Author : Sonu Samyal
ਗੁਰਦਾਸਪੁਰ : ਬੀਤੇ ਦਿਨੀ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ 5 ਗੁਰਦਾਸਪੁਰ ਵਿਖੇ ਸੁਨਿਆਰਾ ਪਰਿਵਾਰ ਦੇ ਘਰੇ ਲੁਟੇਰਿਆਂ ਵਲੋਂ ਕੀਤੀ ਲੁੱਟ ਸਬੰਧੀ ਪੀੜਤ ਪਰਿਵਾਰ ਨੂੰ ਮਿਲਣ ਲਈ ਅੱਜ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਹਲਕਾ ਇੰਚਾਰਜ ਰਮਨ ਬਹਿਲ ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਘਰ ਗਏ ਅਤੇ ਪਰਿਵਾਰਕ ਮੈਂਬਰਾਂ ਨੂੰ ਮਿਲਕੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ,ਐੱਸ ਐੱਸ ਪੀ ਗੁਰਦਾਸਪੁਰ ਆਦਿਤਿਆ, ਚੇਅਰਮੈਨ ਰਾਜੀਵ ਸ਼ਰਮਾ ਅਤੇ ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਕਾਦੀਆਂ ਵਿਖੇ ਆਏ ਸਨ ਅਤੇ ਉਨ੍ਹਾਂ ਨੇ ਡਿਊਟੀ ਲਗਾਈ ਸੀ ਕਿ ਪੀੜਤ ਪਰਿਵਾਰ ਨੂੰ ਮਿਲ ਕੇ ਉਨ੍ਹਾਂ ਵਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖਤ ਰੁਖ਼ ਅਪਣਾਇਆ ਗਿਆ ਹੈ ਅਤੇ ਪੁਲਿਸ ਜਲਦ ਇਨ੍ਹਾਂ ਲੁਟੇਰਿਆਂ ਨੂੰ ਫੜ ਕੇ ਵੀ ਸਲਾਖਾਂ ਦੇ ਅੰਦਰ ਸੁੱਟੇਗੀ, ਜਿਸ ਸਬੰਧੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਤੱਤ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸੂਬੇ ਵਿੱਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ।
ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸਾਡਾ ਆਪਣਾ ਪਰਿਵਾਰ ਹੈ ਅਤੇ ਕਾਰੋਬਾਰ ਨੂੰ ਪ੍ਰਫੁਲਿਤ ਕਰਨ ਲਈ ਸਰਕਾਰ ਇਨ੍ਹਾਂ ਦੇ ਨਾਲ ਹੈ। ਉਨ੍ਹਾਂ ਦੱਸਿਆ ਕਿ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਕਾਰੋਬਾਰ ਦੇ ਨਵੇਂ ਮੌਕੇ ਪੈਦਾ ਕੀਤੇ ਗਏ ਹਨ ਅਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੰਜਾਬ ਵਿੱਚ ਕਾਰੋਬਾਰੀਆਂ ਵਲੋਂ ਨਿਵੇਸ਼ ਕੀਤਾ ਗਿਆ ਹੈ। ਇਸ ਲਈ ਪੰਜਾਬ ਸਰਕਾਰ ਕਾਰੋਬਾਰੀਆਂ ਭਰਾਵਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬਿਜਨੈੱਸਮੈਨ ਅਤੇ ਬਿਜ਼ਨਸ ਨੂੰ ਪੰਜਾਬ ਵਿੱਚੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਸੂਬਾ ਸਰਕਾਰ ਕਾਰੋਬਾਰੀਆਂ ਦੇ ਨਾਲ ਖੜੀ ਹੈ।
ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਜੋ ਵੀ ਮਦਦ ਮੰਗੇਗਾ, ਅਸੀਂ ਉਨ੍ਹਾਂ ਦੇ ਨਾਲ ਹੈ । ਭਾਵੇਂ ਉਹ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਗੱਲ ਹੋਵੇ ਜਾਂ ਸੈਲਫ ਡਿਫੈਂਸ ਲਈ ਹਥਿਆਰ ਦੀ। ਅਸੀਂ ਪਰਿਵਾਰ ਦੀ ਹਰ ਮਦਦ ਲਈ ਵਚਨਬੱਧ ਹਾਂ।
ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਇਹ ਮੇਰਾ ਆਪਣਾ ਪਰਿਵਾਰ ਹੈ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਨ ਅਤੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana
Punjab Police Transfer: Punjab Police ਵਿੱਚ ਵੱਡਾ ਫੇਰਬਦਲ, 8 IP...
ਪੰਜਾਬ ਪੁਲਿਸ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸਰਕਾਰ ਨੇ 8 IPS ਅਧਿਕਾਰੀਆਂ ਦੇ ਤਬਾਦਲੇ ਕਰਕੇ ਨਵੀਆਂ ਜ਼ਿੰਮ
CJP ਨੇ ਵਾਪਸ ਲਿਆ 5 ਸਤੰਬਰ ਦਾ ਦਿੱਲੀ ਮਾਰਚ, ਕੇਂਦਰ ਦੇ ਭਰੋਸੇ ਤੋਂ ਬਾ...
CJP ਨੇ 5 ਸਤੰਬਰ ਦਾ ਦਿੱਲੀ ਮਾਰਚ ਵਾਪਸ ਲਿਆ। ਕੇਂਦਰ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਵਾਪਸ ਲੈਣ ਦਾ ਭਰੋਸਾ ਦਿੱਤ