Author : Sonu Samyal
ਗੁਰਦਾਸਪੁਰ ਸ਼ਹਿਰ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹੈਲਥ ਕਾਰਡ ਬਣਵਾਉਣ ਆਏ ਲਾਭਪਾਤਰੀਆਂ ਨਾਲ ਰੂਬਰੂ ਗੱਲਬਾਤ ਕਰਕੇ ਉਨ੍ਹਾਂ ਨੂੰ ਯੋਜਨਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਇਤਿਹਾਸਕ ਅਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ। ਇਸ ਯੋਜਨਾ ਨਾਲ ਹੁਣ ਮਹਿੰਗੇ ਨਿੱਜੀ ਹਸਪਤਾਲ ਵੀ ਆਮ ਲੋਕਾਂ ਲਈ ਉਪਲਬਧ ਹੋ ਗਏ ਹਨ, ਜੋ ਸਿਹਤ ਸੇਵਾਵਾਂ ਵਿੱਚ ਵੱਡਾ ਬਦਲਾਅ ਹੈ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਦਿਲ ਦੀ ਬਿਮਾਰੀ, ਕੈਂਸਰ, ਗੁਰਦੇ, ਜਿਗਰ, ਹੱਡੀਆਂ, ਨਿਊਰੋ ਅਤੇ ਹੋਰ ਗੰਭੀਰ ਬਿਮਾਰੀਆਂ ਲਈ ਸਾਰੇ ਟੈਸਟ, ਦਵਾਈਆਂ ਅਤੇ ਇਲਾਜ ਮੁਫ਼ਤ ਹਨ। ਮਰੀਜ਼ ਨੂੰ ਸਿਰਫ਼ ਆਪਣਾ ਹੈਲਥ ਕਾਰਡ ਨਾਲ ਲੈ ਕੇ ਸੂਚੀਬੱਧ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਦਾਖਲ ਹੋਣਾ ਹੋਵੇਗਾ। ਹਸਪਤਾਲ ਵਿੱਚ ਦਾਖਲ ਹੋਣ ਤੋਂ ਲੈ ਕੇ ਇਲਾਜ ਮੁਕੰਮਲ ਹੋਣ ਤੱਕ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਵੇਗੀ।
ਰਮਨ ਬਹਿਲ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ ਅਤੇ ਇਸ ਯੋਜਨਾ ਨਾਲ ਤਿੰਨ ਕਰੋੜ ਦੇ ਕਰੀਬ ਨਾਗਰਿਕ ਸਿੱਧੇ ਤੌਰ ‘ਤੇ ਲਾਭਵਾਨ ਹੋਣਗੇ। ਇਹ ਪਹਿਲੀ ਵਾਰ ਹੈ ਕਿ ਕਿਸੇ ਸਿਹਤ ਯੋਜਨਾ ਲਈ ਕੋਈ ਆਮਦਨ ਸੀਮਾ ਨਹੀਂ ਰੱਖੀ ਗਈ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਇੱਕੋ ਜਿਹੇ ਅਧਿਕਾਰ ਮਿਲ ਰਹੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਯੋਜਨਾ ਤਹਿਤ ਇਸ ਸਮੇਂ ਤੱਕ 850 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਹਸਪਤਾਲ ਵੀ ਸ਼ਾਮਲ ਕੀਤੇ ਜਾਣਗੇ। ਰਮਨ ਬਹਿਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਕੈਂਪ ਵਿੱਚ ਪਹੁੰਚ ਕੇ ਆਪਣਾ ਹੈਲਥ ਕਾਰਡ ਜ਼ਰੂਰ ਬਣਵਾਉਣ ਅਤੇ ਪੰਜਾਬ ਸਰਕਾਰ ਦੀ ਇਸ ਵੱਡੀ ਸਹੂਲਤ ਦਾ ਪੂਰਾ ਲਾਭ ਉਠਾਉਣ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana