Post by : Jan Punjab Bureau
ਪੰਜਾਬ 'ਚ ਆਏ ਦਿਨ ਲੁੱਟ-ਖੋਹ ਅਤੇ ਕਤਲ ਦੀਆਂ ਘਟਨਾਵਾਂ ਆਏ ਦਿਨ ਵੇਖਣ ਨੂੰ ਮਿਲਦੀਆਂ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ, ਜਿੱਥੇ ਲੁਟੇਰਿਆਂ ਨੇ ਇੱਕ ਜਵੈਲਰ ਦੇ ਘਰੋਂ 7 ਕਰੋੜ ਰੁਪਏ ਦੀ ਲੁੱਟ ਕੀਤੀ ਹੈ। ਚੋਰੀ ਦੀ ਸੂਚਨਾ ਮਿਲਦੇ ਹੀ ਗੁਰਦਾਸਪੁਰ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਰਿਵਾਰ ਨੇ ਦੱਸਿਆ ਕਿ ਲੁਟੇਰੇ ਨਿਹੰਗ ਸਿੰਘਾਂ ਦੇ ਬਾਣੇ ਵਿੱਚ ਆਏ ਸਨ, ਜਿਨ੍ਹਾਂ ਦੀ ਗਿਣਤੀ 5 ਸੀ। ਜਵੈਲਰ ਵਰੁਣ ਮਹਾਜਨ ਦੀ ਪਤਨੀ ਨੇਹਾ ਮਹਾਜਨ ਨੇ ਦੱਸਿਆ ਕਿ ਲੁਟੇਰੇ ਸਵੇਰੇ 8 ਵਜੇ ਦੇ ਕਰੀਬ ਆਏ, ਜਿਸ ਦੌਰਾਨ ਉਨ੍ਹਾਂ ਦਾ ਡਰਾਈਵਰ ਸਰਬਜੀਤ ਸਿੰਘ ਕਾਰਾਂ ਸਾਫ਼ ਕਰ ਰਿਹਾ ਸੀ। ਲੁਟੇਰਿਆਂ ਨੇ ਡਰਾਈਵਰ ਨਾਲ ਗੱਲ ਕੀਤੀ ਅਤੇ ਜਦੋਂ ਉਹ ਉਨ੍ਹਾਂ ਨੂੰ ਬੁਲਾਉਣ ਲਈ ਅੰਦਰ ਆਇਆ, ਤਾਂ ਉਹ ਘਰ ਵਿੱਚ ਦਾਖਲ ਹੋ ਗਏ
ਇਸ ਤੋਂ ਬਾਅਦ ਦੋ ਲੁਟੇਰਿਆਂ ਨੇ ਉਸ ਦੇ ਸਿਰ 'ਤੇ ਪਿਸਤੌਲ ਤਾਣ ਦਿੱਤੀ ਅਤੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਇਕੱਠਾ ਕਰ ਲਿਆ। ਲੁਟੇਰਿਆਂ ਨੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਕਮਰਿਆਂ ਵਿੱਚ ਬੰਦ ਕਰ ਦਿੱਤਾ। ਲੁਟੇਰਿਆਂ ਨੇ ਘਰ ਦੀਆਂ ਸਾਰੀਆਂ ਚਾਬੀਆਂ ਲੈ ਲਈਆਂ ਅਤੇ ਬੱਚਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।
ਇਸ ਤੋਂ ਬਾਅਦ ਲੁਟੇਰੇ ਘਰ ਵਿੱਚੋਂ ਸਾਰਾ ਸੋਨਾ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਇਨ੍ਹਾਂ ਹੀ ਨਹੀਂ ਮੁਲਜ਼ਮਾਂ ਨੇ ਜਾਂਦੇ ਹੋਏ ਘਰ ਦੇ ਸੀਸੀਟੀਵੀ ਕੈਮਰਿਆਂ ਤੋਂ ਡੀਵੀਆਰ ਵੀ ਲੈ ਗਏ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼