ਗੁਰਦਾਸਪੁਰ ਪੁਲਿਸ ਕਤਲ ਮਾਮਲੇ ‘ਚ ਵੱਡਾ ਖੁਲਾਸਾ, ISI ਦੇ ਇਸ਼ਾਰੇ ‘ਤੇ ਹੋਇਆ ਸੀ 2 ਪੁਲਿਸ ਮੁਲਾਜ਼ਮਾਂ ਦਾ ਕਤਲ

ਗੁਰਦਾਸਪੁਰ ਪੁਲਿਸ ਕਤਲ ਮਾਮਲੇ ‘ਚ ਵੱਡਾ ਖੁਲਾਸਾ, ISI ਦੇ ਇਸ਼ਾਰੇ ‘ਤੇ ਹੋਇਆ ਸੀ 2 ਪੁਲਿਸ ਮੁਲਾਜ਼ਮਾਂ ਦਾ ਕਤਲ

Post by : Jan Punjab Bureau

Feb. 25, 2026 2:44 p.m. 2198

ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ ਪਾਕਿਸਤਾਨੀ ਕੁਨੈਕਸ਼ਨ ਸਾਹਮਣੇ ਆਇਆ ਹੈ। ਪੰਜਾਬ ਪੁਲਿਸ ਨੇ ਖੁਲਾਸਾ ਕਰਦੇ ਹੋਏ ਦਾਅਵਾ ਕੀਤਾ ਕਿ ਪੁਲਿਸ ਮੁਲਾਜ਼ਮਾਂ ਦਾ ਕਤਲ ISI  ਦੇ ਇਸ਼ਾਰੇ 'ਤੇ ਕੀਤਾ ਗਿਆ।

ਪੁਲਿਸ ਮੁਲਜ਼ਮਾਂ ਨੇ ISI ਦੇ ਸੰਪਰਕ ਵਿੱਚ ਰਹਿੰਦੇ ਹੋਏ ਕਤਲ ਦੀ ਸਾਜ਼ਿਸ਼ ਰਚੀ ਸੀ, ਜਿਸਦੇ ਤਹਿਤ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦੀ ਹੱਤਿਆ ਕੀਤੀ ਗਈ। ਉੱਚ ਪੁਲਿਸ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਮੁਲਜ਼ਮ ਪਾਕਿਸਤਾਨੀ ਜਥੇਬੰਦੀ ਨਾਲ ਸੰਪਰਕ ਵਿੱਚ ਸਨ।

ਪੁਲਿਸ ਦੇ ਦਾਅਵੇ ਅਨੁਸਾਰ, ਇਸ ਮਾਮਲੇ ਦੇ ਤਿੰਨ ਮੁਲਜ਼ਮਾਂ ਵਿੱਚੋਂ ਰਣਜੀਤ ਸਿੰਘ ਮੁੱਠਭੇੜ ਦੌਰਾਨ ਮਾਰਿਆ ਗਿਆ। ਉਸਦਾ ਸਾਥੀ ਇੰਦਰਜੀਤ ਸਿੰਘ ਇਸ ਸਮੇਂ ਫਰਾਰ ਹੈ, ਜਦਕਿ ਤੀਜਾ ਮੁਲਜ਼ਮ ਦਿਲਾਵਰ ਸਿੰਘ ਪੁਲਿਸ ਹਿਰਾਸਤ ਵਿੱਚ ਹੈ। ਡੀਆਈਜੀ ਸੰਦੀਪ ਗੋਇਲ ਦੇ ਅਨੁਸਾਰ, ਸਵੇਰੇ ਤਕਰੀਬਨ 3 ਵਜੇ ਮੁਕਾਬਲਾ ਹੋਇਆ।

ਪੁਲਿਸ ਮੁਲਜ਼ਮਾਂ ਨੇ ਪੈਸੇ ਦੇ ਲਾਲਚ ਨਾਲ ਕਤਲ ਦੀ ਯੋਜਨਾ ਬਣਾਈ। ਰਣਜੀਤ ਸਿੰਘ ਨੂੰ ਇਸ ਹਮਲੇ ਦਾ ਮਾਸਟਰਮਾਈਂਡ ਮੰਨਿਆ ਗਿਆ ਹੈ। ਤਿੰਨਾਂ ਨੂੰ ਕੁੱਲ 4 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਵਿੱਚੋਂ ਦਿਲਾਵਰ ਨੂੰ 20,000 ਰੁਪਏ ਮਿਲਣੇ ਸਨ।
 
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਪਿੰਡ ਆਡੀਆ ਦੇ ਨਿਵਾਸੀ ਸਨ ਅਤੇ ਥਾਂ-ਥਾਂ ਜਾਸੂਸੀ ਕਰਕੇ ਮੌਕਾ ਪਾਉਂਦੇ ਹੀ ਹਮਲਾ ਕੀਤਾ। ਰਣਜੀਤ ਸਿੰਘ, ਜੋ 19 ਸਾਲ ਦਾ ਨੌਜਵਾਨ ਸੀ, ਮਾਸਟਰਮਾਈਂਡ ਸੀ। ਇੰਦਰਜੀਤ ਸਿੰਘ 21 ਸਾਲ ਦਾ ਹੈ ਅਤੇ ਉਸ 'ਤੇ ਤਿੰਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹਨ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੈਸੇ ਦੇ ਸਰੋਤ ਦੀ ਜਾਂਚ ਜਾਰੀ ਹੈ ਅਤੇ ISI ਦੇ ਸੰਪਰਕ ਵਿੱਚ ਰਹਿਣ ਵਾਲੇ ਮੁਲਜ਼ਮਾਂ ਨੂੰ ਕਾਨੂੰਨੀ ਕਾਰਵਾਈ ਦੇ ਤਹਿਤ ਸਜ਼ਾ ਦਿੱਤੀ ਜਾਵੇਗੀ।
 

Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स