ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

Author : Sonu Samyal

Jan. 24, 2026 10:19 a.m. 114

ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਗਈਆਂ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦਾ ਚਹੁੰਮੁਖੀ ਵਿਕਾਸ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ‘ਤੇ ਜੋ ਭਰੋਸਾ ਜਤਾਇਆ ਹੈ, ਉਸਨੂੰ ਉਹ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਦਿਨ-ਰਾਤ ਲੋਕ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਤਰਜੀਹੀ ਅਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨਾਲ ਸਿੱਧੀ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਲੋਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।

ਵਿਧਾਇਕ ਨੇ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਉਹ ਮਹਿੰਗੇ ਨਿੱਜੀ ਹਸਪਤਾਲ ਵੀ ਆਮ ਲੋਕਾਂ ਦੀ ਪਹੁੰਚ ਵਿੱਚ ਆ ਗਏ ਹਨ, ਜੋ ਪਹਿਲਾਂ ਸਿਰਫ਼ ਅਮੀਰ ਵਰਗ ਲਈ ਹੀ ਉਪਲਬਧ ਸਨ। ਇਹ ਯੋਜਨਾ ਗਰੀਬ ਅਤੇ ਮੱਧ ਵਰਗ ਲਈ ਵੱਡੀ ਰਹਤ ਸਾਬਤ ਹੋਵੇਗੀ ਅਤੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇਕ ਇਤਿਹਾਸਕ ਬਦਲਾਅ ਲਿਆਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਗਈ ਹੈ। ਵਿਧਾਇਕ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਵਿੱਚੋਂ ਸਿਹਤ ਗਾਰੰਟੀ ਇੱਕ ਅਹਿਮ ਵਾਅਦਾ ਸੀ, ਜਿਸ ਤਹਿਤ ਪੰਜਾਬ ਦੇ ਹਰ ਨਾਗਰਿਕ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਅੰਤ ਵਿੱਚ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਉਹ ਭਵਿੱਖ ਵਿੱਚ ਵੀ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स