Author : Baljinder Kumar
ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਵੱਲੋਂ ਗੜ੍ਹਸ਼ੰਕਰ ਵਿਖੇ ਮਿਊਂਸੀਪਲ ਕਮੇਟੀ ਚੋਣਾਂ ਨੂੰ ਲੈ ਕੇ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਾਰਟੀ ਦੇ ਨੌਂ ਵਾਰਡਾਂ ਦੇ ਉਮੀਦਵਾਰਾਂ, ਵਿਧਾਨ ਸਭਾ ਹਲਕੇ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਹਿੱਸਾ ਲਿਆ।
ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਬਸਪਾ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਸ਼ਾਮਲ ਹੋਏ। ਇਸ ਦੌਰਾਨ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਵਿਸਥਾਰ ਨਾਲ ਰਣਨੀਤੀ ਤਿਆਰ ਕੀਤੀ ਗਈ ਅਤੇ ਚੋਣ ਪ੍ਰਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਵਾਰਡ ਵਾਈਜ਼ ਡਿਊਟੀਆਂ ਲਗਾਈਆਂ ਗਈਆਂ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ ਚੋਣ ਮੈਦਾਨ ਵਿੱਚ ਪੂਰੀ ਤਾਕਤ ਨਾਲ ਉਤਰਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਬਸਪਾ ਦੀ ਮੁੱਖ ਤਰਜੀਹ ਹੈ।
ਉਨ੍ਹਾਂ ਨੇ ਕਿਹਾ ਕਿ ਬਸਪਾ ਵੱਲੋਂ ਚਲਾਈ ਜਾ ਰਹੀ ‘ਪੰਜਾਬ ਸੰਭਾਲੋ ਮੁਹਿੰਮ’ ਦਾ ਮਕਸਦ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਸੂਬੇ ਨੂੰ ਮਜ਼ਬੂਤ ਕਰਨਾ ਹੈ। ਡਾ. ਕਰੀਮਪੁਰੀ ਨੇ ਗੜ੍ਹਸ਼ੰਕਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਨੂੰ ਹਾਥੀ ਦੇ ਨਿਸ਼ਾਨ ’ਤੇ ਮੋਹਰ ਲਗਾ ਕੇ ਬਸਪਾ ਉਮੀਦਵਾਰਾਂ ਨੂੰ ਜਿਤਾਉਣ ਅਤੇ ਨਗਰ ਕੌਂਸਲ ਵਿੱਚ ਭੇਜਣ।
ਮੀਟਿੰਗ ਦੌਰਾਨ ਹਲਕੇ ਦੇ ਕਈ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਵਿੱਚ ਬਖਸ਼ੀਸ਼ ਭੀਮ ਅਸ਼ੋਕ ਬਡੇਸਰੋਂ, ਸੋਹਣ ਸੂਨੀ, ਮਾਸਟਰ ਮਲਕੀਤ ਸੂਨੀ, ਰਵਿੰਦਰ ਬੀੜਾ, ਠੇਕੇਦਾਰ ਰਾਮ ਪ੍ਰਕਾਸ਼, ਹਰਭਜਨ ਕਲੇਰ, ਹਰਦੇਵ ਗੁਲਮਰਗ, ਸੰਤੋਖ ਲਾਲ ਅਤੇ ਪੀਐਲ ਸੂਦ ਸਮੇਤ ਹੋਰ ਆਗੂ ਹਾਜ਼ਰ ਰਹੇ।
ਪਾਰਟੀ ਵਰਕਰਾਂ ਨੇ ਭਰੋਸਾ ਦਿਵਾਇਆ ਕਿ ਉਹ ਵਾਰਡਾਂ ਵਿੱਚ ਡਟ ਕੇ ਚੋਣ ਪ੍ਰਚਾਰ ਕਰਨਗੇ ਅਤੇ ਬਸਪਾ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਮਿਹਨਤ ਕਰਨਗੇ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana