‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਆਂਗਣਵਾੜੀ ਵਰਕਰਾਂ ਲਈ ਜਾਗਰੂਕਤਾ ਕੈਂਪ

‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਆਂਗਣਵਾੜੀ ਵਰਕਰਾਂ ਲਈ ਜਾਗਰੂਕਤਾ ਕੈਂਪ

Post by : Bandan Preet

Dec. 23, 2025 7:06 p.m. 453

ਗੁਰਦਾਸਪੁਰ, 23 ਦਸੰਬਰ, 2025:

ਕੇਂਦਰ ਸਰਕਾਰ ਦੀ ਮਹੱਤਵਪੂਰਨ ਯੋਜਨਾ ‘ਬੇਟੀ ਬਚਾਓ ਬੇਟੀ ਪੜ੍ਹਾਓ’ ਦੇ ਤਹਿਤ ਨਾਰੀ ਸ਼ਕਤੀ ਕੇਂਦਰ ਵਿਖੇ ਆਂਗਣਵਾੜੀ ਵਰਕਰਾਂ ਲਈ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਸੈਂਟਰ ਪ੍ਰਬੰਧਕ ਅਨੂ ਗਿੱਲ ਨੇ ਦੱਸਿਆ ਕਿ ਕੈਂਪ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਮਾਹਵਾਰੀ ਦੌਰਾਨ ਸਫਾਈ ਸੰਬੰਧੀ ਜਾਣਕਾਰੀ, ਪੋਸ਼ ਐਕਟ, ਘਰੇਲੂ ਹਿੰਸਾ ਕਾਨੂੰਨ ਅਤੇ ਦਾਜ ਰੋਕਥਾਮ ਐਕਟ ਬਾਰੇ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਇਸਦੇ ਨਾਲ ਹੀ ਮਹਿਲਾਵਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਚੱਲ ਰਹੀਆਂ ਸਰਕਾਰੀ ਯੋਜਨਾਵਾਂ ਜਿਵੇਂ ਕਿ ਮਿਸ਼ਨ ਸ਼ਕਤੀ ਅਤੇ ਸਖੀ ਵਨ ਸਟਾਪ ਸੈਂਟਰ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਕੈਂਪ ਦਾ ਮੁੱਖ ਉਦੇਸ਼ ਆਂਗਣਵਾੜੀ ਵਰਕਰਾਂ ਨੂੰ ਮਹਿਲਾ ਹੱਕਾਂ, ਕਾਨੂੰਨੀ ਸੁਰੱਖਿਆ ਅਤੇ ਸਮਾਜਿਕ ਮੁੱਦਿਆਂ ਪ੍ਰਤੀ ਸਚੇਤ ਕਰਨਾ ਸੀ, ਤਾਂ ਜੋ ਉਹ ਸਮਾਜ ਵਿੱਚ ਮਹਿਲਾਵਾਂ ਨੂੰ ਸਹੀ ਮਾਰਗਦਰਸ਼ਨ ਦੇ ਸਕਣ।

ਇਸ ਮੌਕੇ ’ਤੇ ਸੈਂਟਰ ਪ੍ਰਬੰਧਕ ਅਨੂ ਗਿੱਲ ਤੋਂ ਇਲਾਵਾ ਰਜਨੀ ਬਾਲਾ, ਫਾਇਨੈਂਸ ਲੀਟਰੇਸੀ ਮਾਹਿਰ ਮੰਨਤ ਮਹਾਜਨ, ਡਾਟਾ ਐਂਟਰੀ ਆਪਰੇਟਰ ਹਰਪ੍ਰੀਤ ਅੱਤਰੀ ਅਤੇ ਨਾਰੀ ਸ਼ਕਤੀ ਕੇਂਦਰ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

#latest news punjab #gurdaspur news #jan punjab news
Articles
Sponsored
Trending News

ਜਨਪੰਜਾਬ – ਪੰਜਾਬ ਤੋਂ ਦੁਨੀਆ ਤੱਕ, ਖਾਸ ਰਿਪੋਰਟ - ਗਰਾਊਂਡ ਰਿਪੋਰਟਾਂ अपडेट्स