Post by : Jan Punjab Bureau
ਗੁਰਦਾਸਪੁਰ ਦੇ ਥਾਣਾ ਦਰਾਂਗਲਾ ਹੇਠ ਆਉਂਦੇ ਪਿੰਡ ਗੰਜੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਇੱਕ ਦਿਲ ਦਹਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਅਧਿਆਪਕ ਵੱਲੋਂ 5ਵੀਂ ਕਲਾਸ ਦੇ 9 ਸਾਲਾ ਵਿਦਿਆਰਥੀ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।
ਮਿਲੀ ਜਾਣਕਾਰੀ ਮੁਤਾਬਕ ਅਧਿਆਪਕ ਨੇ ਬੱਚੇ ਨੂੰ ਪਲਾਸਟਿਕ ਦੀ ਵਿਕਟ ਨਾਲ ਬੁਰੀ ਤਰ੍ਹਾਂ ਮਾਰਿਆ, ਜਿਸ ਕਾਰਨ ਉਸਦੇ ਸਰੀਰ ‘ਤੇ ਨੀਲੇ ਨਿਸ਼ਾਨ ਅਤੇ ਲਾਸਾਂ ਪੈ ਗਈਆਂ। ਡਰੇ ਹੋਏ ਬੱਚੇ ਨੇ ਪਹਿਲਾਂ ਘਰ ਆ ਕੇ ਇਸ ਬਾਰੇ ਕੁਝ ਨਹੀਂ ਦੱਸਿਆ, ਪਰ ਜਦੋਂ ਰਾਤ ਸਮੇਂ ਉਸਦੀ ਮਾਤਾ ਨੇ ਕੱਪੜੇ ਬਦਲਣ ਦੌਰਾਨ ਉਸਦੇ ਸਰੀਰ ‘ਤੇ ਨਿਸ਼ਾਨ ਵੇਖੇ ਤਾਂ ਮਾਮਲਾ ਸਾਹਮਣੇ ਆਇਆ।
ਬੱਚੇ ਦੀ ਮਾਤਾ ਨੇ ਦੱਸਿਆ ਕਿ ਪੁੱਛਗਿੱਛ ਕਰਨ ‘ਤੇ ਬੱਚੇ ਨੇ ਦੱਸਿਆ ਕਿ ਸਕੂਲ ਦੇ ਅਧਿਆਪਕ ਸੰਦੀਪ ਨੇ ਉਸਨੂੰ ਸ਼ਰਾਰਤ ਕਰਨ ਦੇ ਦੋਸ਼ ਵਿੱਚ ਪਲਾਸਟਿਕ ਦੀ ਵਿਕਟ ਨਾਲ ਮਾਰਿਆ। ਬੱਚਾ ਦਰਦ ਨਾਲ ਤੜਫ ਰਿਹਾ ਸੀ ਅਤੇ ਉਸਦੇ ਸਰੀਰ ‘ਤੇ ਕਈ ਥਾਵਾਂ ‘ਤੇ ਗੰਭੀਰ ਨਿਸ਼ਾਨ ਸਨ।
ਇਸ ਘਟਨਾ ਨਾਲ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਸਜ਼ਾ ਦੇਣ ਦਾ ਇਹ ਤਰੀਕਾ ਬਿਲਕੁਲ ਗਲਤ ਅਤੇ ਅਮਾਨਵੀ ਹੈ। ਜਦੋਂ ਪਿੰਡ ਦੇ ਲੋਕ ਸਕੂਲ ਪਹੁੰਚੇ ਤਾਂ ਦੋਸ਼ੀ ਅਧਿਆਪਕ ਮੌਕੇ ਤੋਂ ਗਾਇਬ ਮਿਲਿਆ।
ਫੋਨ ‘ਤੇ ਗੱਲਬਾਤ ਦੌਰਾਨ ਅਧਿਆਪਕ ਨੇ ਆਪਣੀ ਗਲਤੀ ਮੰਨ ਲਈ ਅਤੇ ਕਿਹਾ ਕਿ ਉਸ ਨੇ ਪਲਾਸਟਿਕ ਦੀ ਵਿਕਟ ਨਾਲ ਮਾਰਿਆ ਸੀ, ਪਰ ਉਸਨੂੰ ਇਹ ਅੰਦਾਜ਼ਾ ਨਹੀਂ ਸੀ ਕਿ ਬੱਚੇ ਨੂੰ ਇੰਨੀ ਚੋਟ ਲੱਗ ਜਾਵੇਗੀ।
ਇਸ ਮਾਮਲੇ ਨੂੰ ਲੈ ਕੇ ਪਰਿਵਾਰ ਵੱਲੋਂ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਮਾਮਲਾ ਗੰਭੀਰ ਹੈ ਅਤੇ ਤੁਰੰਤ ਜਾਂਚ ਕੀਤੀ ਜਾਵੇਗੀ। ਦੋਸ਼ੀ ਅਧਿਆਪਕ ਵਿਰੁੱਧ ਸਖ਼ਤ ਕਾਰਵਾਈ ਦੀ ਗੱਲ ਵੀ ਕੀਤੀ ਗਈ ਹੈ।
ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਵੀ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਾਂਚ ਲਈ ਟੀਮ ਭੇਜੀ ਜਾਵੇਗੀ ਅਤੇ ਜੇਕਰ ਅਧਿਆਪਕ ਦੋਸ਼ੀ ਪਾਇਆ ਗਿਆ ਤਾਂ ਉਸ ‘ਤੇ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਤੋਂ ਸਾਰੇ ਛਾਲਾਂ ਮਾਰ ਕੇ ਭੱਜਣ ਲੱਗੇ...
ਆਪ ਦੀ ਸਿਆਸੀ ਹਾਲਤ ‘ਤੇ ਵੱਡਾ ਦਾਅਵਾ, ਅੰਮ੍ਰਿਤ ਸਿੰਘ ਭਾਰਤੀ ਨੇ ਕਿਹਾ ਕਿ ਪਾਰਟੀ ਡੁੱਬਦੀ ਬੇੜੀ ਹੈ ਤੇ ਲੀਡਰ ਭਾਜਪਾ ਵੱ
Namo Bharat Express Delhi-Karnal Route: ਦਿੱਲੀ ਤੋਂ ਕਰਨਾਲ ਤੱਕ ...
ਦਿੱਲੀ-ਕਰਨਾਲ Namo Bharat ਕੋਰੀਡੋਰ 136KM ਲੰਬਾ, 90 ਮਿੰਟ ਵਿੱਚ ਯਾਤਰਾ, 17 ਸਟੇਸ਼ਨ ਅਤੇ ਤੇਜ਼ ਰਫ਼ਤਾਰ ਨਾਲ ਕਨੈਕਟਿ
VR Punjab Mall Closed: ਮੁਹਾਲੀ ’ਚ ਵੱਡਾ ਝਟਕਾ, ਮਸ਼ਹੂਰ ਮਾਲ ਬੰਦ ਹੋ...
ਮੁਹਾਲੀ ਦਾ VR ਪੰਜਾਬ ਮਾਲ ਬੰਦ, ਭੂਚਾਲ ਬਾਅਦ ਢਾਂਚਾਗਤ ਖਤਰੇ ਸਾਹਮਣੇ। ਕਰਮਚਾਰੀਆਂ ਤੇ ਵਪਾਰੀਆਂ ’ਚ ਚਿੰਤਾ ਵਧੀ
IPL 2026 Match: Punjab Kings ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾ...
Punjab Kings ਨੇ IPL ਮੈਚ ਵਿੱਚ Lucknow Super Giants ਨੂੰ 54 ਦੌੜਾਂ ਨਾਲ ਹਰਾਇਆ; ਪ੍ਰਿਆਂਸ਼ ਆਰੀਆ ਤੇ ਕੋਨੋਲੀ ਦੀ
Jammu Kashmir Bus Accident: ਊਧਮਪੁਰ ਵਿੱਚ ਭਿਆਨਕ ਬੱਸ ਹਾਦਸਾ, 7 ਲ...
Jammu Kashmir ਦੇ ਊਧਮਪੁਰ ਵਿੱਚ ਬੱਸ ਖੱਡ ਵਿੱਚ ਡਿੱਗੀ, 7 ਦੀ ਮੌਤ ਤੇ ਕਈ ਜ਼ਖਮੀ; ਰਾਹਤ ਤੇ ਬਚਾਅ ਕਾਰਜ ਜਾਰੀ, ਜਾਂਚ
Punjab Politics: ਭਗਵੰਤ ਮਾਨ ਤੇ ਕੇਜਰੀਵਾਲ ਦਾ ‘ਬਦਲਾਅ’ ਲੋਕਾਂ ਨੂੰ ...
ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ, ਭਗਵੰਤ ਮਾਨ ਤੇ ਕੇਜਰੀਵਾਲ ਦੇ ‘ਬਦਲਾਅ’ ’ਤੇ ਸਵਾਲ, ਕਾਨੂੰਨ ਵਿਵਸਥਾ ਤੇ ਨਸ਼ਿਆਂ
Punjab Toll Plaza Protest: ਪੰਜਾਬ ਭਰ ’ਚ 3 ਘੰਟੇ ਲਈ ਟੋਲ ਪਲਾਜ਼ੇ ...
ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਲਈ ਫਰੀ ਰਹੇ, ਕੈਸ਼-ਲੈੱਸ ਨੀਤੀ ਦੇ ਵਿਰੋਧ ਵਿੱਚ ਕਾਮਿਆਂ ਦਾ ਪ੍ਰਦਰਸ਼ਨ, ਨੌਕਰੀਆਂ ਦ