ਗੁਰਦਾਸਪੁਰ ਮੈਰੀਟੋਰੀਅਸ ਸਕੂਲ ਵਿੱਚ ਹੜਕੰਪ: ਰਾਤ ਦੇ ਖਾਣੇ ਮਗਰੋਂ 10 ਬੱਚਿਆਂ ਦੀ ਅਚਾਨਕ ਵਿਗੜੀ ਸਿਹਤ

ਗੁਰਦਾਸਪੁਰ ਮੈਰੀਟੋਰੀਅਸ ਸਕੂਲ ਵਿੱਚ ਹੜਕੰਪ: ਰਾਤ ਦੇ ਖਾਣੇ ਮਗਰੋਂ 10 ਬੱਚਿਆਂ ਦੀ ਅਚਾਨਕ ਵਿਗੜੀ ਸਿਹਤ

Post by : Jan Punjab Bureau

Feb. 2, 2026 11:36 a.m. 199

ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਵਿੱਚ ਉਸ ਵੇਲੇ ਹਲਚਲ ਮਚ ਗਈ ਜਦੋਂ ਰਾਤ ਦੇ ਖਾਣੇ ਤੋਂ ਕੁਝ ਸਮੇਂ ਬਾਅਦ ਸਕੂਲ ਦੇ ਕਰੀਬ 8 ਤੋਂ 10 ਬੱਚਿਆਂ ਦੀ ਸਿਹਤ ਅਚਾਨਕ ਵਿਗੜ ਗਈ। ਬੱਚਿਆਂ ਨੂੰ ਤੇਜ਼ ਢਿੱਡ ਦਰਦ ਅਤੇ ਉਲਟੀਆਂ ਆਉਣ ਲੱਗੀਆਂ, ਜਿਸ ਕਾਰਨ ਸਕੂਲ ਪ੍ਰਬੰਧਨ ਵੱਲੋਂ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਦਾਖਲ ਕਰਵਾਇਆ ਗਿਆ।

ਹਸਪਤਾਲ ਵਿੱਚ ਡਾਕਟਰਾਂ ਨੇ ਦੱਸਿਆ ਕਿ ਬੱਚਿਆਂ ਵੱਲੋਂ ਕਿਹਾ ਗਿਆ ਹੈ ਕਿ ਰਾਤ ਦਾ ਖਾਣਾ ਖਾਣ ਮਗਰੋਂ ਹੀ ਉਨ੍ਹਾਂ ਨੂੰ ਤਕਲੀਫ਼ ਮਹਿਸੂਸ ਹੋਈ। ਹਾਲਾਂਕਿ ਡਾਕਟਰਾਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਨੂੰ ਸਿੱਧੇ ਤੌਰ ’ਤੇ ਫੂਡ ਪੋਇਜ਼ਨਿੰਗ ਨਹੀਂ ਕਿਹਾ ਜਾ ਸਕਦਾ ਅਤੇ ਸਾਰੇ ਪਹਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਦੂਜੇ ਪਾਸੇ, ਬੱਚਿਆਂ ਦੇ ਮਾਤਾ-ਪਿਤਾ ਨੇ ਦੋਸ਼ ਲਗਾਇਆ ਹੈ ਕਿ ਸਕੂਲ ਵੱਲੋਂ ਖਾਣੇ ਦੀ ਗੁਣਵੱਤਾ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਸ਼ਿਕਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਰਾਤ ਕਰੀਬ 8:30 ਵਜੇ ਬੱਚਿਆਂ ਦੀ ਸਿਹਤ ਇੱਕੋ ਸਮੇਂ ਖਰਾਬ ਹੋਣੀ ਗੰਭੀਰ ਮਾਮਲਾ ਹੈ ਅਤੇ ਇਸ ਦੀ ਠੋਸ ਜਾਂਚ ਹੋਣੀ ਚਾਹੀਦੀ ਹੈ।

ਸਕੂਲ ਪ੍ਰਿੰਸੀਪਲ ਨੇ ਕਿਹਾ ਹੈ ਕਿ ਸਕੂਲ ਵਿੱਚ ਬੱਚਿਆਂ ਨੂੰ ਸਾਫ-ਸੁਥਰਾ ਅਤੇ ਨਿਯਮਾਂ ਅਨੁਸਾਰ ਖਾਣਾ ਦਿੱਤਾ ਜਾਂਦਾ ਹੈ। ਉਨ੍ਹਾਂ ਅਨੁਸਾਰ ਬੱਚਿਆਂ ਦੀ ਸਿਹਤ ਅਚਾਨਕ ਵਿਗੜੀ ਹੈ ਅਤੇ ਜਿਵੇਂ ਹੀ ਜਾਣਕਾਰੀ ਮਿਲੀ, ਉਹ ਖੁਦ ਹਸਪਤਾਲ ਪਹੁੰਚੇ। ਇਸ ਵੇਲੇ ਸਾਰੇ ਬੱਚਿਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਹਾਲਤ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ।

ਮਾਮਲੇ ਨੇ ਮਾਪਿਆਂ ਅਤੇ ਸਥਾਨਕ ਲੋਕਾਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ ਅਤੇ ਸਭ ਦੀ ਮੰਗ ਹੈ ਕਿ ਬੱਚਿਆਂ ਦੀ ਸਿਹਤ ਨਾਲ ਕੋਈ ਲਾਪਰਵਾਹੀ ਨਾ ਹੋਵੇ ਅਤੇ ਸੱਚਾਈ ਸਾਹਮਣੇ ਲਿਆਂਦੀ ਜਾਵੇ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਸਿੱਖਿਆ ਖੇਤਰ - ਸਕੂਲ–ਕਾਲਜ अपडेट्स