ਭਾਰਤ ਚੋਣ ਕਮਿਸ਼ਨ ਵੱਲੋਂ ਨਵਾਂ ਮਡਿਊਲ "Book a Call with BLO" ਸ਼ੁਰੂ ਕੀਤਾ- ਗੁਰਸਿਮਰਨ ਸਿੰਘ ਢਿੱਲੋ

ਭਾਰਤ ਚੋਣ ਕਮਿਸ਼ਨ ਵੱਲੋਂ ਨਵਾਂ ਮਡਿਊਲ "Book a Call with BLO" ਸ਼ੁਰੂ ਕੀਤਾ- ਗੁਰਸਿਮਰਨ ਸਿੰਘ ਢਿੱਲੋ

Author : Sonu Samyal

Feb. 20, 2026 4:51 p.m. 2153

ਗੁਰਦਾਸਪੁਰ, 20 ਫਰਵਰੀ: ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇੱਕ ਨਵਾਂ ਮਡਿਊਲ "Book a Call with BLO" ਸ਼ੁਰੂ ਕੀਤਾ ਗਿਆ ਹੈ।

ਇਸ ਨਵੇਂ ਮਡਿਊਲ ਰਾਹੀਂ ਆਮ ਨਾਗਰਿਕ ਆਪਣੇ ਵੋਟਰ ਸੂਚੀ ਨਾਲ ਸਬੰਧਤ ਮਸਲਿਆਂ ਦਾ ਹੱਲ ਸਿੱਧੇ ਬੂਥ ਲੈਵਲ ਅਫ਼ਸਰ (BLO) ਤੋਂ ਪ੍ਰਾਪਤ ਕਰ ਸਕਦੇ ਹਨ। ਜਦੋਂ ਕੋਈ ਵੋਟਰ ECINET ਮੋਬਾਇਲ ਐਪ ਜਾਂ ਵੋਟਰ ਪੋਰਟਲ (https://voters.eci.gov.in) 'ਤੇ ਲਾਗਿਨ ਕਰਕੇ "Book a Call with BLO" ਵਿਕਲਪ ਚੁਣਦਾ ਹੈ, ਤਾਂ ਸਬੰਧਤ BLO ਅਤੇ ਵੋਟਰ ਦੋਹਾਂ ਨੂੰ ਟੈਕਸਟ ਮੈਸੇਜ ਮਿਲਦਾ ਹੈ। ਇਸ ਤੋਂ ਬਾਅਦ BLO ਵੋਟਰ ਨੂੰ ਫ਼ੋਨ ਕਰਕੇ ਉਸ ਦੀਆਂ ਸਮੱਸਿਆਵਾਂ ਹੱਲ ਕਰਦਾ ਹੈ ਅਤੇ ਪੁਸ਼ਟੀ ਦਾ ਮੈਸੇਜ ਵੋਟਰ ਨੂੰ ਭੇਜਿਆ ਜਾਂਦਾ ਹੈ।

ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੇਂ ਮਡਿਊਲ ਦਾ ਵੱਧ ਤੋਂ ਵੱਧ ਉਪਯੋਗ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਫਾਲੋ ਕਰਨ ਦੀ ਵੀ ਅਪੀਲ ਕੀਤੀ, ਤਾਂ ਜੋ ਨਵੀਆਂ ਹਦਾਇਤਾਂ, ਦਿਸ਼ਾ-ਨਿਰਦੇਸ਼ਾਂ ਅਤੇ ਚੋਣੀ ਗਤੀਵਿਧੀਆਂ ਬਾਰੇ ਜਾਣੂ ਰਹਿ ਸਕਣ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹੈਲਪਲਾਈਨ ਨੰਬਰ 1950 'ਤੇ ਸੰਪਰਕ ਕਰਕੇ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ, ਅਤੇ ਵੋਟਿੰਗ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਇਹ ਮਦਦਗਾਰ initiative ਵੋਟਰਾਂ ਲਈ ਚੋਣੀ ਸਮੱਸਿਆਵਾਂ ਹੱਲ ਕਰਨ ਦਾ ਇੱਕ ਨਵਾਂ ਤੇ ਆਸਾਨ ਤਰੀਕਾ ਹੈ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स