ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਡੇਅਰੀਵਾਲ ਦਰੋਗਾ ਵਿੱਚ ਨਵੀਂ ਸੜਕ ਦਾ ਨੀਂਹ ਰੱਖਿਆ ਪੱਥਰ

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਡੇਅਰੀਵਾਲ ਦਰੋਗਾ ਵਿੱਚ ਨਵੀਂ ਸੜਕ ਦਾ ਨੀਂਹ ਰੱਖਿਆ ਪੱਥਰ

Post by : Jan Punjab Bureau

March 6, 2026 3:35 p.m. 117

ਕਾਦੀਆਂ/ਗੁਰਦਾਸਪੁਰ, 6 ਮਾਰਚ – ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵਲੋਂ ਪਿੰਡ ਡੇਅਰੀਵਾਲ ਦਰੋਗਾ ਵਿੱਚ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸੜਕ ਦੀ ਲਾਗਤ ਲਗਭਗ 30 ਲੱਖ ਰੁਪਏ ਹੈ।  ਇਸ ਮੌਕੇ ਜੋਬਨ ਰੰਧਾਵਾ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਸਮੇਤ ਹਲਕੇ ਦੀਆਂ ਵੱਖ-ਵੱਖ ਸਖਸ਼ੀਅਤਾਂ ਮੌਜੂਦ ਸਨ।

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਸੜਕ ਪਿੰਡ ਵਾਸੀਆਂ ਲਈ ਆਵਾਜਾਈ ਨੂੰ ਸੁਗਮ ਬਣਾਏਗੀ ਅਤੇ ਪਿੰਡ ਦੇ ਵਿਕਾਸ ਵਿੱਚ ਯੋਗਦਾਨ ਪਾਏਗੀ। ਉਨ੍ਹਾਂ ਨੇ ਦੱਸਿਆ ਕਿ ਹਲਕੇ ਵਿੱਚ ਸਰਬਪੱਖੀ ਵਿਕਾਸ ਕਾਰਜ ਜਾਰੀ ਹਨ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਲੋਕਾਂ ਦੀਆਂ ਸਹੂਲਤਾਂ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਸੜਕ ਅੰਤਰਰਾਸ਼ਟਰੀ ਖਿਡਾਰੀ ਵਰਿੰਦਰ ਸਿੰਘ ਜੌਹਲ ਦੇ ਘਰ ਤੱਕ ਬਣਾਈ ਜਾ ਰਹੀ ਹੈ, ਜਿਸ ਨਾਲ ਪਿੰਡ ਦੇ ਲੋਕਾਂ ਨੂੰ ਵੀ ਆਵਾਜਾਈ ਵਿੱਚ ਵੱਡੀ ਸੁਵਿਧਾ ਮਿਲੇਗੀ।

ਇਸ ਮੌਕੇ ਉਹ ਅੰਤਰਰਾਸ਼ਟਰੀ ਖਿਡਾਰੀ ਵਰਿੰਦਰ ਸਿੰਘ ਜੌਹਲ ਦੇ ਘਰੇ ਵੀ ਗਏ ਅਤੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਖਿਡਾਰੀ ਸਾਡਾ ਮਾਣ ਹਨ, ਜਿਨ੍ਹਾਂ ਵਲੋਂ ਆਪਣੇ ਇਲਾਕੇ ਦਾ ਨਾਂ ਦੇਸ਼-ਵਿਦੇਸ਼ ਦੀ ਧਰਤੀ ਤੱਕ ਪਹੁੰਚਾਇਆ ਗਿਆ ਹੈ। 

ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਬਪੱਖੀ ਵਿਕਾਸ ਲਈ ਉਹ ਵਚਨਬੱਧ ਹਨ ਅਤੇ ਦਿਨ ਰਾਤ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਚੁਣੀਆਂ ਗਈਆਂ ਨਵੀਆਂ ਪੰਚਾਇਤਾਂ ਰਾਹੀਂ ਪਿੰਡ ਵਾਸੀਆਂ ਦੀ ਸਹੂਲਤ ਲਈ ਵੱਖ ਵੱਖ ਵਿਕਾਸ ਕਾਰਜ ਜਾਰੀ ਹਨ ਅਤੇ ਹਲਕੇ ਅੰਦਰ ਵਿਕਾਸ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

 

 

 

 


 

#ਜਨ ਪੰਜਾਬ #ਪੰਜਾਬ ਖ਼ਬਰਾਂ #ਰਾਜਨੀਤੀ #latest news punjab
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स