Post by : Jan Punjab Bureau
ਗੁਰਦਾਸਪੁਰ ਦੇ ਆਦੀਆਂ ਪੁਲਿਸ ਚੌਕੀ ਵਿੱਚ ਹੋਏ ਦੋ ਪੁਲਿਸ ਕਰਮਚਾਰੀਆਂ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਕਤਲ ਮਾਮਲੇ ‘ਚ ਸ਼ਾਮਲ ਮੁੱਖ ਮੁਲਜ਼ਮ ਦਾ ਐਨਕਾਉਂਟਰ ਕਰ ਦਿੱਤਾ ਹੈ। ਪੁਲਿਸ ਅਨੁਸਾਰ, ਇਹ ਐਨਕਾਊਂਟਰ ਅੱਜ ਸਵੇਰੇ ਪੁਰਾਣਾ ਸ਼ਾਲਾ ਇਲਾਕੇ ਵਿੱਚ ਹੋਇਆ, ਜਿਸ ਦੌਰਾਨ ਗੋਲੀ ਲੱਗਣ ਨਾਲ ਮੁਲਜ਼ਮ ਦੀ ਮੌਤ ਹੋ ਗਈ। ਇਸ ਕਤਲਕਾਂਡ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਪਹਿਲਾਂ ਹੀ ਕਰ ਲਈ ਗਈ ਸੀ।
ਮਾਮਲੇ ਵਿੱਚ ਸ਼ਾਮਲ ਦੋ ਨੌਜਵਾਨਾਂ ਦੀ ਪਛਾਣ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਵਜੋਂ ਹੋਈ ਹੈ ਜੋ ਕਿ ਪਿੰਡ ਆਦਿਆਂ ਦੇ ਰਹਿਣ ਵਾਲੇ ਹਨ , ਜਦਕਿ ਤੀਜਾ ਮੁਲਜ਼ਮ ਦਿਲਾਵਰ ਸਿੰਘ ਪਿੰਡ ਅਲੀਨੰਗਲ ਨਾਲ ਸੰਬੰਧਿਤ ਹੈ। ਪੁਲਿਸ ਵੱਲੋਂ ਪਹਿਲਾਂ ਹੀ ਦਿਲਾਵਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਇੰਦਰਜੀਤ ਸਿੰਘ ਦੀ ਤਲਾਸ਼ ਜਾਰੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਗੁਰਦਾਸਪੁਰ ਦੇ ਦੋਰਾਂਗਲਾ ਥਾਣਾ ਅਧੀਨ ਆਉਂਦੇ ਪਿੰਡ ਆਦੀਆਂ ਦੀ ਪੁਲਿਸ ਚੌਕੀ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਦੋ ਪੁਲਿਸ ਕਰਮਚਾਰੀਆਂ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮ੍ਰਿਤਕਾਂ ਦੀ ਪਛਾਣ ਪੰਜਾਬ ਪੁਲਿਸ ਦੇ ਏਐਸਆਈ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਵਜੋਂ ਹੋਈ ਹੈ। ਸਥਾਨਕ ਪਿੰਡ ਵਾਸੀਆਂ ਨੂੰ ਇਸ ਘਟਨਾ ਬਾਰੇ ਸਵੇਰੇ ਉਸ ਵੇਲੇ ਜਾਣਕਾਰੀ ਮਿਲੀ, ਜਦੋਂ ਉਨ੍ਹਾਂ ਨੇ ਚੌਕੀ ਵਿੱਚ ਦੋਵਾਂ ਜਵਾਨਾਂ ਦੀਆਂ ਲਾਸ਼ਾਂ ਦੇਖੀਆਂ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਪ੍ਰਾਰੰਭਿਕ ਜਾਂਚ ਦੌਰਾਨ ਸਾਹਮਣੇ ਆਇਆ ਕਿ ਹਮਲਾ ਦੇਰ ਰਾਤ ਕੀਤਾ ਗਿਆ ਅਤੇ ਹਮਲਾਵਰਾਂ ਨੇ ਜਵਾਨਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਦਿੱਤਾ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਭਾਰੀ ਫੋਰਸ ਨਾਲ ਮੌਕੇ ‘ਤੇ ਪਹੁੰਚੇ। ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕੀਤੀ ਗਈ। ਸਰਹੱਦੀ ਇਲਾਕਾ ਹੋਣ ਕਰਕੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ।ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਜਾਰੀ ਹੈ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼