੌਜੂਦ ਰਹੇ ਅਤੇ ਸਰਕਾਰ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
Medicine Rates 2026: ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ...
ਐਨਪੀਪੀਏ ਨੇ ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ਨਵੀਆਂ ਕੀਮਤਾਂ ਤੈਅ ਕੀਤੀਆਂ। ਕੰਪਨੀਆਂ ਹੁਣ ਨਿਰਧਾਰਤ ਰੇਟ ਤ
Moga Blast News : ਮੋਗਾ ਦੇ ਸਦਰ ਪੁਲਿਸ ਥਾਣੇ 'ਚ ਤੜਕੇ ਧਮਾਕਾ, ਜਾਂਚ...
ਮੋਗਾ ਦੇ ਸਦਰ ਪੁਲਿਸ ਥਾਣੇ ਵਿੱਚ ਧਮਾਕੇ ਨਾਲ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਕੋਈ ਜਾਨੀ ਨੁਕਸਾਨ ਨਹੀਂ, ਫੋਰੈਂਸਿਕ ਜਾਂਚ
ਤਪਾ ਮੰਡੀ 'ਚ ਪਿੰਡ ਦੇ ਛੱਪੜ ਵਿੱਚੋਂ ਨਵ-ਵਿਆਹੁਤਾ ਦੀ ਲਾਸ਼ ਬਰਾਮਦ, ਪੁ...
ਤਪਾ ਮੰਡੀ ਦੇ ਪਿੰਡ ਤਾਜੋਕੇ ਦੇ ਛੱਪੜ ਵਿੱਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤ
Punjab Crime News: ਮੋਰਿੰਡਾ ਨਹਿਰ 'ਚ ਮਾਂ 'ਤੇ 3 ਬੱਚਿਆਂ ਨੂੰ ਨਹਿਰ...
ਮੁਹਾਲੀ ਦੀ ਇਕ ਮਹਿਲਾ 'ਤੇ ਆਪਣੇ ਤਿੰਨ ਬੱਚਿਆਂ ਨੂੰ ਮੋਰਿੰਡਾ ਨੇੜੇ ਨਹਿਰ ਵਿੱਚ ਸੁੱਟਣ ਦੇ ਦੋਸ਼। ਦੋ ਬੱਚਿਆਂ ਦੀਆਂ ਲਾਸ
Sri Akal Takht Sahib: AAP ਵਿਧਾਇਕਾਂ ਨੇ ਮੰਨਿਆ—ਬੇਅਦਬੀ ਵਿਰੋਧੀ ਕਾ...
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਨਿਆ ਕਿ ਉਨ੍ਹਾਂ ਬੇਅਦਬੀ ਕਾਨੂੰਨ ਨੂੰ ਪੂਰੀ ਤਰ੍ਹਾਂ ਪੜ੍ਹੇ ਬਿਨਾਂ
Mohali Murder Case: ਮੁਹਾਲੀ 'ਚ ਦੋਸਤਾਂ ਨੇ ਤਲਵਾਰਾਂ ਅਤੇ ਚਾਕੂਆਂ ਨ...
ਮੁਹਾਲੀ ਵਿੱਚ ਦੋਸਤਾਂ ਵਿਚਾਲੇ ਝਗੜਾ ਖੂਨੀ ਬਣ ਗਿਆ। ਤਲਵਾਰਾਂ ਤੇ ਚਾਕੂਆਂ ਨਾਲ ਹਮਲੇ ਵਿੱਚ ਚੰਡੀਗੜ੍ਹ ਦੇ ਨੌਜਵਾਨ ਦੀ ਮੌ
Double Earthquake: ਇੱਕ ਨਹੀਂ, ਦੋ ਭੂਚਾਲ… ਸਿਰਫ਼ 40 ਸਕਿੰਟਾਂ ਵਿੱਚ...
ਵੈਨੇਜ਼ੁਏਲਾ ਵਿੱਚ 40 ਸਕਿੰਟਾਂ ਦੇ ਅੰਦਰ ਦੋ ਵੱਡੇ ਭੂਚਾਲ ਆਏ, ਜਿਸ ਨਾਲ ਭਾਰੀ ਤਬਾਹੀ, ਲੋਕਾਂ ਵਿੱਚ ਦਹਿਸ਼ਤ ਅਤੇ ਕਈ ਸ਼