Author : Sonu Samyal
ਗੁਰਦਾਸਪੁਰ, 14 ਜਨਵਰੀ – ਡੇਅਰੀ ਖੇਤਰ ਵਿੱਚ ਨੌਜਵਾਨਾਂ ਲਈ ਸੁਨਹਿਰਾ ਮੌਕਾ ਆਇਆ ਹੈ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਗੁਰਦਾਸਪੁਰ, ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਗੁਰਦਾਸਪੁਰ ਨਾਲ ਸਬੰਧਿਤ ਬੇਰੁਜਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਲਈ ਡੇਅਰੀ ਸਿਖਲਾਈ ਦਾ ਇੱਕ ਮੁਫ਼ਤ 2 ਹਫਤੇ ਦਾ ਕੋਰਸ 19 ਜਨਵਰੀ ਤੋਂ 30 ਜਨਵਰੀ ਤੱਕ ਡੇਅਰੀ ਸਿਖਲਾਈ ਕੇਂਦਰ, ਵੇਰਕਾ (ਜਿਲਾ ਅੰਮ੍ਰਿਤਸਰ) ਵਿੱਚ ਚਲਾਇਆ ਜਾਵੇਗਾ।
ਇਸ ਕੋਰਸ ਦਾ ਮਕਸਦ ਨੌਜਵਾਨਾਂ ਨੂੰ ਡੇਅਰੀ ਕਾਰੋਬਾਰ ਸਿਖਾਉਣਾ ਅਤੇ ਖੇਤੀ ਵਿੱਚ ਵਿਭਿੰਨਤਾ ਲਿਆ ਕੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਡੇਅਰੀ ਕਾਰੋਬਾਰ ਨੂੰ ਇੱਕ ਸਹਾਇਕ ਧੰਦਾ ਬਣਾਉਣ ਲਈ ਇਹ ਕੋਰਸ ਖਾਸ ਤੌਰ ‘ਤੇ ਪੇਂਡੂ ਖੇਤਰਾਂ ਦੇ ਬੇਰੁਜਗਾਰ ਨੌਜਵਾਨਾਂ ਲਈ ਹੈ ਜੋ ਘੱਟੋ-ਘੱਟ 5ਵੀਂ ਕਲਾਸ ਪਾਸ ਹੋਣ ਅਤੇ ਉਮਰ 18 ਤੋਂ 55 ਸਾਲ ਦਰਮਿਆਨ ਹੋਣ ਵਾਲੇ ਲੜਕੇ-ਲੜਕੀਆਂ ਲਈ ਖੁੱਲਾ ਹੈ।
ਕੋਰਸ ਵਿੱਚ ਸ਼ਾਮਲ ਕੀਹਾ ਜਾਵੇਗਾ:
ਅਰਜ਼ੀ ਦੇਣ ਦੀ ਪ੍ਰਕਿਰਿਆ:
ਡੇਅਰੀ ਸਿਖਲਾਈ ਕੋਰਸ ਵਿੱਚ ਭਾਗ ਲੈਣ ਲਈ ਇੱਛੁਕ ਨੌਜਵਾਨ ਆਪਣੇ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫੋਟੋ ਅਤੇ ਆਧਾਰ ਕਾਰਡ ਨਾਲ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508, ਗੁਰਦਾਸਪੁਰ ਵਿੱਚ ਮਿਤੀ 19 ਜਨਵਰੀ ਤੱਕ ਆਪਣੀਆਂ ਅਰਜ਼ੀਆਂ ਦੇ ਸਕਦੇ ਹਨ।
ਫਾਇਦੇ ਅਤੇ ਸਹਾਇਤਾਵਾਂ:
ਕੋਰਸ ਪੂਰਾ ਕਰਨ ਦੇ ਬਾਅਦ, ਵਿਭਾਗ ਵਲੋਂ ਜਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਉਮੀਦਵਾਰਾਂ ਨੂੰ 2 ਤੋਂ 20 ਪਸ਼ੂਆਂ ਦੀ ਡੇਅਰੀ ਯੂਨਿਟ ਸਥਾਪਤ ਕਰਨ ਲਈ ਬੈਂਕਾਂ ਤੋਂ ਕਰਜ਼ੇ ਦੀ ਸਹੂਲਤ ਪ੍ਰਾਪਤ ਕਰਨ ਵਿੱਚ ਮਦਦ ਕੀਤੀ ਜਾਵੇਗੀ। ਇਸ ਕਰਜ਼ੇ ‘ਤੇ ਜਨਰਲ ਕੈਟਾਗਰੀ ਲਈ 25 ਪ੍ਰਤੀਸ਼ਤ ਅਤੇ ਅ:ਜਾਤੀ ਕੈਟਾਗਰੀ ਲਈ 33 ਪ੍ਰਤੀਸ਼ਤ ਤਕ ਸਬਸਿਡੀ ਵੀ ਦਿੱਤੀ ਜਾਵੇਗੀ।
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ ਨੇ ਕਿਹਾ ਕਿ ਇਹ ਕੋਰਸ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਖੇਤੀ ਵਿੱਚ ਨਵੀਂ ਦਿਸ਼ਾ ਦੇਣ ਲਈ ਇੱਕ ਮਹੱਤਵਪੂਰਕ ਕਦਮ ਹੈ। ਉਹਨਾਂ ਨੇ ਨੌਜਵਾਨਾਂ ਨੂੰ ਸਲਾਹ ਦਿੱਤੀ ਕਿ ਇਸ ਮੌਕੇ ਦਾ ਲਾਭ ਜ਼ਰੂਰ ਉਠਾਓ ਅਤੇ ਆਪਣਾ ਜੀਵਨ ਸੁਰੱਖਿਅਤ ਤੇ ਖੁਸ਼ਹਾਲ ਬਣਾਓ।
ਸੰਪਰਕ:
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੇ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ:
80548-00880, 75089-73471, 78888-50893, 98783-45930, 94177-66062
ਇਹ ਸਿਖਲਾਈ ਕੋਰਸ ਖੇਤੀਬਾੜੀ ਵਿੱਚ ਨਵੀਂ ਤਕਨੀਕਾਂ ਸਿੱਖਣ ਅਤੇ ਡੇਅਰੀ ਖੇਤਰ ਵਿੱਚ ਕਦਮ ਰੱਖਣ ਲਈ ਬਿਹਤਰੀਨ ਮੌਕਾ ਹੈ, ਜਿਸ ਨਾਲ ਨੌਜਵਾਨ ਆਪਣੇ ਪਰਿਵਾਰ ਦੀ ਆਮਦਨ ਵਧਾ ਸਕਦੇ ਹਨ ਅਤੇ ਖੇਤੀ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰ ਸਕਦੇ ਹਨ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼