ਨਵੇਂ ਸਾਲ ’ਚ ਹਰ ਯੋਗ ਲਾਭਪਾਤਰੀ ਤੱਕ ਭੋਜਨ ਸੁਰੱਖਿਆ ਯਕੀਨੀ ਬਣਾਈ ਜਾਵੇ: ਵਿਜੇ ਦੱਤ

ਨਵੇਂ ਸਾਲ ’ਚ ਹਰ ਯੋਗ ਲਾਭਪਾਤਰੀ ਤੱਕ ਭੋਜਨ ਸੁਰੱਖਿਆ ਯਕੀਨੀ ਬਣਾਈ ਜਾਵੇ: ਵਿਜੇ ਦੱਤ

Author : Sonu Samyal

Jan. 2, 2026 2:48 p.m. 262

ਗੁਰਦਾਸਪੁਰ, 2 ਜਨਵਰੀ :- ਨਵੇਂ ਸਾਲ ਦੀ ਸ਼ੁਰੂਆਤ ਮੌਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਵਾਂ ਸਾਲ ਮੁਬਾਰਕ ਕਹਿੰਦਿਆਂ ਭੋਜਨ ਸੁਰੱਖਿਆ ਲਾਭਾਂ ਦੀ ਸਮੇਂ ਸਿਰ ਡਿਲੀਵਰੀ ਨੂੰ ਯਕੀਨੀ ਬਣਾਉਣ ’ਤੇ ਖ਼ਾਸ ਜ਼ੋਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਗਰੀਬ, ਕਮਜ਼ੋਰ ਅਤੇ ਆਰਥਿਕ ਤੌਰ ’ਤੇ ਪਿੱਛੜੇ ਵਰਗਾਂ ਦਾ ਕਾਨੂੰਨੀ ਹੱਕ ਹੈ, ਜਿਸਨੂੰ ਜ਼ਮੀਨੀ ਪੱਧਰ ’ਤੇ ਪੂਰੀ ਪਾਰਦਰਸ਼ਿਤਾ ਅਤੇ ਜ਼ਿੰਮੇਵਾਰੀ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ ਹੈ।

ਸ਼੍ਰੀ ਵਿਜੇ ਦੱਤ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਨਵੇਂ ਸਾਲ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਲਾਭਪਾਤਰੀ ਭੋਜਨ ਸੁਰੱਖਿਆ ਯੋਜਨਾ ਤੋਂ ਵੰਜਿਤ ਨਾ ਰਹੇ। ਉਨ੍ਹਾਂ ਜ਼ੋਰ ਦਿੱਤਾ ਕਿ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤ, ਪਾਰਦਰਸ਼ੀ ਅਤੇ ਸਮੇਂ-ਬੱਧ ਬਣਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਏ.ਡੀ.ਸੀ (ਵਿਕਾਸ) ਦੀ ਭੂਮਿਕਾ ਸਿਰਫ਼ ਪ੍ਰਸ਼ਾਸਕੀ ਹੀ ਨਹੀਂ, ਸਗੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਅਧਿਕਾਰੀ ਵਜੋਂ ਵੀ ਬਹੁਤ ਮਹੱਤਵਪੂਰਨ ਹੈ। ਇਸ ਲਈ ਖੁਰਾਕ ਸੁਰੱਖਿਆ ਨਾਲ ਜੁੜੀਆਂ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਰਪੱਖ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਕੀਤਾ ਜਾਣਾ ਲਾਜ਼ਮੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਯੋਗ ਲਾਭਪਾਤਰੀਆਂ ਦੀ ਸਹੀ ਪਛਾਣ, ਨਿਯਮਤ ਨਿਗਰਾਨੀ, ਮੌਕੇ ’ਤੇ ਨਿਰੀਖਣ ਅਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ। ਕਮਿਸ਼ਨ ਨੂੰ ਨਿਯਮਤ ਰਿਪੋਰਟਿੰਗ ਭੇਜੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਜਾਂ ਰੁਕਾਵਟ ਨੂੰ ਤੁਰੰਤ ਦੂਰ ਕੀਤਾ ਜਾਵੇ।

ਸ਼੍ਰੀ ਵਿਜੇ ਦੱਤ ਨੇ ਵਿਸ਼ਵਾਸ ਜਤਾਇਆ ਕਿ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਨਵੇਂ ਸਾਲ ਵਿੱਚ ਭੋਜਨ ਅਤੇ ਪੋਸ਼ਣ ਸੁਰੱਖਿਆ ਦੇ ਲਕੜੀ ਮਕਸਦ ਹੋਰ ਮਜ਼ਬੂਤ ਹੋਣਗੇ ਅਤੇ ਗਰੀਬ ਵਰਗਾਂ ਨੂੰ ਅਸਲੀ ਲਾਭ ਮਿਲੇਗਾ।

#ਜਨ ਪੰਜਾਬ #ਪੰਜਾਬ ਖ਼ਬਰਾਂ #latest news punjab #jan punjab news
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਪੰਜਾਬ - ਸ਼ਹਿਰੀ ਪੰਜਾਬ अपडेट्स