Author : Sonu Samyal
ਗੁਰਦਾਸਪੁਰ ਵਿੱਚ ਟਰਾਂਸਜੈਂਡਰ ਭਾਈਚਾਰੇ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਮਹੱਤਵਪੂਰਨ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਸਹਾਇਕ ਕਮਿਸ਼ਨਰ (ਜਨਰਲ) ਆਦਿਤਿਆ ਗੁਪਤਾ ਦੀ ਅਗਵਾਈ ਹੇਠ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਨਾਲ ਸੰਬੰਧਿਤ ਮੁੱਦਿਆਂ ‘ਤੇ ਕੇਂਦਰਿਤ ਰਹੀ।
ਮੀਟਿੰਗ ਦੌਰਾਨ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਬਾਬਾ ਪ੍ਰਵੀਨ ਅਤੇ ਬਾਬਾ ਮਮਤਾ ਵੱਲੋਂ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਧਿਆਨ ਨਾਲ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਅਤੇ ਹੱਲ ਲਈ ਜ਼ਰੂਰੀ ਕਦਮ ਚੁੱਕਣ ਦਾ ਭਰੋਸਾ ਦਿੱਤਾ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਜਿਹੜੀਆਂ ਸਮੱਸਿਆਵਾਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ ‘ਤੇ ਕੀਤਾ ਜਾ ਸਕਦਾ ਹੈ, ਉਹਨਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਜਿਹੜੇ ਮਾਮਲੇ ਉੱਚ ਪੱਧਰ ਨਾਲ ਸੰਬੰਧਿਤ ਹਨ, ਉਹਨਾਂ ਨੂੰ ਸੰਬੰਧਿਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਜਲਦ ਹੱਲ ਯਕੀਨੀ ਬਣਾਇਆ ਜਾਵੇਗਾ।
ਮੀਟਿੰਗ ਦਾ ਸੰਚਾਲਨ ਡੀ.ਐਸ.ਐਸ.ਓ ਡਾ. ਕਿਰਤਪ੍ਰੀਤ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ, ਡੀ.ਐਸ.ਪੀ ਪਲਵਿੰਦਰਜੀਤ ਕੌਰ, ਸੀ.ਡੀ.ਪੀ.ਓ ਕਲਾਨੌਰ ਹਰਜੀਤ ਕੌਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।
ਇਸ ਮੀਟਿੰਗ ਨੂੰ ਟਰਾਂਸਜੈਂਡਰ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੇ ਹੱਕਾਂ ਦੀ ਸੁਰੱਖਿਆ ਵੱਲ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana