Author : Sonu Samyal
ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ Blood Donation Camp ਅਤੇ ਮੈਡੀਕਲ ਕੈਂਪ ਦਾ ਆਯੋਜਨ ਗੁਰਦੁਆਰਾ ਸਾਹਿਬ ਰਣਜੀਤ ਬਾਗ ਵਿਖੇ ਕੀਤਾ ਗਿਆ। ਇਹ ਸੇਵਾ ਕਾਰਜ United Sikhs, Anonymous Hope NGO ਅਤੇ Insaniyat Foundation ਦੇ ਸਹਿਯੋਗ ਨਾਲ 20 ਅਪ੍ਰੈਲ ਨੂੰ ਆਯੋਜਿਤ ਕੀਤਾ ਗਿਆ।
ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ, ਜਿੱਥੇ 100 ਤੋਂ ਵੱਧ ਲੋਕਾਂ ਨੇ ਆਪਣਾ ਮੁਫ਼ਤ ਮੈਡੀਕਲ ਚੈਕਅੱਪ ਕਰਵਾਇਆ। ਨਾਲ ਹੀ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਬੱਚਿਆਂ ਲਈ ORS ਅਤੇ ਔਰਤਾਂ ਲਈ ਸੈਨੇਟਰੀ ਪੈਡਸ ਵੀ ਉਪਲਬਧ ਕਰਵਾਏ ਗਏ, ਜੋ ਕਿ ਇਸ ਕੈਂਪ ਦੀ ਇੱਕ ਖਾਸ ਪਹਲ ਰਹੀ।
ਮੈਡੀਕਲ ਸੇਵਾਵਾਂ ਲਈ Gurdaspur Medicity Hospital ਤੋਂ ਡਾ. ਅਵਨੀਕ ਕੌਰ ਅਤੇ ਉਹਨਾਂ ਦੀ ਟੀਮ ਨੇ ਸੇਵਾ ਨਿਭਾਈ, ਜਦਕਿ ਡਾ. ਅੰਕੁਸ਼ ਰਾਣਾ ਨੇ ਵੀ ਮਰੀਜ਼ਾਂ ਦਾ ਮੁਆਇਨਾ ਕੀਤਾ।
ਇਸ ਸਮਾਗਮ ਨੂੰ ਸਫਲ ਬਣਾਉਣ ਲਈ ਵਿਦੇਸ਼ਾਂ ਤੋਂ ਵੀ ਵੱਡਾ ਸਹਿਯੋਗ ਮਿਲਿਆ। ਸ. ਇੰਦਰਪਾਲ ਸਿੰਘ (ਕੈਨੇਡਾ), ਸ. ਦਵਿੰਦਰ ਸਿੰਘ (ਕੈਨੇਡਾ) ਅਤੇ ਦਲੇਰ ਸਿੰਘ (ਯੂ.ਕੇ.) ਵੱਲੋਂ ਖਾਸ ਯੋਗਦਾਨ ਦਿੱਤਾ ਗਿਆ।
ਕੈਂਪ ਵਿੱਚ ਮੁੱਖ ਮਹਿਮਾਨ ਵਜੋਂ Aruna Chaudhary ਅਤੇ ਅਸ਼ੋਕ ਕੁਮਾਰ ਜੀ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਸਰਪੰਚਾਂ, ਸਮਾਜਿਕ ਸੰਸਥਾਵਾਂ ਅਤੇ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਆਪਣੀ ਹਾਜ਼ਰੀ ਲਗਵਾਈ। ਸੰਸਥਾ ਵੱਲੋਂ ਸਾਰੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।
ਕੈਂਪ ਦੇ ਆਯੋਜਨ ਵਿੱਚ ਪ੍ਰੋਜੈਕਟ ਕੋਆਰਡੀਨੇਟਰ ਸ. ਕਰਮਬੀਰ ਸਿੰਘ ਅਤੇ ਕੈਂਪ ਕੋਆਰਡੀਨੇਟਰ ਸ. ਅਮਨਦੀਪ ਸਿੰਘ ਨੇ ਮੁੱਖ ਭੂਮਿਕਾ ਨਿਭਾਈ। ਇਸ ਮੌਕੇ ਸੇਵਾਦਾਰਾਂ ਵਿੱਚ ਸ. ਕਰਨਬੀਰ ਸਿੰਘ ਖਾਲਸਾ, ਸ. ਸਰਬਜੀਤ ਸਿੰਘ, ਸ. ਗੁਰਬਚਨ ਸਿੰਘ, ਸ. ਨਵਜੀਤ ਸਿੰਘ ਖਾਲਸਾ, ਸ. ਨਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸ. ਸੁਖਪਾਲ ਸਿੰਘ, ਅੰਕੁਸ਼ ਭੋਗਲ, ਵਿਰੂਨ ਸਾਰੰਗਲ, ਸੋਨੂ ਸਮਿਆਲ (ਸਮਾਇਲ ਭੰਗੜਾ ਸੋਸਾਇਟੀ), ਸਲੋਨੀ ਅੰਬਾ, ਨੇਹਾ ਕਸ਼ਯਪ ਅਤੇ ਕੰਚਨ ਜੀ ਵੀ ਮੌਜੂਦ ਰਹੇ।
ਇਹ ਸੇਵਾ ਕੈਂਪ ਸਮਾਜ ਵਿੱਚ ਸੇਵਾ, ਸਹਿਯੋਗ ਅਤੇ ਮਨੁੱਖਤਾ ਦਾ ਸ਼ਾਨਦਾਰ ਉਦਾਹਰਨ ਬਣਿਆ।
Amritsar Airport Drone Activity: ਅੰਮ੍ਰਿਤਸਰ ਹਵਾਈ ਅੱਡੇ ਨੇੜੇ 3 ...
ਅੰਮ੍ਰਿਤਸਰ ਹਵਾਈ ਅੱਡੇ ਨੇੜੇ ਤਿੰਨ ਸ਼ੱਕੀ ਡਰੋਨ ਦਿਖਾਈ ਦੇਣ ਮਗਰੋਂ ਏਅਰ ਇੰਡੀਆ, ਇੰਡੀਗੋ ਤੇ ਮਲੇਸ਼ੀਆ ਏਅਰਲਾਈਨਜ਼ ਦੀਆਂ
Amritsar Police Action: 15 ਕਿਲੋ ਅਫੀਮ, M16 ਰਾਈਫਲ ਅਤੇ 9 ਪਿਸਤੌਲ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ। 4 ਮੁਲਜ਼ਮ
Punjab CBI Case: CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ, ...
ਪੰਜਾਬ CM ਦੇ OSD ਰਾਜਬੀਰ ਘੁੰਮਣ ਸਮੇਤ 6 ਖ਼ਿਲਾਫ਼ CBI ਕੇਸ ਦਰਜ, 7 ਸ਼ਹਿਰਾਂ ’ਚ 8 ਥਾਵਾਂ ’ਤੇ ਤਲਾਸ਼ੀ
LPU Students Bus Accident: ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟੀ, ...
ਬੰਗਾ-ਫਗਵਾੜਾ ਹਾਈਵੇਅ ’ਤੇ ਬੱਸ ਪਲਟਣ ਨਾਲ 3 ਲੋਕਾਂ ਦੀ ਮੌਤ ਅਤੇ 24 ਜ਼ਖ਼ਮੀ ਹੋਏ। ਬੱਸ ਵਿੱਚ LPU ਦੇ ਵਿਦਿਆਰਥੀ ਵੀ ਸਵ
US Cargo Theft Case: ਪੰਜਾਬ ਦੇ ਦੋ ਨੌਜਵਾਨਾਂ ਨੂੰ $2 ਮਿਲੀਅਨ ਦੀ ਚ...
ਅਮਰੀਕਾ ਵਿੱਚ ਪੰਜਾਬ ਦੇ ਦੋ ਭਾਰਤੀ ਨਾਗਰਿਕ $2 ਮਿਲੀਅਨ ਦੇ Cargo Theft ਮਾਮਲੇ ਵਿੱਚ ਦੋਸ਼ੀ ਕਰਾਰ, ਜਨਵਰੀ 2027 ਵਿੱਚ
Rabi MSP Hike: ਕਿਸਾਨਾਂ ਲਈ ਵੱਡੀ ਖ਼ਬਰ, ਰਬੀ ਦੀਆਂ 6 ਫਸਲਾਂ ਦੇ MSP...
ਕੇਂਦਰ ਸਰਕਾਰ ਨੇ 2027-28 ਲਈ 6 ਰਬੀ ਫਸਲਾਂ ਦੇ MSP ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ। ਕੁਸੁੰਭ ਲਈ ਸਭ ਤੋਂ ਵੱਧ ₹675
Gurdaspur Murder Case: ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ...
ਗੁਰਦਾਸਪੁਰ ਤਜਿੰਦਰ ਸਿੰਘ ਕਤਲ ਮਾਮਲੇ ’ਚ ਲੜਕੀ ਦੇ ਪਿਤਾ ਦੀ ਗ੍ਰਿਫ਼ਤਾਰੀ, ਪਰਿਵਾਰ ਦੀ ਮੰਗ ’ਤੇ SIT ਗਠਿਤ, ਹੋਰ ਮੁਲਜ਼