Author : Sonu Samyal
ਗੁਰਦਾਸਪੁਰ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ (PSRLM), ਪੇਂਡੂ ਵਿਕਾਸ ਅਤੇ ਪੰਚਾਇਤਾ ਵਿਭਾਗ ਅਧੀਨ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ ਸਫਲ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ ਬਹਿਲ ਨੇ ਆਪਣੇ ਹਲਕੇ ਦੇ ਪਿੰਡ ਬੱਬੇਹਾਲੀ ਦੀ ਉੱਦਮੀ ਮਹਿਲਾ ਸੰਦੀਪ ਕੌਰ (ਪਤਨੀ ਮੋਨਾਵਰ ਮਸੀਹ) ਨੂੰ ਮਿਲੇ ਇਸ ਮਾਣਯੋਗ ਸਨਮਾਨ ‘ਤੇ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਦੀਪ ਕੌਰ ਨੂੰ 25 ਹਜ਼ਾਰ ਰੁਪਏ ਦੀ ਰਕਮ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ ਹੈ, ਜੋ ਕਿ ਹੋਰ ਮਹਿਲਾਵਾਂ ਲਈ ਪ੍ਰੇਰਣਾ ਦਾ ਸਰੋਤ ਹੈ।
ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਵਰਗੀਆਂ ਯੋਜਨਾਵਾਂ ਨਾਲ ਪੇਂਡੂ ਇਲਾਕਿਆਂ ਵਿੱਚ ਮਹਿਲਾਵਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦਾ ਮੌਕਾ ਮਿਲ ਰਿਹਾ ਹੈ।
ਉੱਦਮੀ ਮਹਿਲਾ ਸੰਦੀਪ ਕੌਰ ਨੇ ਦੱਸਿਆ ਕਿ ਉਹ 2008 ਤੋਂ ਹੱਥ ਨਾਲ ਤਿਆਰ ਕੀਤੇ ਆਰਟੀਫਿਸ਼ਲ ਗਹਿਣਿਆਂ ਦਾ ਕੰਮ ਕਰ ਰਹੀ ਹੈ ਅਤੇ ਆਪਣੀ ਮਿਹਨਤ ਨਾਲ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਮਾਣ ਨਹੀਂ ਮਿਲਿਆ, ਜਦਕਿ ਮੌਜੂਦਾ ਸਰਕਾਰ ਵੱਲੋਂ ਦਿੱਤਾ ਗਿਆ ਇਹ ਸਨਮਾਨ ਉਸ ਲਈ ਬਹੁਤ ਮਾਣ ਵਾਲੀ ਗੱਲ ਹੈ।
ਸੰਦੀਪ ਕੌਰ ਨੇ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਦਾ ਦਿਲੋਂ ਧੰਨਵਾਦ ਕੀਤਾ।
ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅਜਿਹੀਆਂ ਮਿਹਨਤੀ ਅਤੇ ਹੁਨਰਮੰਦ ਮਹਿਲਾਵਾਂ ਹੀ ਸਮਾਜ ਦੀ ਅਸਲ ਤਾਕਤ ਹਨ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਂਦੀ ਰਹੇਗੀ।
ਆਮ ਆਦਮੀ ਪਾਰਟੀ ਦੀ ਡੁੱਬਦੀ ਬੇੜੀ ਤੋਂ ਸਾਰੇ ਛਾਲਾਂ ਮਾਰ ਕੇ ਭੱਜਣ ਲੱਗੇ...
ਆਪ ਦੀ ਸਿਆਸੀ ਹਾਲਤ ‘ਤੇ ਵੱਡਾ ਦਾਅਵਾ, ਅੰਮ੍ਰਿਤ ਸਿੰਘ ਭਾਰਤੀ ਨੇ ਕਿਹਾ ਕਿ ਪਾਰਟੀ ਡੁੱਬਦੀ ਬੇੜੀ ਹੈ ਤੇ ਲੀਡਰ ਭਾਜਪਾ ਵੱ
Namo Bharat Express Delhi-Karnal Route: ਦਿੱਲੀ ਤੋਂ ਕਰਨਾਲ ਤੱਕ ...
ਦਿੱਲੀ-ਕਰਨਾਲ Namo Bharat ਕੋਰੀਡੋਰ 136KM ਲੰਬਾ, 90 ਮਿੰਟ ਵਿੱਚ ਯਾਤਰਾ, 17 ਸਟੇਸ਼ਨ ਅਤੇ ਤੇਜ਼ ਰਫ਼ਤਾਰ ਨਾਲ ਕਨੈਕਟਿ
VR Punjab Mall Closed: ਮੁਹਾਲੀ ’ਚ ਵੱਡਾ ਝਟਕਾ, ਮਸ਼ਹੂਰ ਮਾਲ ਬੰਦ ਹੋ...
ਮੁਹਾਲੀ ਦਾ VR ਪੰਜਾਬ ਮਾਲ ਬੰਦ, ਭੂਚਾਲ ਬਾਅਦ ਢਾਂਚਾਗਤ ਖਤਰੇ ਸਾਹਮਣੇ। ਕਰਮਚਾਰੀਆਂ ਤੇ ਵਪਾਰੀਆਂ ’ਚ ਚਿੰਤਾ ਵਧੀ
IPL 2026 Match: Punjab Kings ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾ...
Punjab Kings ਨੇ IPL ਮੈਚ ਵਿੱਚ Lucknow Super Giants ਨੂੰ 54 ਦੌੜਾਂ ਨਾਲ ਹਰਾਇਆ; ਪ੍ਰਿਆਂਸ਼ ਆਰੀਆ ਤੇ ਕੋਨੋਲੀ ਦੀ
Jammu Kashmir Bus Accident: ਊਧਮਪੁਰ ਵਿੱਚ ਭਿਆਨਕ ਬੱਸ ਹਾਦਸਾ, 7 ਲ...
Jammu Kashmir ਦੇ ਊਧਮਪੁਰ ਵਿੱਚ ਬੱਸ ਖੱਡ ਵਿੱਚ ਡਿੱਗੀ, 7 ਦੀ ਮੌਤ ਤੇ ਕਈ ਜ਼ਖਮੀ; ਰਾਹਤ ਤੇ ਬਚਾਅ ਕਾਰਜ ਜਾਰੀ, ਜਾਂਚ
Punjab Politics: ਭਗਵੰਤ ਮਾਨ ਤੇ ਕੇਜਰੀਵਾਲ ਦਾ ‘ਬਦਲਾਅ’ ਲੋਕਾਂ ਨੂੰ ...
ਅੰਮ੍ਰਿਤ ਸਿੰਘ ਭਾਰਤੀ ਦਾ ਵੱਡਾ ਬਿਆਨ, ਭਗਵੰਤ ਮਾਨ ਤੇ ਕੇਜਰੀਵਾਲ ਦੇ ‘ਬਦਲਾਅ’ ’ਤੇ ਸਵਾਲ, ਕਾਨੂੰਨ ਵਿਵਸਥਾ ਤੇ ਨਸ਼ਿਆਂ
Punjab Toll Plaza Protest: ਪੰਜਾਬ ਭਰ ’ਚ 3 ਘੰਟੇ ਲਈ ਟੋਲ ਪਲਾਜ਼ੇ ...
ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਲਈ ਫਰੀ ਰਹੇ, ਕੈਸ਼-ਲੈੱਸ ਨੀਤੀ ਦੇ ਵਿਰੋਧ ਵਿੱਚ ਕਾਮਿਆਂ ਦਾ ਪ੍ਰਦਰਸ਼ਨ, ਨੌਕਰੀਆਂ ਦ