Author : Sonu Samyal
ਗੁਰਦਾਸਪੁਰ, 14 ਫਰਵਰੀ 2026: ਸਰਕਾਰ ਦੀਆਂ ਡੰਗ ਟਪਾਊ ਨੀਤੀਆਂ ਅਤੇ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਦੇ ਬਾਵਜੂਦ ਕੋਈ ਸਕਾਰਾਤਮਕ ਨਤੀਜਾ ਨਾ ਮਿਲਣ ਦੇ ਕਾਰਨ, ਪੰਜਾਬ ਦੇ ਐਲ-ਟੀਚਰਜ਼ ਫਰੰਟ ਦੇ ਸੀਨੀਅਰ ਨੁਮਾਇੰਦਿਆਂ ਨੇ ਅੱਜ ਇੱਕ ਅਹਮ ਮੀਟਿੰਗ ਕਰਕੇ ਨਵਾਂ ਸੰਘਰਸ਼ ਐਲਾਨ ਕੀਤਾ।
ਮੀਟਿੰਗ ਵਿੱਚ ਸਟੇਟ ਪ੍ਰਧਾਨ ਨਿਰਭੈ ਸਿੰਘ ਜਹਾਂਗੀਰ, ਉਪ-ਪ੍ਰਧਾਨ ਸੁਖਚੈਨ ਸਿੰਘ ਜੌਹਲ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਨੇ ਭਾਗ ਲਿਆ। ਮੀਟਿੰਗ ਦਾ ਮੁੱਖ ਮੰਤਵ ਯੂਨੀਅਨ ਵਲੋਂ ਕੀਤੇ ਜਾ ਰਹੇ ਸੰਘਰਸ਼, ਰੋਸ ਰੈਲੀਆਂ ਅਤੇ ਸਿੱਖਿਆ ਮੰਤਰੀ ਅਤੇ ਸਬ ਕਮੇਟੀ ਨਾਲ ਹੁਣ ਤੱਕ ਹੋਈਆਂ ਮੀਟਿੰਗਾਂ ਦਾ ਮੁਲਾਂਕਣ ਕਰਨਾ ਸੀ।
ਮੀਟਿੰਗ ਦੌਰਾਨ ਇਹ ਸਪੱਸ਼ਟ ਕੀਤਾ ਗਿਆ ਕਿ ਯੂਨੀਅਨ ਵਲੋਂ ਲਗਾਤਾਰ ਸੰਘਰਸ਼ ਅਤੇ ਕਈ ਦੌਰ ਦੀਆਂ ਮੀਟਿੰਗਾਂ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਕਾਰਗਰ ਨਤੀਜਾ ਨਹੀਂ ਨਿਕਲਿਆ। ਸਰਕਾਰ ਵਾਰ-ਵਾਰ ਮੀਟਿੰਗਾਂ ਦੀਆਂ ਤਰੀਕਾਂ ਅਗੇ ਪਾ ਕੇ ਸਮਾਂ ਬਰਬਾਦ ਕਰ ਰਹੀ ਹੈ ਜਾਂ ਮੀਟਿੰਗ ਕਰਨ ਦੇ ਬਾਵਜੂਦ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਕਾਰਨ, ਫਰੰਟ ਦੇ ਨੁਮਾਇੰਦਿਆਂ ਨੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।
ਨਿਰਭੈ ਸਿੰਘ ਜਹਾਂਗੀਰ ਨੇ ਦੱਸਿਆ ਕਿ ਯੂਨੀਅਨ ਨੇ ਇਕਮਤ ਨਾਲ ਫੈਸਲਾ ਕੀਤਾ ਹੈ ਕਿ 14 ਫਰਵਰੀ ਨੂੰ ਮੁੱਖ ਮੰਤਰੀ ਸਾਬ ਦੇ ਸੰਗਰੂਰ ਸਥਿਤ ਨਿਵਾਸ ਅੱਗੇ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਪੰਜਾਬ ਭਰ ਤੋਂ ਫਰੰਟ ਦੇ ਮੈਂਬਰ ਬਹੁਤ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।
ਉਨ੍ਹਾਂ ਇਹ ਵੀ ਫੈਸਲਾ ਕੀਤਾ ਕਿ ਯੂਨੀਅਨ ਆਪਣਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਰੱਖੇਗਾ, ਜਦ ਤੱਕ ਸਰਕਾਰ ਵੱਲੋਂ ਫਰੰਟ ਦੀਆਂ ਹੱਕੀ ਮੰਗਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਜਾਂਦਾ। 14 ਫਰਵਰੀ ਦੀ ਰੈਲੀ ਦਾ ਉਦੇਸ਼ ਸਰਕਾਰ ਦੇ ਲੋਕ ਵਿਰੋਧੀ ਚਿਹਰੇ ਨੂੰ ਸਾਹਮਣੇ ਲਿਆਉਣਾ ਅਤੇ ਲੋਕਾਂ ਵਿੱਚ ਸੂਚਨਾ ਪਹੁੰਚਾਉਣਾ ਹੋਵੇਗਾ।
ਸਭ ਨੁਮਾਇੰਦਿਆਂ ਨੇ ਇਹ ਵੀ ਜ਼ੋਰ ਦਿੱਤਾ ਕਿ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਨਾਲ ਸਰਕਾਰ ਨੂੰ ਸੰਦੇਸ਼ ਦਿੱਤਾ ਜਾਵੇਗਾ ਕਿ ਅਧਿਆਪਕਾਂ ਦੀ ਯੂਨੀਅਨ ਇੱਕਤਾ ਅਤੇ ਹੌਸਲੇ ਨਾਲ ਆਪਣੇ ਹੱਕ ਲਈ ਲੜ ਰਹੀ ਹੈ।
ਮੀਟਿੰਗ ਦੇ ਅੰਤ ਵਿੱਚ ਫਰੰਟ ਨੇ ਇੱਕ ਫ਼ੈਸਲਾ ਕੀਤਾ ਕਿ ਆਪਣਾ ਸੰਘਰਸ਼ ਜਾਰੀ ਰੱਖਣਗੇ ਅਤੇ ਸਰਕਾਰ ਵੱਲੋਂ ਬਿਨਾਂ ਕਾਰਵਾਈ ਦੇ ਹੱਕਾਂ ਨੂੰ ਪੂਰਾ ਨਹੀਂ ਕੀਤਾ ਗਿਆ, ਤਦ ਤੱਕ ਕੋਈ ਰਾਹਤ ਨਹੀਂ ਮਿਲੇਗੀ।
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪੁਤਿਨ ਨਾਲ ਫੋਨ ‘ਤੇ ਕੀਤੀ ਗੱਲਬਾਤ...
ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਈਰਾਨ ਟਕਰਾਅ ਤੇ ਗੱਲਬਾਤ ਕੀਤੀ, ਵਿਸ਼ਵਵਿਆਪੀ ਊਰਜਾ ਸਪਲਾਈ ਤ
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ‘ਚ 1 ਅੱਤਵਾਦੀ ਢੇਰ, ਦੂਜੇ ਦੀ ਭਾਲ ਜਾਰੀ...
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਵਿੱਚ ਸੁਰੱਖਿਆ ਦਲਾਂ ਨੇ ਇੱਕ ਅੱਤਵਾਦੀ ਨੂੰ ਮਾਰਿਆ, ਦੂਜੇ ਦੀ ਭਾਲ ਜਾਰੀ ਹੈ। ਸਥਾਨਕ ਸੁਰੱਖਿ
CM ਮਾਨ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ, ਕਿਹਾ- PM ਮੋਦੀ ਨੇ ਚਾਹ ਵੇਚ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ PM ਮੋਦੀ 'ਤੇ ਤਿੱਖਾ ਹਮਲਾ ਕੀਤਾ, ਦੋਸ਼ ਲਾਇਆ ਕਿ ਚਾਹ ਵੇਚਦੇ ਹੋਏ ਦੇਸ਼ ਦੀ ਸੇਵ
ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸੁਖਪਾਲ ਖਹਿਰਾ ਨੇ CM ਮਾਨ ‘ਤੇ ਕੀਤਾ ਤਿ...
ਸੋਸ਼ਲ ਮੀਡੀਆ ਲਾਈਵ ਵਿੱਚ ਸੁਖਪਾਲ ਖਹਿਰਾ ਨੇ CM ਮਾਨ 'ਤੇ ਤਿੱਖੇ ਦੋਸ਼ ਲਗਾਏ, ਸਰਕਾਰ ਦੀਆਂ ਨੀਤੀਆਂ ਅਤੇ ਵਿਧਾਨ ਸਭਾ ਕਾ
ਆਦਮਪੁਰ ਪਹੁੰਚੇ CM ਮਾਨ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ...
ਆਦਮਪੁਰ ‘ਚ ਸੀਐਮ ਭਗਵੰਤ ਮਾਨ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਤੁਰੰਤ ਹੱਲ ਲਈ ਪ੍ਰਸ਼ਾਸਨ ਨੂੰ
BSF ਦੀ ਵੱਡੀ ਕਾਰਵਾਈ, ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ...
ਖੇਮਕਰਨ ਸਰਹੱਦ ‘ਤੇ ਬੀ.ਐਸ.ਐਫ਼ ਦੀ ਕਾਰਵਾਈ ਦੌਰਾਨ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ। ਤਸਕਰੀ ਦੀ ਕੋਸ਼ਿਸ਼ ਨਾਕਾਮ, ਸ਼ੱ
ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ, ਖੰਨਾ ‘ਤੇ ਜਗਰਾਓਂ ਨੂੰ ਬਣਾਇਆ ਜਾਵ...
ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਖੰਨਾ ਵਿੱਚ ਹੋਈ। ਸੁਖਬੀਰ ਬਾਦਲ ਨੇ ਸਰਕਾਰ ਨੂੰ ਘੇਰਿਆ ਅਤੇ ਕਾਨੂੰਨ-ਵਿਵਸਥਾ, ਨਸ਼ੇ ਅਤੇ