Post by : Jan Punjab Bureau
ਗੁਰਦਾਸਪੁਰ ਦੇ ਪਿੰਡ ਉਧੀਪੁਰ ਕੋਠੇ ਵਿੱਚ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਵਾਸਤੇ ਇੱਕ ਨਵਾਂ ਮੁਫ਼ਤ ਸਿਲਾਈ ਸੈਂਟਰ ਆਦਰਸ਼ ਸੋਸ਼ਲ ਵੈਲਫੇਅਰ ਐਂਡ ਐਜੂਕੇਸ਼ਨਲ ਸੁਸਾਇਟੀ ਵੱਲੋਂ ਖੋਲ੍ਹਿਆ ਗਿਆ। ਇਸ ਸੈਂਟਰ ਦਾ ਉਦਘਾਟਨ ਸ੍ਰੀਮਤੀ ਰੀਨਾ ਸ਼ਰਮਾ ਨੇ ਕੀਤਾ, ਜੋ ਕਿ ਬਾਬਾ ਸ਼੍ਰੀ ਚੰਦ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਹਨ।
ਇਸ ਸੈਂਟਰ ਵਿੱਚ ਲੜਕੀਆਂ ਨੂੰ ਛੇ ਮਹੀਨੇ ਤੱਕ ਮੁਫ਼ਤ ਸਿਲਾਈ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਟ੍ਰੇਨਿੰਗ ਖਤਮ ਹੋਣ ‘ਤੇ ਹਰ ਲੜਕੀ ਨੂੰ ਸਿਲਾਈ ਮਸ਼ੀਨ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ, ਤਾਂ ਜੋ ਉਹ ਆਪਣੇ ਪੈਰਾਂ ‘ਤੇ ਖੜੀ ਹੋ ਕੇ ਆਪਣਾ ਰੋਜ਼ਗਾਰ ਕਰ ਸਕਣ।
ਮਾਤਾ ਸਵਿੱਤਰੀ ਬਾਈ ਫੁੱਲੇ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਨੇ ਕਿਹਾ ਕਿ ਸਮਾਜ ਵਿੱਚ ਲੜਕੀਆਂ ਨੂੰ ਸਵਾਲੀ ਬਣਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਹਰ ਰੂਪ ਵਿੱਚ ਜ਼ਿੰਦਗੀ ਵਿੱਚ ਸਹਾਇਕ ਹੁੰਦਾ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਸ ਸੈਂਟਰ ਤੋਂ ਪੂਰਾ ਲਾਭ ਲੈਣ ਦੀ ਅਪੀਲ ਕੀਤੀ।
ਕੋਆਰਡੀਨੇਟਰ ਮੈਡਮ ਇੰਦਰਜੀਤ ਕੌਰ ਨੇ ਦੱਸਿਆ ਕਿ ਇਹ ਸੋਸਾਇਟੀ ਦਾ 8ਵਾਂ ਸਿਲਾਈ ਸੈਂਟਰ ਹੈ ਅਤੇ ਪਹਿਲਾਂ 7 ਸੈਂਟਰਾਂ ਰਾਹੀਂ 200 ਤੋਂ ਵੱਧ ਲੜਕੀਆਂ ਨੂੰ ਸਿਲਾਈ ਮਸ਼ੀਨ ਅਤੇ ਸਰਟੀਫਿਕੇਟ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅਗਲੇ ਸਮੇਂ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।
ਸਮਾਰੋਹ ਦੌਰਾਨ ਚੇਅਰਪਰਸਨ ਮੈਡਮ ਰੀਨਾ ਸ਼ਰਮਾ, ਪ੍ਰਧਾਨ ਸਤਨਾਮ ਸਿੰਘ, ਕੋਆਰਡੀਨੇਟਰ ਮੈਡਮ ਇੰਦਰਜੀਤ ਕੌਰ, ਮਾਤਾ ਸਵਿੱਤਰੀ ਬਾਈ ਫੁੱਲੇ ਐਜੂਕੇਸ਼ਨਲ ਸੁਸਾਇਟੀ ਦੇ ਚੇਅਰਮੈਨ ਦਰਸ਼ਨ ਲਾਲ ਪਾਠੀ, ਸਿਲਾਈ ਅਧਿਆਪਿਕਾ ਮੈਡਮ ਦੀਕਸ਼ਾ ਭਾਰਤੀ, ਪਿੰਡ ਦੇ ਸਰਪੰਚ ਲਖਵਿੰਦਰ ਸਿੰਘ ਜੀ ਅਤੇ ਹੋਰ ਮਹਿਮਾਨ ਮੌਜੂਦ ਸਨ।
ਇਸ ਉਪਰਾਲੇ ਨਾਲ ਲੜਕੀਆਂ ਦੀ ਜ਼ਿੰਦਗੀ ਵਿੱਚ ਨਵੀਂ ਰੌਸ਼ਨੀ ਆਏਗੀ ਅਤੇ ਉਹ ਆਪਣੀ ਮਿਹਨਤ ਨਾਲ ਸੁਤੰਤਰ ਹੋਣਗੀਆਂ।
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪੁਤਿਨ ਨਾਲ ਫੋਨ ‘ਤੇ ਕੀਤੀ ਗੱਲਬਾਤ...
ਅਮਰੀਕੀ ਰਾਸ਼ਟਰਪਤੀ ਟਰੰਪ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਈਰਾਨ ਟਕਰਾਅ ਤੇ ਗੱਲਬਾਤ ਕੀਤੀ, ਵਿਸ਼ਵਵਿਆਪੀ ਊਰਜਾ ਸਪਲਾਈ ਤ
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ‘ਚ 1 ਅੱਤਵਾਦੀ ਢੇਰ, ਦੂਜੇ ਦੀ ਭਾਲ ਜਾਰੀ...
ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਵਿੱਚ ਸੁਰੱਖਿਆ ਦਲਾਂ ਨੇ ਇੱਕ ਅੱਤਵਾਦੀ ਨੂੰ ਮਾਰਿਆ, ਦੂਜੇ ਦੀ ਭਾਲ ਜਾਰੀ ਹੈ। ਸਥਾਨਕ ਸੁਰੱਖਿ
CM ਮਾਨ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ, ਕਿਹਾ- PM ਮੋਦੀ ਨੇ ਚਾਹ ਵੇਚ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ PM ਮੋਦੀ 'ਤੇ ਤਿੱਖਾ ਹਮਲਾ ਕੀਤਾ, ਦੋਸ਼ ਲਾਇਆ ਕਿ ਚਾਹ ਵੇਚਦੇ ਹੋਏ ਦੇਸ਼ ਦੀ ਸੇਵ
ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸੁਖਪਾਲ ਖਹਿਰਾ ਨੇ CM ਮਾਨ ‘ਤੇ ਕੀਤਾ ਤਿ...
ਸੋਸ਼ਲ ਮੀਡੀਆ ਲਾਈਵ ਵਿੱਚ ਸੁਖਪਾਲ ਖਹਿਰਾ ਨੇ CM ਮਾਨ 'ਤੇ ਤਿੱਖੇ ਦੋਸ਼ ਲਗਾਏ, ਸਰਕਾਰ ਦੀਆਂ ਨੀਤੀਆਂ ਅਤੇ ਵਿਧਾਨ ਸਭਾ ਕਾ
ਆਦਮਪੁਰ ਪਹੁੰਚੇ CM ਮਾਨ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ...
ਆਦਮਪੁਰ ‘ਚ ਸੀਐਮ ਭਗਵੰਤ ਮਾਨ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਤੁਰੰਤ ਹੱਲ ਲਈ ਪ੍ਰਸ਼ਾਸਨ ਨੂੰ
BSF ਦੀ ਵੱਡੀ ਕਾਰਵਾਈ, ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ...
ਖੇਮਕਰਨ ਸਰਹੱਦ ‘ਤੇ ਬੀ.ਐਸ.ਐਫ਼ ਦੀ ਕਾਰਵਾਈ ਦੌਰਾਨ ਪਾਕਿਸਤਾਨੀ ਘੁਸਪੈਠੀਆ ਮਾਰਿਆ ਗਿਆ। ਤਸਕਰੀ ਦੀ ਕੋਸ਼ਿਸ਼ ਨਾਕਾਮ, ਸ਼ੱ
ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ, ਖੰਨਾ ‘ਤੇ ਜਗਰਾਓਂ ਨੂੰ ਬਣਾਇਆ ਜਾਵ...
ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ਖੰਨਾ ਵਿੱਚ ਹੋਈ। ਸੁਖਬੀਰ ਬਾਦਲ ਨੇ ਸਰਕਾਰ ਨੂੰ ਘੇਰਿਆ ਅਤੇ ਕਾਨੂੰਨ-ਵਿਵਸਥਾ, ਨਸ਼ੇ ਅਤੇ