77ਵੇਂ ਗਣਤੰਤਰ ਦਿਵਸ ਤੇ ਡਿਪਟੀ ਕਮਿਸ਼ਨਰ ਵੱਲੋਂ ਏਐਸਆਈ ਰਾਜੇਸ਼ ਕੁਮਾਰ ਨੂੰ ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਤੇ ਸਨਮਾਨਿਤ ਕੀਤਾ

77ਵੇਂ ਗਣਤੰਤਰ ਦਿਵਸ ਤੇ ਡਿਪਟੀ ਕਮਿਸ਼ਨਰ ਵੱਲੋਂ ਏਐਸਆਈ ਰਾਜੇਸ਼ ਕੁਮਾਰ ਨੂੰ ਡਿਊਟੀ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਤੇ ਸਨਮਾਨਿਤ ਕੀਤਾ

Author : Sonu Samyal

Jan. 31, 2026 10:01 a.m. 369

77ਵੇਂ ਗਣਤੰਤਰ ਦਿਵਸ ਦੇ ਸ਼ੁਭ ਮੌਕੇ ‘ਤੇ ਆਯੋਜਿਤ ਸਰਕਾਰੀ ਸਮਾਰੋਹ ਦੌਰਾਨ ਪੁਲਿਸ ਵਿਭਾਗ ਵਿੱਚ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਵਾਲੇ ਏਐਸਆਈ ਰਾਜੇਸ਼ ਕੁਮਾਰ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਇਹ ਸਨਮਾਨ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਉਨ੍ਹਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਜਨਤਕ ਸੁਰੱਖਿਆ ਪ੍ਰਤੀ ਨਿਸ਼ਠਾ ਲਈ ਪ੍ਰਦਾਨ ਕੀਤਾ ਗਿਆ।

ਸਮਾਰੋਹ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਏਐਸਆਈ ਰਾਜੇਸ਼ ਕੁਮਾਰ ਵਰਗੇ ਕਰਮਚਾਰੀ ਪੁਲਿਸ ਵਿਭਾਗ ਦੀ ਅਸਲ ਤਾਕਤ ਹਨ, ਜੋ ਆਪਣੀ ਡਿਊਟੀ ਨੂੰ ਸੇਵਾ ਸਮਝ ਕੇ ਨਿਭਾਉਂਦੇ ਹਨ। ਉਨ੍ਹਾਂ ਨੇ ਆਸ ਜਤਾਈ ਕਿ ਇਹ ਸਨਮਾਨ ਹੋਰ ਕਰਮਚਾਰੀਆਂ ਲਈ ਵੀ ਪ੍ਰੇਰਣਾ ਬਣੇਗਾ।

ਸਨਮਾਨ ਪ੍ਰਾਪਤ ਕਰਨ ਉਪਰਾਂਤ ਏਐਸਆਈ ਰਾਜੇਸ਼ ਕੁਮਾਰ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਇਹ ਉਨ੍ਹਾਂ ਨੂੰ ਹੋਰ ਵਧੀਆ ਢੰਗ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਉਹ ਭਵਿੱਖ ਵਿੱਚ ਵੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣਗੇ।

ਸਮਾਰੋਹ ਵਿੱਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੀ ਏਐਸਆਈ ਰਾਜੇਸ਼ ਕੁਮਾਰ ਦੀ ਕਾਰਗੁਜ਼ਾਰੀ ਦੀ ਸਰਾਹਨਾ ਕੀਤੀ ਗਈ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ।

#World News #ਜਨ ਪੰਜਾਬ #ਪੰਜਾਬ ਖ਼ਬਰਾਂ
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स