Author : Sonu Samyal
ਵਿਧਾਨ ਸਭਾ ਹਲਕਾ ਕਾਦੀਆਂ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਬਲਾਕ ਕਾਹਨੂੰਵਾਨ ਦੀਆਂ ਤਿੰਨ ਗ੍ਰਾਮ ਪੰਚਾਇਤਾਂ ਵੱਲੋਂ 20 ਏਕੜ ਤੱਕ ਜ਼ਮੀਨ ਬਾਇਓ-ਗੈਸ / ਸੀ.ਬੀ.ਜੀ ਪਲਾਂਟ ਲਈ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ।
ਜਗਰੂਪ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਇਹ ਪ੍ਰੋਜੈਕਟ ਕਿਸਾਨਾਂ ਲਈ ਵਾਧੂ ਆਮਦਨ, ਪਰਾਲੀ ਦੇ ਮੁੱਦੇ ਦਾ ਹੱਲ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਆਸੀਸ ਕੁਮਾਰ, ਮੈਨੇਜਿੰਗ ਡਾਇਰੈਕਟਰ ਆਫ VERBIO ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਮੁਹਾਲੀ (ਚੰਡੀਗੜ੍ਹ) ਵਿਖੇ ਕਰਵਾਏ 'ਇੰਨਵੈਸਟ ਪੰਜਾਬ ਸੰਮੇਲਨ' ਦੌਰਾਨ ਮੁਲਾਕਾਤ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਆਸੀਸ ਕੁਮਾਰ ਮੈਨੇਜਿੰਗ ਡਾਇਰੈਕਟਰ ਸੰਗਰੂਰ ਦੇ ਵਿੱਚ ਦੇਸ਼ ਦੇ ਸਭ ਤੋਂ ਵੱਡੇ biomethanation ਆਧਾਰਿਤ ਬਾਇਓ ਫਿਊਲ ਪ੍ਰੋਜੈਕਟਾਂ ਵਿੱਚੋਂ ਇੱਕ ਨੂੰ ਲੀਡ ਕਰ ਰਹੇ ਹਨ, ਜਿਸ ਵਿੱਚ ਪਰਾਲੀ ਵਰਗੇ ਖੇਤੀਬਾੜੀ ਅਵਸ਼ੇਸ਼ ਤੋਂ ਬਾਇਓ-ਸੀ.ਐੱਨ.ਜੀ ਅਤੇ ਆਰਗੈਨਿਕ ਖਾਦ ਤਿਆਰ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਕਾਹਨੂੰਵਾਨ ਵਿਖੇ ਵੀ ਪ੍ਰੋਜੈਕਟ ਲਗਾਉਣ ਲਈ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਬਾਇਊ ਗੈਸ ਪਲਾਟ ਪ੍ਰੋਜੈਕਟ ਲੱਗਣ ਨਾਲ ਪਰਾਲੀ ਦੇ ਪ੍ਰਬੰਧਕ ਤੇ ਸਾਂਭ ਸੰਭਾਲ ਲਈ ਲਾਹੇਵੰਦ ਹੋਵੇਗਾ। ਇਸ ਨਾਲ ਇਲਾਕੇ ਨੂੰ ਰੋਜ਼ਗਾਰ ਪ੍ਰਾਪਤ ਹੋਵੇਗਾ ਤੇ ਵਾਤਾਵਰਣ ਦੀ ਸ਼ੁੱਧ ਰਹੇਗਾ ਕਿਉਂਕਿ ਇਸ ਇਲਾਕੇ ਵਿਚ ਕਾਫੀ ਰਕਬਾ ਝੋਨੇ ਅੰਦਰ ਤੇ ਕਮਾਦ ਅੰਦਰ ਆਉਂਦਾ ਹੈ।
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana
Punjab Police Transfer: Punjab Police ਵਿੱਚ ਵੱਡਾ ਫੇਰਬਦਲ, 8 IP...
ਪੰਜਾਬ ਪੁਲਿਸ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਸਰਕਾਰ ਨੇ 8 IPS ਅਧਿਕਾਰੀਆਂ ਦੇ ਤਬਾਦਲੇ ਕਰਕੇ ਨਵੀਆਂ ਜ਼ਿੰਮ