ਲੋਕਹਿੱਤ ਵਿੱਚ ਹੋਏ ਵਿਕਾਸ ਕਾਰਜਾਂ ’ਤੇ ਲੋਕਾਂ ਨੇ ਜਿਤਾਇਆ ਵਿਸ਼ਵਾਸ: ਰਮਨ ਬਹਿਲ | ਪੰਚਾਇਤ ਸੰਮਤੀ ਗੁਰਦਾਸਪੁਰ

ਲੋਕਹਿੱਤ ਵਿੱਚ ਹੋਏ ਵਿਕਾਸ ਕਾਰਜਾਂ ’ਤੇ ਲੋਕਾਂ ਨੇ ਜਿਤਾਇਆ ਵਿਸ਼ਵਾਸ: ਰਮਨ ਬਹਿਲ | ਪੰਚਾਇਤ ਸੰਮਤੀ ਗੁਰਦਾਸਪੁਰ

Post by : Bandan Preet

Dec. 21, 2025 1:27 p.m. 463

ਗੁਰਦਾਸਪੁਰ, 20 ਦਸੰਬਰ (ਸੋਨੂ ਸਮਿਆਲ ਅਤੇ ਰਵਿੰਦਰ ਸਿੰਘ)

ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਵਾਸੀਆਂ ਨੇ ਹਲਕੇ ਅੰਦਰ ਲੋਕਹਿੱਤ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ’ਤੇ ਆਪਣੀ ਮੋਹਰ ਲਗਾਉਂਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਈ ਹੈ, ਜਿਸ ਲਈ ਉਹ ਸਦਾ ਲੋਕਾਂ ਦੇ ਰਿਣੀ ਰਹਿਣਗੇ।

ਅੱਜ ਐਸ.ਡੀ.ਐਮ ਦਫ਼ਤਰ ਗੁਰਦਾਸਪੁਰ ਵਿਖੇ ਪੰਚਾਇਤ ਸੰਮਤੀ ਗੁਰਦਾਸਪੁਰ ਦੀਆਂ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਨੂੰ ਐਸ.ਡੀ.ਐਮ ਗੁਰਦਾਸਪੁਰ ਮੈਡਮ ਅਨੁਪ੍ਰੀਤ ਕੌਰ ਵੱਲੋਂ ਜੇਤੂ ਸਰਟੀਫਿਕੇਟ ਵੰਡੇ ਗਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨ ਬਹਿਲ ਨੇ ਸਾਰੇ ਜੇਤੂ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ ਅਤੇ ਵਿਕਾਸ ਕਾਰਜਾਂ ਨੂੰ ਪ੍ਰਾਥਮਿਕਤਾ ਦੇਣ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹੋਈਆਂ ਪੰਚਾਇਤ ਸੰਮਤੀ ਗੁਰਦਾਸਪੁਰ ਦੀਆਂ ਚੋਣਾਂ ਵਿੱਚ ਕੁੱਲ 21 ਜੋਨਾਂ ਵਿੱਚੋਂ 19 ਜੋਨਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕਰਕੇ ਇੱਕ ਇਤਿਹਾਸਕ ਕਾਮਯਾਬੀ ਹਾਸਲ ਕੀਤੀ ਹੈ।

ਰਮਨ ਬਹਿਲ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਬਟਾਲਾ ਸ਼ੈਰੀ ਕਲਸੀ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਗੁਰਦਾਸਪੁਰ ਦੇ ਲੋਕਾਂ ਦੀ ਸੇਵਾ ਅਤੇ ਵਿਕਾਸ ਲਈ ਉਹ ਦ੍ਰਿੜ ਸੰਕਲਪ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੇ ਹਿੱਤ ਵਿੱਚ ਲਏ ਗਏ ਫੈਸਲਿਆਂ ’ਤੇ ਲੋਕਾਂ ਨੇ ਪੂਰਾ ਭਰੋਸਾ ਜਤਾਇਆ ਹੈ।

ਉਨ੍ਹਾਂ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਦਿਨ-ਰਾਤ ਮਿਹਨਤ ਕਰਨੀ ਸ਼ੁਰੂ ਕਰ ਦਿੱਤੀ ਜਾਵੇ।

ਇਸ ਤੋਂ ਬਾਅਦ ਰਮਨ ਬਹਿਲ ਨੇ ਸਾਰੇ ਜੇਤੂ ਉਮੀਦਵਾਰਾਂ ਦੇ ਨਾਲ ਗੁਰਦੁਆਰਾ ਸਿੰਘ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਸੀਨੀਅਰ ਆਗੂ ਨੀਰਜ ਸਲਹੋਤਰਾ, ਰਘੁਬੀਰ ਸਿੰਘ ਖਾਲਸਾ, ਅਮਨ ਬਹਿਲ, ਧਰੁਵ ਬਹਿਲ ਅਤੇ ਹਨੀ ਬਹਿਲ ਵੀ ਮੌਜੂਦ ਸਨ।


By Sonu Samyal & Ravinder Singh
📍 Gurdaspur

#gurdaspur news #jan punjab news
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਪੰਜਾਬ - ਸ਼ਹਿਰੀ ਪੰਜਾਬ अपडेट्स