Author : Sonu Samyal
ਗੁਰਦਾਸਪੁਰ, 17 ਮਾਰਚ — ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਅੱਜ ਗੁਰਦਾਸਪੁਰ ਦੇ ਪਿੰਡ ਭੁੱਲੇਚੱਕ ਤੋਂ 45 ਸ਼ਰਧਾਲੂਆਂ ਦਾ ਜਥਾ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਵਿੱਚ ਖਾਸ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।
ਇਸ ਯਾਤਰਾ ਨੂੰ ਰਵਾਨਾ ਕਰਦੇ ਹੋਏ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਪਹਲ ਹੈ, ਜਿਸ ਦੇ ਜ਼ਰੀਏ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤਹਿਤ ਤਿੰਨ ਦਿਨਾਂ ਦੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰਵਾਏ ਜਾਣਗੇ।
ਰਮਨ ਬਹਿਲ ਨੇ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਰਹਿਣ-ਸਹਿਣ ਅਤੇ ਲੰਗਰ ਦੇ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਉਹ ਬਿਨਾਂ ਕਿਸੇ ਤਕਲੀਫ਼ ਦੇ ਧਾਰਮਿਕ ਯਾਤਰਾ ਦਾ ਆਨੰਦ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਖਾਸ ਤੌਰ ’ਤੇ ਉਹਨਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ ਜੋ ਆਰਥਿਕ ਤੰਗੀ, ਬੁੱਢੇਪੇ ਜਾਂ ਹੋਰ ਕਾਰਨਾਂ ਕਰਕੇ ਪਹਿਲਾਂ ਤੀਰਥ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ।
ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਸ਼ਰਧਾਲੂਆਂ ਵਿੱਚ ਬੇਹੱਦ ਖੁਸ਼ੀ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਇਸਦਾ ਲਾਭ ਲੈ ਰਹੇ ਹਨ। ਇਹ ਯਾਤਰਾਵਾਂ ਨਾ ਸਿਰਫ ਧਾਰਮਿਕ ਆਸਥਾ ਨੂੰ ਮਜ਼ਬੂਤ ਕਰਦੀਆਂ ਹਨ, ਸਗੋਂ ਲੋਕਾਂ ਨੂੰ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਜੀਵਨ ਮੁੱਲਾਂ ਨਾਲ ਜੋੜਦੀਆਂ ਹਨ।
ਰਮਨ ਬਹਿਲ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਸਮਾਜ ਵਿੱਚ ਧਾਰਮਿਕ ਸਦਭਾਵਨਾ ਅਤੇ ਏਕਤਾ ਨੂੰ ਵਧਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਲੈ ਕੇ ਹਰ ਵਰਗ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਇਸ ਮੌਕੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੇ ਵੀ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਉਹਨਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ, ਜਿਸ ਲਈ ਉਹ ਬਹੁਤ ਉਤਸ਼ਾਹਿਤ ਹਨ।
ਇਸ ਮੌਕੇ ਹੋਰ ਪ੍ਰਮੁੱਖ ਹਸਤੀਆਂ ਵਿੱਚ ਚੇਅਰਮੈਨ ਰਣਜੀਤ ਸਿੰਘ ਬਾਠ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਯੋਜਨਾ ਦੇ ਕੋਆਰਡੀਨੇਟਰ ਗਗਨ ਮਹਾਜਨ, ਪਿੰਡ ਭੁੱਲੇਚੱਕ ਦੇ ਸਰਪੰਚ ਲਖਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਖਾਲਸਾ ਵੀ ਮੌਜੂਦ ਰਹੇ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana