Rangla Punjab Scheme: ਗੁਰਦਾਸਪੁਰ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Rangla Punjab Scheme: ਗੁਰਦਾਸਪੁਰ ’ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Author : Sonu Samyal

Jan. 22, 2026 4:57 p.m. 149

‘ਰੰਗਲਾ ਪੰਜਾਬ’ ਸਕੀਮ ਤਹਿਤ ਗੁਰਦਾਸਪੁਰ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਲਈ ਨੀਂਹ ਪੱਥਰ ਰੱਖਿਆ ਗਿਆ। ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਨ੍ਹਾਂ ਕੰਮਾਂ ਨਾਲ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ।

ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ ਸਕੀਮ’ ਅਧੀਨ ਗੁਰਦਾਸਪੁਰ ਵਿੱਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋ ਗਈ ਹੈ। ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਟੀਮ ਦੀ ਮੌਜੂਦਗੀ ਵਿੱਚ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਰਮਨ ਬਹਿਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਵਿਕਾਸ ਲਈ 19 ਲੱਖ 44 ਹਜ਼ਾਰ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਰਾਸ਼ੀ ਨਾਲ ਐਸੋਸੀਏਸ਼ਨ ਦੇ ਦਫ਼ਤਰ, ਬੁਨਿਆਦੀ ਸਹੂਲਤਾਂ ਅਤੇ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਜਿਸ ਨਾਲ ਵਕੀਲਾਂ ਅਤੇ ਆਮ ਲੋਕਾਂ ਨੂੰ ਸੁਵਿਧਾ ਮਿਲੇਗੀ।

ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਲਗਾਤਾਰ ਵਿਕਾਸ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ ਅਤੇ ‘ਰੰਗਲਾ ਪੰਜਾਬ’ ਦੀ ਸੋਚ ਨੂੰ ਜਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਸੂਬਾ ਮੁੜ ਤਰੱਕੀ ਦੀ ਪਹਿਚਾਣ ਬਣੇਗਾ।

ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ, ਸਥਾਨਕ ਪ੍ਰਤੀਨਿਧੀਆਂ ਅਤੇ ਵਿਭਾਗੀ ਅਧਿਕਾਰੀਆਂ ਸਮੇਤ ਕਈ ਪ੍ਰਮੁੱਖ ਸਖ਼ਸੀਅਤਾਂ ਹਾਜ਼ਰ ਰਹੀਆਂ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स