Author : Sonu Samyal
ਗੁਰਦਾਸਪੁਰ ਦੇ ਪਿੰਡ ਪੀ.ਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਅੱਜ ਵਿਦਿਅਕ ਟੂਰ ਲਈ ਰਵਾਨਾ ਕੀਤਾ ਗਿਆ। ਇਹ ਟੂਰ ਜੰਗ-ਏ-ਆਜ਼ਾਦੀ ਮੈਮੋਰੀਅਲ, ਕਰਤਾਰਪੁਰ ਨੂੰ ਕੀਤਾ ਗਿਆ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਸਾਡੇ ਦੇਸ਼ ਦੇ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਨੇੜੀ ਤੋਂ ਜਾਣੂ ਕਰਵਾਉਣਾ ਹੈ।
ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਅਰਚਨਾ ਜੋਸ਼ੀ, ਹਲਕਾ ਕੋਆਰਡੀਨੇਟਰ ਸਿੱਖਿਆ ਅਸ਼ਵਨੀ ਕੁਮਾਰ, ਟਰੱਸਟੀ ਹਿਤੇਸ਼ ਮਹਾਜਨ, ਰਘੁਬੀਰ ਸਿੰਘ, ਲੈਕਚਰਾਰ ਵਿਪਨ ਕੁਮਾਰ, ਪੰਕਜ ਸ਼ਰਮਾ ਅਤੇ ਸਕੂਲ ਸਟਾਫ਼ ਵੀ ਮੌਜੂਦ ਸਨ।
ਹਲਕਾ ਇੰਚਾਰਜ ਰਮਨ ਬਹਿਲ ਨੇ ਇਸ ਮੌਕੇ ਬੋਲਦਿਆਂ ਕਿਹਾ, "ਇਹ ਸਿਰਫ਼ ਇੱਕ ਟੂਰ ਨਹੀਂ, ਬਲਕਿ ਸਾਡੇ ਵਿਦਿਆਰਥੀਆਂ ਲਈ ਸਾਡੀ ਸ਼ਾਨਦਾਰ ਵਿਰਾਸਤ ਨੂੰ ਨੇੜੇ ਤੋਂ ਦੇਖਣ ਅਤੇ ਸਮਝਣ ਦਾ ਸੁਨਹਿਰੀ ਮੌਕਾ ਹੈ। ਮੈਨੂੰ ਖੁਸ਼ੀ ਹੈ ਕਿ ਸਾਡੇ ਵਿਦਿਆਰਥੀ ਆਪਣੀ ਵਿਰਾਸਤ ਨਾਲ ਜੁੜ ਰਹੇ ਹਨ।"
ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਵਿਦਿਆਰਥੀਆਂ ਲਈ ਪੜ੍ਹਾਈ ਦਾ ਸ਼ਾਨਦਾਰ ਵਾਤਾਵਰਣ ਬਣਾਇਆ ਗਿਆ ਹੈ। ਇਸ ਦੇ ਨਾਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਨੂੰ ਵਿਦੇਸ਼ਾਂ ਦੇ ਵਿਦਿਅਕ ਟੂਰਾਂ ਰਾਹੀਂ ਵਿਸ਼ਵ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਦੀ ਯੋਜਨਾ ਬਣਾਈ ਗਈ ਹੈ।
ਸਕੂਲਾਂ ਵਿੱਚ ਵਿਦਿਆਰਥੀਆਂ ਲਈ ਵਾਈ-ਫਾਈ ਸੁਵਿਧਾ, ਹਵਾਦਾਰ ਕਲਾਸਰੂਮ, ਲਾਇਬਰੇਰੀ, ਕੰਪਿਊਟਰ ਲੈਬ, ਆਧੁਨਿਕ ਫਰਨੀਚਰ, ਸਾਫ ਪਾਣੀ, ਸਾਫ ਸੁਥਰੇ ਪਖਾਨੇ, ਖੇਡ ਮੈਦਾਨ, ਸਕਿਉਰਟੀ ਗਾਰਡ ਅਤੇ ਅਧਿਆਪਕਾਂ ਦੀ ਨਿਯਮਤ ਭਰਤੀ ਕੀਤੀ ਗਈ ਹੈ। ਹਰੇਕ ਵਿਦਿਆਰਥੀ ਦੀ ਪੜ੍ਹਾਈ ਅਤੇ ਸੁਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਰਮਨ ਬਹਿਲ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਵਿੱਦਿਅਕ ਟੂਰ ਕਰਵਾਏ ਜਾ ਰਹੇ ਹਨ, ਜਿੱਥੇ ਉਹ ਸੱਭਿਆਚਾਰਕ ਅਤੇ ਇਤਿਹਾਸਕ ਗਤੀਵਿਧੀਆਂ ਵਿੱਚ ਭਾਗ ਲੈ ਰਹੇ ਹਨ। ਇਸ ਤਰ੍ਹਾਂ ਵਿਦਿਆਰਥੀਆਂ ਨੂੰ ਸਿਰਫ਼ ਸਿੱਖਿਆ ਹੀ ਨਹੀਂ, ਸਗੋਂ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੁੜਨ ਦਾ ਅਨਮੋਲ ਮੌਕਾ ਮਿਲਦਾ ਹੈ।
ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲ ਕਰਵਾਉਣ। ਰਮਨ ਬਹਿਲ ਨੇ ਕਿਹਾ ਕਿ ਸਿੱਖਿਆ ਵਿਭਾਗ ਸਮੇਂ ਦੀ ਬਰਬਾਦੀ ਨਹੀਂ ਹੋਣ ਦੇਵਿਆਂ, ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਅਤੇ ਸੁਰੱਖਿਆ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
South Africa Road Accident: ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ, 21 ...
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਦੋ ਮਿੰਨੀਬੱਸ ਟੈਕਸੀਆਂ ਦੀ ਟੱਕਰ ਤੋਂ ਬਾਅਦ 21 ਲੋਕਾਂ ਦੀ ਮੌਤ, ਕਈ ਜ਼ਖਮੀ
Gurdaspur Bus Accident: ਬਰਨਾਲਾ ਨੇੜੇ ਸੜਕ ਤੋਂ ਹੇਠਾਂ ਪਲਟੀ ਮੁੱਖ ...
ਗੁਰਦਾਸਪੁਰ ਦੇ ਬਰਨਾਲਾ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਪਲਟੀ। ਬੱਸ ਵਿੱਚ ਸ਼ਰਧਾਲੂ ਨਹੀਂ ਸਨ, ਡਰਾਈਵਰ ਤੇ ਦੋ ਸ
Amritsar Illegal Arms Supply Network ਦਾ ਪਰਦਾਫਾਸ਼, 2 AK-47 ਸਮ...
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਨੈੱਟਵਰਕ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ; 2 AK-47, ਮੈਗਜ਼ੀਨ ਅਤੇ 50 ਕਾ
AAP ਦਾ ਵੱਡਾ ਫੈਸਲਾ: CM Bhagwant Mann ਤੇ ਹਰਪਾਲ ਚੀਮਾ ਨੂੰ PAC ’ਚ...
AAP ਨੇ CM ਭਗਵੰਤ ਮਾਨ ਅਤੇ ਹਰਪਾਲ ਚੀਮਾ ਨੂੰ PAC ਵਿੱਚ ਸ਼ਾਮਲ ਕੀਤਾ, ਚੋਣਾਂ ਤੋਂ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਿਲ
Tech Layoffs ਦਾ ਵੱਡਾ ਝਟਕਾ, Samsung ਸਮੇਤ ਕਈ ਕੰਪਨੀਆਂ ’ਚ ਨੌਕਰੀਆ...
Samsung ਸਮੇਤ ਵੱਡੀਆਂ ਟੈਕ ਕੰਪਨੀਆਂ ਵਿੱਚ ਛਾਂਟੀਆਂ ਵਧੀਆਂ। ਸਤੰਬਰ ਦੇ ਪਹਿਲੇ ਦਸ ਦਿਨਾਂ ਵਿੱਚ 6,300 ਤੋਂ ਵੱਧ ਟੈਕ ਨ
Sri Darbar Sahib ’ਚ ਬੇਅਦਬੀ ਦੀ ਘਟਨਾ, ਪਰਿਕਰਮਾ ’ਚ Gutka Sahib ਦ...
ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਗੁਟਕਾ ਸਾਹਿਬ ਦੇ ਅੰਗ ਪਾੜਨ ਦਾ ਮਾਮਲਾ ਸਾਹਮਣੇ ਆਇਆ, ਮੁਲਜ਼ਮ ਪੁਲਿਸ ਹਵਾਲੇ
ISRO ਦਾ ਵੱਡਾ Space Mission, EOS-05 ਦੀ ਸਫਲ Launch ਨਾਲ ਭਾਰਤ ਦੀ...
ISRO ਨੇ GSLV-F17 ਰਾਹੀਂ EOS-05 ਸੈਟੇਲਾਈਟ ਲਾਂਚ ਕੀਤਾ, ਜਿਸ ਨਾਲ ਭਾਰਤ ਦੀ Earth Monitoring ਅਤੇ Disaster Mana