Author : Sonu Samyal
ਗੁਰਦਾਸਪੁਰ ਵਿੱਚ ਆਉਣ ਵਾਲੀ ਜਨਗਣਨਾ 2027 ਦੀ ਤਿਆਰੀਆਂ ਦੇ ਤਹਿਤ ਪਹਿਲੇ ਫੇਜ਼ ਦੀ ਮਕਾਨ ਸੂਚੀਕਰਨ ਅਤੇ ਮਕਾਨ ਗਣਨਾ ਸਬੰਧੀ ਫੀਲਡ ਟਰੇਨਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਪੰਚਾਇਤ ਭਵਨ ਵਿੱਚ ਚੱਲ ਰਹੀ ਹੈ। ਇਸ ਟ੍ਰੇਨਿੰਗ ਵਿੱਚ ਲਗਭਗ 52 ਫੀਲਡ ਟਰੇਨਰ ਹਿੱਸਾ ਲੈ ਰਹੇ ਹਨ ਅਤੇ ਇਹ ਪ੍ਰੋਗਰਾਮ 9 ਅਪਰੈਲ ਤੱਕ ਜਾਰੀ ਰਹੇਗਾ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ. ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ-ਕਮ-ਜ਼ਿਲ੍ਹਾ ਸੈਂਸਸ ਅਫਸਰ ਨੇ ਟ੍ਰੇਨਿੰਗ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਟਰੇਨਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਗਿਣਤੀਕਾਰਾਂ ਅਤੇ ਸੈਂਸਸ ਸੁਪਰਵਾਈਜ਼ਰਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਸਵੈ-ਗਣਨਾ ਲਈ ਉਤਸ਼ਾਹਿਤ ਕਰਨ।
ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਨਿਵਾਸੀ 30 ਅਪਰੈਲ ਤੋਂ 14 ਮਈ ਤੱਕ ਸਵੈ-ਗਣਨਾ (Self Enumeration) ਕਰ ਸਕਣਗੇ, ਜੋ ਕਿ ਜਨਗਣਨਾ ਪ੍ਰਕਿਰਿਆ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਇਸ ਤੋਂ ਇਲਾਵਾ ਪਹਿਲੇ ਫੇਜ਼ ਦੀ ਅਸਲ ਜਨਗਣਨਾ, ਜਿਸ ਵਿੱਚ ਮਕਾਨ ਸੂਚੀਕਰਨ ਅਤੇ ਮਕਾਨ ਗਣਨਾ ਸ਼ਾਮਲ ਹੈ, 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ। ਸਵੈ-ਗਣਨਾ ਲਈ ਆਨਲਾਈਨ ਪੋਰਟਲ 30 ਅਪਰੈਲ ਤੋਂ ਖੋਲ੍ਹਿਆ ਜਾਵੇਗਾ।
ਟ੍ਰੇਨਿੰਗ ਦੌਰਾਨ ਉਪ ਅਰਥ ਅਤੇ ਅੰਕੜਾ ਸਲਾਹਕਾਰ-ਕਮ-ਵਧੀਕ ਜ਼ਿਲ੍ਹਾ ਸੈਂਸਸ ਅਫਸਰ ਰਾਜੇਸ਼ ਸ਼ਰਮਾ, ਸਹਾਇਕ ਡਾਇਰੈਕਟਰ ਸੈਂਸਸ ਚੰਡੀਗੜ੍ਹ ਮੈਡਮ ਸੁਪ੍ਰੀਆ ਅਤੇ ਅੰਕਸ਼ ਸਰਮਾ ਵੀ ਮੌਜੂਦ ਰਹੇ।
ਜ਼ਿਲ੍ਹਾ ਸੈਂਸਸ ਮਾਸਟਰ ਟਰੇਨਰ ਲੈਕਚਰਾਰ ਗੁਰਮੀਤ ਸਿੰਘ ਭੋਮਾ (ਸਟੇਟ ਅਵਾਰਡੀ) ਅਤੇ ਲੈਕਚਰਾਰ ਸੰਜੀਵ ਕੁਮਾਰ ਵੱਲੋਂ ਡਿਜ਼ਿਟਲ ਟ੍ਰੇਨਿੰਗ ਦੇ ਵੱਖ-ਵੱਖ ਪੱਖਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।
ਅਧਿਕਾਰੀਆਂ ਨੇ ਕਿਹਾ ਕਿ ਇਹ ਟ੍ਰੇਨਿੰਗ ਜਨਗਣਨਾ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸਹੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।
Che Guevara ਕੌਣ ਸਨ? ਜਾਣੋ ਕਿਊਬਾ ਦੀ ਕ੍ਰਾਂਤੀ ਦੇ ਇਸ ਵਿਵਾਦਿਤ ਅਤੇ ...
ਚੇ ਗਵੇਰਾ ਦੀ ਪੂਰੀ ਜੀਵਨੀ ਪੰਜਾਬੀ ਵਿੱਚ ਪੜ੍ਹੋ। ਅਰਜਨਟੀਨਾ ਤੋਂ ਕਿਊਬਾ ਦੀ ਕ੍ਰਾਂਤੀ, ਫਿਡੇਲ ਕਾਸਤ੍ਰੋ ਨਾਲ ਸਫ਼ਰ, ਬੋਲ
CJP Protest March: ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ...
ਸੋਨਮ ਵਾਂਗਚੁਕ ਦੀ ਅਪੀਲ 'ਤੇ ਅਭਿਜੀਤ ਦੀਪਕੇ ਨੇ ਭੁੱਖ ਹੜਤਾਲ ਖ਼ਤਮ ਕੀਤੀ। ਸੰਸਦ ਮਾਰਚ ਤੋਂ ਪਹਿਲਾਂ ਦਿੱਲੀ ਵਿੱਚ ਹਾਈ ਅ
Medicine Rates 2026: ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ...
ਐਨਪੀਪੀਏ ਨੇ ਕੈਂਸਰ, ਸ਼ੂਗਰ, ਬੀਪੀ ਸਮੇਤ 39 ਦਵਾਈਆਂ ਦੀਆਂ ਨਵੀਆਂ ਕੀਮਤਾਂ ਤੈਅ ਕੀਤੀਆਂ। ਕੰਪਨੀਆਂ ਹੁਣ ਨਿਰਧਾਰਤ ਰੇਟ ਤ
Moga Blast News : ਮੋਗਾ ਦੇ ਸਦਰ ਪੁਲਿਸ ਥਾਣੇ 'ਚ ਤੜਕੇ ਧਮਾਕਾ, ਜਾਂਚ...
ਮੋਗਾ ਦੇ ਸਦਰ ਪੁਲਿਸ ਥਾਣੇ ਵਿੱਚ ਧਮਾਕੇ ਨਾਲ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਕੋਈ ਜਾਨੀ ਨੁਕਸਾਨ ਨਹੀਂ, ਫੋਰੈਂਸਿਕ ਜਾਂਚ
ਤਪਾ ਮੰਡੀ 'ਚ ਪਿੰਡ ਦੇ ਛੱਪੜ ਵਿੱਚੋਂ ਨਵ-ਵਿਆਹੁਤਾ ਦੀ ਲਾਸ਼ ਬਰਾਮਦ, ਪੁ...
ਤਪਾ ਮੰਡੀ ਦੇ ਪਿੰਡ ਤਾਜੋਕੇ ਦੇ ਛੱਪੜ ਵਿੱਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤ
Punjab Crime News: ਮੋਰਿੰਡਾ ਨਹਿਰ 'ਚ ਮਾਂ 'ਤੇ 3 ਬੱਚਿਆਂ ਨੂੰ ਨਹਿਰ...
ਮੁਹਾਲੀ ਦੀ ਇਕ ਮਹਿਲਾ 'ਤੇ ਆਪਣੇ ਤਿੰਨ ਬੱਚਿਆਂ ਨੂੰ ਮੋਰਿੰਡਾ ਨੇੜੇ ਨਹਿਰ ਵਿੱਚ ਸੁੱਟਣ ਦੇ ਦੋਸ਼। ਦੋ ਬੱਚਿਆਂ ਦੀਆਂ ਲਾਸ
Sri Akal Takht Sahib: AAP ਵਿਧਾਇਕਾਂ ਨੇ ਮੰਨਿਆ—ਬੇਅਦਬੀ ਵਿਰੋਧੀ ਕਾ...
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਨਿਆ ਕਿ ਉਨ੍ਹਾਂ ਬੇਅਦਬੀ ਕਾਨੂੰਨ ਨੂੰ ਪੂਰੀ ਤਰ੍ਹਾਂ ਪੜ੍ਹੇ ਬਿਨਾਂ