'ਪੰਜਾਬ ਬਚਾਓ ਰੈਲੀ' 'ਚ ਸ਼ਾਮਲ ਹੋਏ ਸੁਖਬੀਰ ਬਾਦਲ, ਕੀਤੇ ਇਹ ਵੱਡੇ ਐਲਾਨ

'ਪੰਜਾਬ ਬਚਾਓ ਰੈਲੀ' 'ਚ ਸ਼ਾਮਲ ਹੋਏ ਸੁਖਬੀਰ ਬਾਦਲ, ਕੀਤੇ ਇਹ ਵੱਡੇ ਐਲਾਨ

Post by : Jan Punjab Bureau

Feb. 17, 2026 3:58 p.m. 1793

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਗੁਰਦਾਸਪੁਰ ਦੇ ਕਾਦੀਆਂ ਵਿਧਾਨ ਸਭਾ ਹਲਕੇ ਵਿੱਚ ‘ਪੰਜਾਬ ਬਚਾਓ ਰੈਲੀ’ ਦਾ ਆਯੋਜਨ ਕੀਤਾ। ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਰਸਮੀ ਆਗਾਜ਼ ਕੀਤਾ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖੇ ਹਮਲੇ ਕੀਤੇ।

ਸੁਖਬੀਰ ਬਾਦਲ ਨੇ ਆਪਣੀ ਰੈਲੀ ਵਿੱਚ ਐਲਾਨ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਇੱਕ ਹਫਤੇ ਵਿੱਚ ਦਿੱਤੇ ਜਾਣਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਰੀਬ ਪਰਿਵਾਰਾਂ ਨੂੰ 4 ਰੁਪਏ ਕਿੱਲੋ ਆਟਾ ਅਤੇ 20 ਰੁਪਏ ਕਿੱਲੋ ਦਾਲ ਮੁਹੱਈਆ ਕਰਵਾਈ ਜਾਵੇਗੀ।

ਧੀ ਦੇ ਵਿਆਹ ਲਈ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਕਾਲੀ ਸਰਕਾਰ ਬਣਦਿਆਂ ਹੀ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਕੀਤੀ ਜਾਵੇਗੀ। ਸਿਰਫ਼ ਪੰਜਾਬੀਆਂ ਲਈ ਸਰਕਾਰੀ ਨੌਕਰੀਆਂ ਰਾਖਵੀਆਂ ਕਰਨ ਵਾਲਾ ਕਾਨੂੰਨ ਲਿਆਂਦਾ ਜਾਵੇਗਾ। 

ਉਨ੍ਹਾਂ ਕਿਹਾ ਕਿ ਆਪਣਾ ਕੰਮ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਦਾ ਵਿਆਜ-ਮੁਕਤ ਲੋਨ ਦਿੱਤਾ ਜਾਵੇਗਾ, ਜਿਸ ਦਾ ਵਿਆਜ ਸਰਕਾਰ ਭਰੇਗੀ।ਉਨ੍ਹਾਂ ਕਿਹਾ ਕਿ  ਹਰ ਹਲਕੇ ਵਿੱਚ ਇੱਕ ਮੈਰੀਟੋਰੀਅਸ ਸਕੂਲ ਬਣਾਇਆ ਜਾਵੇਗਾ ਅਤੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ 50% ਫੀਸਦੀ ਸੀਟਾਂ ਪੰਜਾਬੀ ਬੱਚਿਆਂ ਲਈ ਰਾਖਵੀਆਂ ਹੋਣਗੀਆਂ। 

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਨਤਾ ਦਾ ਪੈਸਾ ਮਸ਼ਹੂਰੀਆਂ 'ਤੇ ਬਰਬਾਦ ਕਰ ਰਹੀ ਹੈ ਅਤੇ ਸਰਕਾਰੀ ਜ਼ਮੀਨਾਂ ਵੇਚ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤਾਂ ਹੀ ਤਰੱਕੀ ਕਰੇਗਾ, ਜੇਕਰ ਬੱਚੇ ਪੜ੍ਹਨਗੇ ਅਤੇ ਨੌਜਵਾਨਾਂ ਨੂੰ ਆਪਣੇ ਸੂਬੇ ਵਿੱਚ ਹੀ ਰੁਜ਼ਗਾਰ ਮਿਲੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾਕਟਰ ਦਲਜੀਤ ਸਿੰਘ ਚੀਮਾ ,ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਲੀ ਅਤੇ ਹੋਰ ਸੀਨੀਅਰ ਆਗੂਆਂ ਨੇ ਰੈਲੀ ਨੂੰ ਸੰਬੋਧਨ ਕੀਤਾ।  

 

 

 

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ #latest news punjab
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਰਾਜਨੀਤੀ - ਪੰਜਾਬ ਸਿਆਸਤ अपडेट्स